ਪੰਜਾਬ ਦੇ ਕਈ ਇਲਾਕਿਆਂ ‘ਚ ਲੱਗਣ ਜਾ ਰਿਹਾ ਲੰਮਾ ਪਾਵਰ ਕੱਟ, ਪਹਿਲਾਂ ਹੀ ਜਾਰੀ ਕੀਤੀ ਗਈ ਸੂਚਨਾ

ਪੰਜਾਬ ਤੋਂ ਪ੍ਰਤੀਨਿਧ ਡਾ. ਰਾਜਦਵਿੰਦਰ ਸਿੰਘ ਗਿੱਲ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਜਾਂ ਦੇ ਚਲਦਿਆਂ ਲੰਮਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਇਸ ਸਬੰਧੀ ਵਿਭਾਗ ਵੱਲੋਂ ਪਹਿਲਾਂ ਹੀ ਲੋਕਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਜੋ ਉਹ ਆਪਣੇ ਕੰਮ ਪਹਿਲਾਂ ਹੀ ਨਿਪਟਾ ਸਕਣ।

ਜਾਣਕਾਰੀ ਮੁਤਾਬਕ ਟਾਂਡਾ ਉੜਮੁੜ ਇਲਾਕੇ ਵਿੱਚ 11 ਕੇ.ਵੀ. ਫੀਡਰ ਮਾਡਲ ਟਾਊਨ ਦੀ ਮੁਰੰਮਤ ਕਾਰਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇਸ ਦੌਰਾਨ ਫੌਜੀ ਕਾਲੋਨੀ ਮਾਡਲ ਟਾਊਨ, ਮੂਨਕ ਕਲਾਂ, ਮੂਨਕ ਖੁਰਦ, ਬੋਲੇਵਾਲ, ਪਲਾਹ ਚੱਕ, ਕੁਰਾਲਾ, ਕਦਾਰੀ ਚੱਕ ਅਤੇ ਕੋਟਲੀ ਜੰਡ ਸਹਿਬਾਜ਼ਪੁਰ ਹਿਹਾੜੇ ਕੋਠੇ ਸਮੇਤ ਕਈ ਪਿੰਡ ਪ੍ਰਭਾਵਿਤ ਹੋਣਗੇ।

ਇਸ ਤੋਂ ਇਲਾਵਾ ਔੜ (ਚੱਕਦਾਨਾ) ਇਲਾਕੇ ਵਿੱਚ 66 ਕੇ.ਵੀ. ਸਬ-ਸਟੇਸ਼ਨ ਔੜ ਨਾਲ ਸੰਬੰਧਤ ਬੁਰਜ ਟਹਿਲਦਾਸ ਫੀਡਰ ‘ਤੇ ਕੰਮ ਹੋਣ ਕਾਰਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ। ਇਸ ਕਾਰਨ ਗੜ੍ਹਪਧਾਣਾ, ਬਹਾਦਰਪੁਰ, ਬੁਰਜ ਟਹਿਲਦਾਸ, ਖੜਕੂਵਾਲ, ਜੁਲਾਹਮਾਜਰਾ, ਫਾਂਬੜਾ, ਬੇਗੋਵਾਲ ਅਤੇ ਝੁੰਗੀਆਂ ਵਰਗੇ ਇਲਾਕਿਆਂ ‘ਚ ਸਪਲਾਈ ਪ੍ਰਭਾਵਿਤ ਰਹੇਗੀ।

ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਪਾਵਰ ਕੱਟ ਜ਼ਰੂਰੀ ਮੁਰੰਮਤ ਕਾਰਜਾਂ ਕਰਕੇ ਲਗਾਇਆ ਜਾ ਰਿਹਾ ਹੈ ਤਾਂ ਜੋ ਆਗਾਮੀ ਸਮੇਂ ‘ਚ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਇਆ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਦੌਰਾਨ ਸਹਿਯੋਗ ਦਿੱਤਾ ਜਾਵੇ ਅਤੇ ਕੋਈ ਵੀ ਤਕਲੀਫ਼ ਤੋਂ ਬਚਣ ਲਈ ਪਹਿਲਾਂ ਹੀ ਪ੍ਰਬੰਧ ਕਰ ਲਏ ਜਾਣ।

ਇਸ ਲੰਮੇ ਪਾਵਰ ਕੱਟ ਕਾਰਨ ਆਮ ਲੋਕਾਂ ਨੂੰ ਦਿਨ ਭਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਖ਼ਾਸ ਕਰਕੇ ਵਪਾਰੀਆਂ ਅਤੇ ਘਰੇਲੂ ਉਪਭੋਗਤਾਵਾਂ ਨੂੰ। ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਇੰਤਜ਼ਾਮ ਪਹਿਲਾਂ ਹੀ ਕਰ ਲੈਣ।

  • Related Posts

    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    25-26 ਅਗਸਤ ਤੋਂ ਮੌਸਮ ਹੋਵੇਗਾ ਸਾਫ਼, ਕਈ ਜ਼ਿਲ੍ਹਿਆਂ ‘ਚ ਮੁੜ ਵਧੇਗਾ ਤਾਪਮਾਨ ਜਲੰਧਰ, 23 ਅਗਸਤ (ਡਾ. ਗਿੱਲ) — ਪੰਜਾਬ ਦੇ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਮੁੜ ਹੁੰਮਸ ਭਰੀ ਗਰਮੀ…

    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    2015 ਦੀ ਵੀਡੀਓ ਨੇ ਸੋਸ਼ਲ ਮੀਡੀਆ ’ਤੇ ਛੇੜੀ ਚਰਚਾ ਅਮਰੀਕਾ, 22 ਅਗਸਤ (ਡਾ. ਗਿੱਲ) ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੁਸਲਮਾਨਾਂ ਦੇ ਅਮਰੀਕਾ ਵਿੱਚ ਦਾਖਲੇ ’ਤੇ ਰੋਕ ਲਾਉਣ ਦੀ ਮੰਗ ਨਾਲ…

    Leave a Reply

    Your email address will not be published. Required fields are marked *

    You Missed

    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    • By admin
    • August 23, 2026
    • 23 views
    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    • By admin
    • August 23, 2026
    • 29 views
    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    • By admin
    • August 22, 2026
    • 33 views
    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    • By admin
    • August 8, 2026
    • 72 views
    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅ

    • By admin
    • August 4, 2026
    • 120 views
    7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅ

    ਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣ

    • By admin
    • July 31, 2026
    • 52 views
    ਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣ