ਤਰਨ ਤਾਰਨ ਵਿਖੇ ਜਨਗਣਨਾ 2027 ਸਬੰਧੀ ਦੋ ਦਿਨਾ ਟ੍ਰੇਨਿੰਗ ਵਰਕਸ਼ਾਪ ਸ਼ੁਰੂ

-ਸਰਕਾਰ ਵੱਲੋਂ ਕਰਵਾਏ ਜਾ ਰਹੇ ਜਨਗਣਨਾ ਦੇ ਕੰਮ ਵਿਚ ਪੂਰਨ ਸਹਿਯੋਗ ਕਰਨ ਜ਼ਿਲ੍ਹਾ ਵਾਸੀ – ਡਿਪਟੀ ਕਮਿਸ਼ਨਰ

ਤਰਨ ਤਾਰਨ, 25 ਫਰਵਰੀ :(ਡਾਕਟਰ ਗਿੱਲ)
ਅੱਜ ਜ਼ਿਲ੍ਹਾ ਤਰਨ ਤਾਰਨ ਵਿਖੇ ਜਨਗਣਨਾ 2027 ਸਬੰਧੀ ਦੋ ਦਿਨਾ ਟ੍ਰੇਨਿੰਗ ਵਰਕਸ਼ਾਪ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ। ਇਸ ਵਰਕਸ਼ਾਪ ਵਿਚ ਜਨਗਣਨਾ ਵਿਭਾਗ ਵੱਲੋਂ ਸਹਾਇਕ ਡਾਇਰੈਕਟਰ ਸਵਦੇਸ਼ ਪ੍ਰਤਾਪ ਸਿੰਘ ਅਤੇ ਸਟੈਟਿਸਟਿਕਲ ਇਨਵੈਸਟੀਗੇਟਰ ਗਰੇਡ -2 ਓਮਵੀਰ ਵੱਲੋਂ ਟ੍ਰੇਨਿੰਗ ਦਿੱਤੀ ਗਈ।

     ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੀ ਵਾਰ ਇਹ ਜਨਗਣਨਾ ਪੂਰੀ ਤਰ੍ਹਾਂ ਡਿਜੀਟਲ ਮੋਡ ਵਿਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਜਨਗਣਨਾ ਵਿਚ ਪਹਿਲੀ ਵਾਰ 'ਸੈਲਫ ਇਨੁਮੀਰੇਸ਼ਨ' ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜਿਸ ਵਿਚ ਕੋਈ ਵੀ ਨਾਗਰਿਕ ਆਪਣੇ ਘਰ ਦੀ ਗਿਣਤੀ ਮਿਤੀ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਆਪ ਕਰ ਸਕਦਾ ਹੈ। ਇਸ ਉਪਰੰਤ ਜਨਗਣਨਾ ਦਾ ਪਹਿਲਾ ਫੇਜ਼ 15 ਮਈ 2026 ਤੋਂ 13 ਜੂਨ 2026 ਤੱਕ ਹਾਊਸ ਲਿਸਟਿੰਗ ਵਜੋਂ ਸ਼ੁਰੂ ਕੀਤਾ ਜਾਵੇਗਾ, ਜਿਸ ਵਿਚ ਇਨੁਮੀਰੇਟਰ ਲੋਕਾਂ ਦੇ ਘਰ-ਘਰ ਜਾ ਕੇ ਹਾਊਸ ਲਿਸਟਿੰਗ ਦਾ ਕੰਮ ਕਰਨਗੇ ਅਤੇ ਨਾਗਰਿਕਾਂ ਨੂੰ 33 ਤਰ੍ਹਾਂ ਦੇ ਸਵਾਲ ਪੁੱਛੇ ਜਾਣਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਕਰਵਾਏ ਜਾ ਰਹੇ ਜਨਗਣਨਾ ਦੇ ਇਸ ਕੰਮ ਵਿਚ ਪੂਰਨ ਸਹਿਯੋਗ ਕਰਨ। ਇਸ ਵਰਕਸ਼ਾਪ ਵਿਚ ਐਸ.ਡੀ.ਐਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਐਸ. ਡੀ.ਐਮ ਪੱਟੀ  ਸਿਮਰਨਜੀਤ ਸਿੰਘ  ਐਸ.ਡੀ.ਐਮ. ਖਡੂਰ ਸਾਹਿਬ ਸੰਜੀਵ ਸ਼ਰਮਾ, ਉਪ ਅਰਥ ਅਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ, ਸਮੂਹ ਤਹਿਸੀਲਦਾਰਾਂ, ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ, ਸਬੰਧਤ ਚਾਰਜ ਅਫਸਰਾਂ ਦੇ ਕਲਰਕਾਂ ਅਤੇ ਟੈਕਨੀਕਲ ਅਸੀਸਟੈਂਟਾਂ ਵੱਲੋਂ ਭਾਗ ਲਿਆ ਗਿਆ।
  • Related Posts

    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    ਤੂਤ (ਪੀ.ਐਚ.ਸੀ. ਖੇਮਕਰਨ), ਮਿਤੀ: 04 ਜੂਨ 2026 ਪ੍ਰਤੀਨਿਧਿ: ਦੇਵ ਗਿੱਲ ਸਿਵਲ ਸਰਜਨ ਡਾ. ਗੁਰਪ੍ਰੀਤ ਰਾਏ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਘਵ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਤੂਤ ਵਿਖੇ ਡੇਂਗੂ ਜਾਗਰੂਕਤਾ…

    ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਡਾ. ਰੇਖਾ ਭਾਟੀ

    ਫੱਤੂ ਵਾਲਾ, 16 ਮਈ (ਪ੍ਰਤੀਨਿਧਿ ਦੇਵ ਗਿੱਲ) : ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਮ.ਓ ਡਾ. ਰੇਖਾ ਭਾਟੀ ਦੀ ਅਗਵਾਈ ਹੇਠ ਸਬ ਸੈਂਟਰ ਫੱਤੂ ਵਾਲਾ ਵੱਲੋਂ ਸਰਕਾਰੀ ਸੈਲਫ…

    Leave a Reply

    Your email address will not be published. Required fields are marked *

    You Missed

    “ਵਿਸ਼ਵ ਵਾਤਾਵਰਣ ਦਿਵਸ ਮੌਕੇ ਅਮਰਕੋਟ ਵਿਖੇ ਰੁੱਖ ਲਗਾਉਣ ਅਤੇ ਪਲਾਸਟਿਕ ਮੁਕਤ ਵਾਤਾਵਰਣ ਦਾ ਦਿੱਤਾ ਸੰਦੇਸ਼”

    • By admin
    • June 6, 2026
    • 23 views
    “ਵਿਸ਼ਵ ਵਾਤਾਵਰਣ ਦਿਵਸ ਮੌਕੇ ਅਮਰਕੋਟ ਵਿਖੇ ਰੁੱਖ ਲਗਾਉਣ ਅਤੇ ਪਲਾਸਟਿਕ ਮੁਕਤ ਵਾਤਾਵਰਣ ਦਾ ਦਿੱਤਾ ਸੰਦੇਸ਼”

    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    • By admin
    • June 4, 2026
    • 15 views
    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਦਾ ਵੱਡਾ ਕਦਮ, ਅਮਰਕੋਟ ਦੇ ਸਰਕਾਰੀ ਦਫ਼ਤਰਾਂ ਵਿੱਚ ਮਨਾਇਆ ਡਰਾਈ ਡੇ

    • By admin
    • May 22, 2026
    • 47 views
    ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਦਾ ਵੱਡਾ ਕਦਮ, ਅਮਰਕੋਟ ਦੇ ਸਰਕਾਰੀ ਦਫ਼ਤਰਾਂ ਵਿੱਚ ਮਨਾਇਆ ਡਰਾਈ ਡੇ

    ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ

    • By admin
    • May 22, 2026
    • 32 views
    ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ

    ਸੀ.ਐਚ.ਸੀ ਕੋਟ ਈਸੇ ਖਾਂ ਅਧੀਨ ਵੱਖ-ਵੱਖ ਹੈਲਥ ਐਂਡ ਵੈੱਲਨੈੱਸ ਸੈਂਟਰਾਂ ’ਚ ਮਨਾਇਆ ਗਿਆ “ਡਰਾਈ ਡੇ”

    • By admin
    • May 22, 2026
    • 59 views
    ਸੀ.ਐਚ.ਸੀ ਕੋਟ ਈਸੇ ਖਾਂ ਅਧੀਨ ਵੱਖ-ਵੱਖ ਹੈਲਥ ਐਂਡ ਵੈੱਲਨੈੱਸ ਸੈਂਟਰਾਂ ’ਚ ਮਨਾਇਆ ਗਿਆ “ਡਰਾਈ ਡੇ”

    ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ

    • By admin
    • May 17, 2026
    • 26 views
    ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ