ਵਿਸ਼ਵ ਡੇਂਗੂ ਡੇ ਮੌਕੇ ਸਰਕਾਰੀ ਹਾਈ ਸਕੂਲ ਕੋਟ ਈਸੇ ਖਾਂ ਵਿਖੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

ਕੋਟ ਈਸੇ ਖਾਂ, 16 ਮਈ (ਪ੍ਰਤੀਨਿਧਿ ਦੇਵ ਗਿੱਲ) — ਮਾਨਯੋਗ ਸਿਵਲ ਸਰਜਨ ਮੋਗਾ ਡਾ. ਅਸ਼ੋਕ ਸਿੰਗਲਾ ਜੀ ਦੇ ਹੁਕਮਾਂ ਸਦਕਾ ਅਤੇ ਸੀਨੀਅਰ ਮੈਡੀਕਲ ਅਫਸਰ ਸੀਐਚਸੀ ਕੋਟ ਈਸੇ ਖਾਂ ਡਾ. ਰਿਪੂ ਦਮਨ ਕੌਰ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਵਿਸ਼ਵ ਡੇਂਗੂ ਡੇ ਸਰਕਾਰੀ ਹਾਈ ਸਕੂਲ ਕੋਟ ਈਸੇ ਖਾਂ ਵਿਖੇ ਮਨਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਇਸ ਜਾਗਰੂਕਤਾ ਪ੍ਰੋਗਰਾਮ ਦੀ ਯੋਗ ਅਗਵਾਈ ਮਲਟੀਪਰਪਜ਼ ਹੈਲਥ ਵਰਕਰ ਜਗਮੀਤ ਸਿੰਘ ਵੜੈਚ ਅਤੇ ਰਾਕੇਸ਼ ਕੁਮਾਰ ਗਾਭਾ ਵੱਲੋਂ ਕੀਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਸ ਤੋਂ ਬਚਾਅ ਲਈ ਘਰਾਂ ਅਤੇ ਆਸ-ਪਾਸ ਸਾਫ਼-ਸਫਾਈ ਰੱਖਣਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਡੇਂਗੂ ਦੇ ਮੁੱਖ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੇਜ਼ ਬੁਖਾਰ, ਚੱਕਰ ਆਉਣੇ, ਉਲਟੀਆਂ ਆਉਣੀਆਂ, ਸਰੀਰ ’ਤੇ ਲਾਲ ਦਾਣੇ ਨਿਕਲਣੇ ਅਤੇ ਮਸੂੜਿਆਂ ਵਿਚੋਂ ਖੂਨ ਆਉਣਾ ਡੇਂਗੂ ਦੇ ਮੁੱਖ ਲੱਛਣ ਹੋ ਸਕਦੇ ਹਨ। ਇਸ ਤੋਂ ਇਲਾਵਾ ਬੱਚਿਆਂ ਨੂੰ ਡੇਂਗੂ ਤੋਂ ਬਚਾਅ ਲਈ ਹਰ ਸ਼ੁੱਕਰਵਾਰ ਫਰਿੱਜ ਦੀ ਟਰੇ ਸਾਫ਼ ਕਰਨ, ਕੂਲਰਾਂ ਦਾ ਪਾਣੀ ਬਦਲਣ, ਟੁੱਟੇ ਗਮਲੇ ਅਤੇ ਪਾਣੀ ਖੜ੍ਹਾ ਰਹਿਣ ਵਾਲੀਆਂ ਥਾਵਾਂ ਨੂੰ ਠੀਕ ਕਰਨ ਅਤੇ ਮੱਛਰਾਂ ਤੋਂ ਬਚਾਅ ਲਈ ਮੱਛਰਦਾਨੀ ਅਤੇ ਹੋਰ ਸੁਰੱਖਿਆ ਉਪਕਰਨ ਵਰਤਣ ਲਈ ਪ੍ਰੇਰਿਤ ਕੀਤਾ ਗਿਆ।

ਸਿਹਤ ਕਰਮੀਆਂ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਬੁਖਾਰ ਹੋ ਜਾਂਦਾ ਹੈ ਤਾਂ ਇਸ ਦੇ ਸਾਰੇ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੁਖਾਰ ਆਉਣ ’ਤੇ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾਂਚ ਕਰਵਾਈ ਜਾਵੇ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ, ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

  • Related Posts

    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    ਪੱਖੋਕੇ (ਝਬਾਲ), 28 ਜੂਨ (ਪ੍ਰਤੀਨਿਧ ਦੇਵ ਗਿੱਲ):ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਚਲਾਈ ਜਾ ਰਹੀ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪੱਖੋਕੇ ਵਿਖੇ ਐਤਵਾਰ…

    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ਢੁੱਡੀਕੇ, 28 ਜੂਨ (ਪ੍ਰਤੀਨਿਧ ਦੇਵ ਗਿੱਲ):ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਚਲਾਈ ਜਾ ਰਹੀ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ ਬਲਾਕ ਢੁੱਡੀਕੇ ਦੇ 50 ਪਿੰਡਾਂ ਵਿੱਚ ਐਤਵਾਰ ਨੂੰ ਉਤਸ਼ਾਹ…

    Leave a Reply

    Your email address will not be published. Required fields are marked *

    You Missed

    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    • By admin
    • July 1, 2026
    • 37 views
    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    • By admin
    • June 28, 2026
    • 42 views
    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    • By admin
    • June 28, 2026
    • 78 views
    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ

    • By admin
    • June 28, 2026
    • 33 views
    ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ

    ਹਰ ਬੱਚੇ ਤੱਕ ਪਹੁੰਚਣ ਪੋਲੀਓ ਰੋਕੂ ਬੂੰਦਾਂ, ਪੋਲੀਓ-ਮੁਕਤ ਪੰਜਾਬ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੁਹਿੰਮ

    • By admin
    • June 27, 2026
    • 58 views
    ਹਰ ਬੱਚੇ ਤੱਕ ਪਹੁੰਚਣ ਪੋਲੀਓ ਰੋਕੂ ਬੂੰਦਾਂ, ਪੋਲੀਓ-ਮੁਕਤ ਪੰਜਾਬ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੁਹਿੰਮ

    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ

    • By admin
    • June 12, 2026
    • 53 views
    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ