ਓਮ ਪ੍ਰਕਾਸ਼ ਚੁਗ ਜੀ ਦਾ ਸੰਸਕਾਰ ਨਮ ਅਤੇ ਸੀਜ਼ਨ ਅੱਖਾਂ ਅਤੇ ਸ਼ਰਧਾ ਨਾਲ ਹੋਇਆ ਸੰਪੰਨ ।

  • adminadmin
  • New
  • February 16, 2026
  • 0 Comments


ਕੋਟ ਈਸੇ ਖਾਂ, – 16.02.2026 (ਦੇਵ ਗਿੱਲ ) ਇਲਾਕੇ ਦੀ ਪ੍ਰਸਿੱਧ ਹਸਤੀ ਸ੍ਰੀ ਓਮ ਪ੍ਰਕਾਸ਼ ਚੁਗ ਜੀ ਦਾ ਅੰਤਿਮ ਸੰਸਕਾਰ ਭਾਰੀ ਗਮਗੀਨ ਮਾਹੌਲ ਵਿੱਚ ਸੰਪੰਨ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਸ਼ੋਕ ਦੀ ਲਹਿਰ ਦੌੜ ਗਈ।
ਅੰਤਿਮ ਸੰਸਕਾਰ ਦੌਰਾਨ ਰਿਸ਼ਤੇਦਾਰਾਂ, ਦੋਸਤਾਂ ਅਤੇ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਵਪਾਰਕ ਸੰਸਥਾਵਾਂ ਦੇ ਪ੍ਰਤਿਨਿਧੀਆਂ ਨੇ ਹਾਜ਼ਰੀ ਭਰੀ ਅਤੇ ਸ੍ਰੀ ਓਮ ਪ੍ਰਕਾਸ਼ ਚੁਗ ਜੀ ਨੂੰ ਭਾਵਭੀਨੀ ਸ਼ਰਧਾਂਜਲੀ ਅਰਪਿਤ ਕੀਤੀ। ਹਰ ਇਕ ਦੀਆਂ ਅੱਖਾਂ ਨਮ ਸਨ ਅਤੇ ਸਭ ਨੇ ਉਨ੍ਹਾਂ ਦੀ ਸਾਦਗੀ, ਮਿਲਣਸਾਰ ਸੁਭਾਵ ਅਤੇ ਸਮਾਜ ਪ੍ਰਤੀ ਸੇਵਾਵਾਂ ਨੂੰ ਯਾਦ ਕੀਤਾ।
ਸੰਸਕਾਰ ਮੌਕੇ ਅਗਨੀ ਉਨ੍ਹਾਂ ਦੇ ਵੱਡੇ ਪੁੱਤਰ ਰੋਬਨ ਚੁਗ ਅਤੇ ਛੋਟੇ ਪੁੱਤਰ ਰੋਹਤ ਚੁਗ ਵੱਲੋਂ ਦਿੱਤੀ ਗਈ। ਇਸ ਦੌਰਾਨ ਮੌਜੂਦ ਸੰਗਤ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਸਹਿਣ ਦੀ ਤਾਕਤ ਦੇਵੇ।
ਪਰਿਵਾਰ ਵੱਲੋਂ ਸਭ ਆਏ ਹੋਏ ਸਨੇਹੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ ਸ੍ਰੀ ਓਮ ਪ੍ਰਕਾਸ਼ ਚੁਗ ਜੀ ਦੀਆਂ ਯਾਦਾਂ ਸਦਾ ਦਿਲਾਂ ਵਿੱਚ ਵੱਸਦੀਆਂ ਰਹਿਣਗੀਆਂ। ਇਲਾਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਇਕ ਨੇਕਦਿਲ ਅਤੇ ਸਮਾਜਸੇਵੀ ਸ਼ਖ਼ਸੀਅਤ ਵਜੋਂ ਯਾਦ ਕੀਤਾ।

  • Related Posts

    ਪਾਕਿਸਤਾਨ ਨੂੰ ਕੁਝ ਵਿਦੇਸ਼ੀ ਤਾਕਤਾਂ ਡਰੋਨਾਂ ਰਾਹੀਂ ਪੰਜਾਬ ਵਿੱਚ ਨਸ਼ਾ ਅਤੇ ਹਥਿਆਰ ਭੇਜਣ ’ਚ ਕਰ ਰਹੀਆਂ ਹਨ ਮਦਦ: ਗੁਲਾਬ ਚੰਦ ਕਟਾਰੀਆ

    ਰਾਜਪਾਲ ਪੰਜਾਬ ਨੇ ਹੁਸ਼ਿਆਰਪੁਰ ’ਚ “ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ” ਦੀ ਕੀਤੀ ਅਗਵਾਈ ਨੌਜਵਾਨੀ ਨੂੰ ਬਚਾ ਕੇ ਹੀ ਮੁੜ ਬਣੇਗਾ “ਰੰਗਲਾ ਪੰਜਾਬ” ਹੁਸ਼ਿਆਰਪੁਰ, 24 ਫ਼ਰਵਰੀ:( ਡਾਕਟਰ ਗਿੱਲ )ਪੰਜਾਬ ਨੂੰ ਨਸ਼ਾ ਮੁਕਤ…

    ਸ਼ਿਵਰਾਤਰੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਭਾਵਨਾ ਸਹਿਤ ਬੋਲੀ ਮੰਦਰ ਵਿਖੇ ਮਨਾਇਆ ਗਿਆ

    ਕੋਟ ਇਸੇ ਖਾਂ, 15 ਫਰਵਰੀ:(ਦੇਵ ਗਿੱਲ )ਬੋਲੀ ਮੰਦਰ ਕੋਟ ਇਸੇ ਖਾਂ ਵਿਖੇ ਮਹਾ ਸ਼ਿਵਰਾਤਰੀ ਦਾ ਪਾਵਨ ਤਿਉਹਾਰ ਬੜੀ ਧੂਮ ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਸਵੇਰੇ ਤੋਂ ਹੀ ਮੰਦਰ ਪ੍ਰੰਗਣ…

    Leave a Reply

    Your email address will not be published. Required fields are marked *

    You Missed

    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    • By admin
    • August 23, 2026
    • 23 views
    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    • By admin
    • August 23, 2026
    • 29 views
    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    • By admin
    • August 22, 2026
    • 33 views
    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    • By admin
    • August 8, 2026
    • 72 views
    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅ

    • By admin
    • August 4, 2026
    • 120 views
    7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅ

    ਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣ

    • By admin
    • July 31, 2026
    • 52 views
    ਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣ