ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੇ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਿਹਤ ਵਿਭਾਗ ਨੇ ਕੱਸੇ ਕਮਰ ਕੱਸੇ, ਲੋਕਾਂ ਨੂੰ ਕੀਤਾ ਜਾਗਰੂਕ।

ਬਲਖੰਡੀ,21.02=2026 (ਪ੍ਰਤੀਨਿਧ ਦੇਵ ਗਿੱਲ): ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੇ ਸੰਭਾਵੀ ਸੀਜ਼ਨ ਤੋਂ ਪਹਿਲਾਂ ਹੀ ਸਿਹਤ ਵਿਭਾਗ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਤਹਿਤ ਹੈਲਥ ਵੈਲਨੈਸ ਸੈਂਟਰ ਬਲਖੰਡੀ ਦੇ ਮਲਟੀ ਪਰਪਸ ਹੈਲਥ ਵਰਕਰ ਜਗਜੀਤ ਸਿੰਘ ਵੱਲੋਂ ਪਿੰਡ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ।
ਜਗਜੀਤ ਸਿੰਘ ਨੇ ਦੱਸਿਆ ਕਿ ਡੇਂਗੂ ਅਤੇ ਚਿਕਨਗੁਨੀਆ ਦਾ ਮੱਛਰ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਲੋਕ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ, ਕੁੱਲਰਾਂ, ਟਾਇਰਾਂ, ਗਮਲਿਆਂ ਅਤੇ ਪਾਣੀ ਵਾਲੀਆਂ ਟੈਂਕੀਆਂ ਨੂੰ ਨਿਯਮਿਤ ਤੌਰ ’ਤੇ ਸਾਫ ਕਰਦੇ ਰਹਿਣ। ਉਨ੍ਹਾਂ ਲੋਕਾਂ ਨੂੰ ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨਣ, ਮੱਛਰਦਾਨੀ ਦੀ ਵਰਤੋਂ ਕਰਨ ਅਤੇ ਘਰਾਂ ਦੇ ਆਲੇ ਦੁਆਲੇ ਸਫਾਈ ਬਣਾਈ ਰੱਖਣ ਲਈ ਵੀ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਸਰਵੇ ਕਰਕੇ ਮੱਛਰਾਂ ਦੇ ਪ੍ਰਕੋਪ ਨੂੰ ਰੋਕਣ ਲਈ ਲਾਰਵਾ ਦੀ ਜਾਂਚ ਅਤੇ ਨਸ਼ਟ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਜੇਕਰ ਕਿਸੇ ਵਿਅਕਤੀ ਨੂੰ ਬੁਖਾਰ, ਸਰੀਰ ਦਰਦ, ਸਿਰ ਦਰਦ ਜਾਂ ਹੋਰ ਲੱਛਣ ਮਹਿਸੂਸ ਹੁੰਦੇ ਹਨ ਤਾਂ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।
ਪਿੰਡ ਵਾਸੀਆਂ ਨੇ ਸਿਹਤ ਵਿਭਾਗ ਦੀ ਇਸ ਮੁਹਿੰਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਜਾਗਰੂਕਤਾ ਨਾਲ ਲੋਕਾਂ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਸਾਵਧਾਨੀ ਵਧਦੀ ਹੈ। ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਫਾਈ ਅਤੇ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰਕੇ ਆਪਣੇ ਅਤੇ ਆਪਣੇ ਪਰਿਵਾਰ ਦੀ ਸਿਹਤ ਦੀ ਰੱਖਿਆ ਕਰਨ।

  • Related Posts

    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    25-26 ਅਗਸਤ ਤੋਂ ਮੌਸਮ ਹੋਵੇਗਾ ਸਾਫ਼, ਕਈ ਜ਼ਿਲ੍ਹਿਆਂ ‘ਚ ਮੁੜ ਵਧੇਗਾ ਤਾਪਮਾਨ ਜਲੰਧਰ, 23 ਅਗਸਤ (ਡਾ. ਗਿੱਲ) — ਪੰਜਾਬ ਦੇ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਮੁੜ ਹੁੰਮਸ ਭਰੀ ਗਰਮੀ…

    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    2015 ਦੀ ਵੀਡੀਓ ਨੇ ਸੋਸ਼ਲ ਮੀਡੀਆ ’ਤੇ ਛੇੜੀ ਚਰਚਾ ਅਮਰੀਕਾ, 22 ਅਗਸਤ (ਡਾ. ਗਿੱਲ) ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੁਸਲਮਾਨਾਂ ਦੇ ਅਮਰੀਕਾ ਵਿੱਚ ਦਾਖਲੇ ’ਤੇ ਰੋਕ ਲਾਉਣ ਦੀ ਮੰਗ ਨਾਲ…

    Leave a Reply

    Your email address will not be published. Required fields are marked *

    You Missed

    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    • By admin
    • August 23, 2026
    • 23 views
    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    • By admin
    • August 23, 2026
    • 29 views
    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    • By admin
    • August 22, 2026
    • 33 views
    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    • By admin
    • August 8, 2026
    • 72 views
    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅ

    • By admin
    • August 4, 2026
    • 120 views
    7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅ

    ਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣ

    • By admin
    • July 31, 2026
    • 52 views
    ਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣ