ਵਿਸ਼ਵ ਮਲੇਰੀਆ ਦਿਵਸ ਮੌਕੇ ਸਰਕਾਰੀ ਹਾਈ ਸਕੂਲ ਰਾਉਵਾਲਾ ਵਿਖੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਰਾਉਵਾਲਾ, 25 ਅਪ੍ਰੈਲ 2026 (ਪ੍ਰਤੀਨਿਧਿ ਦੇਵ ਗਿੱਲ) ਸੀਨੀਅਰ ਮੈਡੀਕਲ ਅਫਸਰ ਡਾ. ਰਿਪੂ ਦਮਨ (ਸੀ.ਐਚ.ਸੀ. ਕੋਟ ਇਸੇ ਖਾਂ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਰਕਾਰੀ ਹਾਈ ਸਕੂਲ ਰਾਉਵਾਲਾ ਵਿਖੇ ਵਿਸ਼ਵ ਮਲੇਰੀਆ ਦਿਵਸ ਜਾਗਰੂਕਤਾ ਨਾਲ ਮਨਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਸਕੂਲ ਵਿੱਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ।

ਪ੍ਰੋਗਰਾਮ ਦੌਰਾਨ ਰਕੇਸ਼ ਕੁਮਾਰ, ਮਲਟੀ ਪਰਪਸ ਹੈਲਥ ਵਰਕਰ ਨੇ ਮਲੇਰੀਆ ਬਿਮਾਰੀ ਦੇ ਕਾਰਣਾਂ, ਲੱਛਣਾਂ ਅਤੇ ਬਚਾਅ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਲੇਰੀਆ ਮੱਛਰਾਂ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਸ ਤੋਂ ਬਚਣ ਲਈ ਆਸ-ਪਾਸ ਸਫਾਈ ਰੱਖਣੀ ਬਹੁਤ ਜਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਘਰਾਂ ਦੇ ਨੇੜੇ ਪਾਣੀ ਖੜਾ ਨਾ ਹੋਣ ਦੇਣ, ਟੈਂਕੀਆਂ ਨੂੰ ਢੱਕ ਕੇ ਰੱਖਣ, ਮੱਛਰਦਾਨੀਆਂ ਦੀ ਵਰਤੋਂ ਕਰਨ ਅਤੇ ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨਣ।

ਇਸ ਮੌਕੇ ਸਕੂਲ ਦੇ ਹੈੱਡਮਾਸਟਰ ਭੁਪਿੰਦਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਿਹਤ ਹੀ ਸਭ ਤੋਂ ਵੱਡੀ ਦੌਲਤ ਹੈ ਅਤੇ ਹਰ ਵਿਅਕਤੀ ਨੂੰ ਆਪਣੇ ਆਸ-ਪਾਸ ਸਫਾਈ ਬਣਾਈ ਰੱਖਣੀ ਚਾਹੀਦੀ ਹੈ। ਉਨ੍ਹਾਂ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਲਈ ਲਾਭਦਾਇਕ ਹੁੰਦੇ ਹਨ।

ਇਸ ਤੋਂ ਇਲਾਵਾ ਸਕੂਲ ਵਿੱਚ ਪ੍ਰਸ਼ਨ-ਉੱਤਰ ਸੈਸ਼ਨ ਵੀ ਕਰਵਾਇਆ ਗਿਆ, ਜਿਸ ਨਾਲ ਵਿਦਿਆਰਥੀਆਂ ਵਿੱਚ ਮਲੇਰੀਆ ਪ੍ਰਤੀ ਜਾਗਰੂਕਤਾ ਵਧੀ। ਵਿਦਿਆਰਥੀਆਂ ਨੇ ਵਾਅਦਾ ਕੀਤਾ ਕਿ ਉਹ ਆਪਣੇ ਘਰਾਂ ਅਤੇ ਪਿੰਡ ਵਿੱਚ ਮਲੇਰੀਆ ਖ਼ਿਲਾਫ਼ ਜਾਗਰੂਕਤਾ ਫੈਲਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ।

ਪ੍ਰੋਗਰਾਮ ਦੇ ਅੰਤ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਮਲੇਰੀਆ ਤੋਂ ਬਚਾਅ ਸੰਬੰਧੀ ਪੰਫਲੈਟ ਵੀ ਵੰਡੇ ਗਏ ਅਤੇ ਸਭ ਨੂੰ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਗਿਆ।

  • Related Posts

    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ

    ਮੋਗਾ, 13 ਜੂਨ (ਪ੍ਰਤੀਨਿਧਿ ਦੇਵ ਗਿੱਲ) – ਮੈਡੀਕਲ ਖੇਤਰ ਵਿੱਚ ਨਰਸਿੰਗ ਸਿਰਫ਼ ਇੱਕ ਨੌਕਰੀ ਨਹੀਂ, ਸਗੋਂ ਮਨੁੱਖਤਾ ਦੀ ਨਿਸ਼ਕਾਮ ਸੇਵਾ ਅਤੇ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਲਈ ਸਮਰਪਿਤ ਇੱਕ ਮਹਾਨ ਪੇਸ਼ਾ…

    ਕੈਮਬਰਿਜ ਕਾਨਵੈਂਟ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਨੇ ਆਲ ਇੰਡੀਆ ਟ੍ਰੈਕਿੰਗ ਐਕਸਪੀਡੀਸ਼ਨ ‘ਚ ਚਮਕਾਇਆ ਪੰਜਾਬ ਦਾ ਨਾਮ

    ਕੋਟ ਈਸੇ ਖਾਂ, 12 ਜੂਨ (ਪ੍ਰਤੀਨਿਧਿ ਦੇਵ ਗਿੱਲ): ਕੈਮਬਰਿਜ ਕਾਨਵੈਂਟ ਸਕੂਲ, ਕੋਟ ਈਸੇ ਖਾਂ ਦੇ ਐਨ.ਸੀ.ਸੀ. ਕੈਡਿਟਾਂ ਨੇ ਰਾਸ਼ਟਰੀ ਪੱਧਰ ਦੇ ਸਾਹਸੀ ਕੈਂਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ…

    Leave a Reply

    Your email address will not be published. Required fields are marked *

    You Missed

    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ

    • By admin
    • June 12, 2026
    • 27 views
    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ

    ਕੈਮਬਰਿਜ ਕਾਨਵੈਂਟ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਨੇ ਆਲ ਇੰਡੀਆ ਟ੍ਰੈਕਿੰਗ ਐਕਸਪੀਡੀਸ਼ਨ ‘ਚ ਚਮਕਾਇਆ ਪੰਜਾਬ ਦਾ ਨਾਮ

    • By admin
    • June 12, 2026
    • 11 views
    ਕੈਮਬਰਿਜ ਕਾਨਵੈਂਟ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਨੇ ਆਲ ਇੰਡੀਆ ਟ੍ਰੈਕਿੰਗ ਐਕਸਪੀਡੀਸ਼ਨ ‘ਚ ਚਮਕਾਇਆ ਪੰਜਾਬ ਦਾ ਨਾਮ

    “ਵਿਸ਼ਵ ਵਾਤਾਵਰਣ ਦਿਵਸ ਮੌਕੇ ਅਮਰਕੋਟ ਵਿਖੇ ਰੁੱਖ ਲਗਾਉਣ ਅਤੇ ਪਲਾਸਟਿਕ ਮੁਕਤ ਵਾਤਾਵਰਣ ਦਾ ਦਿੱਤਾ ਸੰਦੇਸ਼”

    • By admin
    • June 6, 2026
    • 28 views
    “ਵਿਸ਼ਵ ਵਾਤਾਵਰਣ ਦਿਵਸ ਮੌਕੇ ਅਮਰਕੋਟ ਵਿਖੇ ਰੁੱਖ ਲਗਾਉਣ ਅਤੇ ਪਲਾਸਟਿਕ ਮੁਕਤ ਵਾਤਾਵਰਣ ਦਾ ਦਿੱਤਾ ਸੰਦੇਸ਼”

    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    • By admin
    • June 4, 2026
    • 16 views
    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਦਾ ਵੱਡਾ ਕਦਮ, ਅਮਰਕੋਟ ਦੇ ਸਰਕਾਰੀ ਦਫ਼ਤਰਾਂ ਵਿੱਚ ਮਨਾਇਆ ਡਰਾਈ ਡੇ

    • By admin
    • May 22, 2026
    • 51 views
    ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਦਾ ਵੱਡਾ ਕਦਮ, ਅਮਰਕੋਟ ਦੇ ਸਰਕਾਰੀ ਦਫ਼ਤਰਾਂ ਵਿੱਚ ਮਨਾਇਆ ਡਰਾਈ ਡੇ

    ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ

    • By admin
    • May 22, 2026
    • 36 views
    ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ