ਸੀ.ਐਚ.ਸੀ ਕੋਟ ਈਸੇ ਖਾਂ ਅਧੀਨ ਵੱਖ-ਵੱਖ ਹੈਲਥ ਐਂਡ ਵੈੱਲਨੈੱਸ ਸੈਂਟਰਾਂ ’ਚ ਮਨਾਇਆ ਗਿਆ “ਡਰਾਈ ਡੇ”

ਕੋਟ ਈਸੇ ਖਾਂ, 22 ਮਈ (ਪ੍ਰਤੀਨਿਧ ਦੇਵ ਗਿੱਲ) – ਸਿਵਲ ਸਰਜਨ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਕੋਟ ਈਸੇ ਖਾਂ ਡਾ. ਰਿਪੁਦਮਨ ਕੌਰ ਦੇ ਹੁਕਮਾਂ ਸਦਕਾ ਅਧੀਨ ਆਉਂਦੇ ਵੱਖ-ਵੱਖ ਹੈਲਥ ਐਂਡ ਵੈੱਲਨੈੱਸ ਸੈਂਟਰਾਂ ਵਿੱਚ “ਡਰਾਈ ਡੇ” ਮਨਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ।

ਸਿਹਤ ਕਰਮਚਾਰੀਆਂ ਵੱਲੋਂ ਘਰਾਂ, ਗਲੀਆਂ ਅਤੇ ਸਰਕਾਰੀ ਥਾਵਾਂ ਦੀ ਜਾਂਚ ਕਰਦੇ ਹੋਏ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਾਫ਼-ਸਫਾਈ ਰੱਖਣ, ਫ਼ਾਲਤੂ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਕੂਲਰਾਂ, ਗਮਲਿਆਂ, ਟਾਇਰਾਂ ਤੇ ਹੋਰ ਬਰਤਨਾਂ ਦਾ ਪਾਣੀ ਹਰ ਹਫ਼ਤੇ ਬਦਲਣ ਲਈ ਪ੍ਰੇਰਿਤ ਕੀਤਾ ਗਿਆ। ਟੀਮਾਂ ਨੇ ਲੋਕਾਂ ਨੂੰ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ “ਹਰ ਸ਼ੁੱਕਰਵਾਰ – ਡਰਾਈ ਡੇ” ਮਨਾਉਣਾ ਬਹੁਤ ਜ਼ਰੂਰੀ ਹੈ।

ਡਾ. ਰਿਪੁਦਮਨ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਦੀ ਸਿਹਤ ਸੁਰੱਖਿਆ ਲਈ ਲਗਾਤਾਰ ਮੁਹਿੰਮਾਂ ਚਲਾ ਰਿਹਾ ਹੈ ਅਤੇ ਜੇਕਰ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਸਮਝੇ ਤਾਂ ਡੇਂਗੂ ਵਰਗੀਆਂ ਬਿਮਾਰੀਆਂ ਨੂੰ ਆਸਾਨੀ ਨਾਲ ਰੋਕਿਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੁਖਾਰ ਹੋਣ ’ਤੇ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾਂਚ ਕਰਵਾਈ ਜਾਵੇ।

ਇਸ ਮੌਕੇ ਵੱਖ-ਵੱਖ ਹੈਲਥ ਐਂਡ ਵੈੱਲਨੈੱਸ ਸੈਂਟਰਾਂ ਦੇ ਸਿਹਤ ਕਰਮਚਾਰੀ, ਮਲਟੀਪਰਪਜ਼ ਹੈਲਥ ਵਰਕਰ ਅਤੇ ਆਸ਼ਾ ਵਰਕਰ ਵੀ ਹਾਜ਼ਰ ਸਨ।

  • Related Posts

    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼! ਪਤੀ ਤੇ ਸੱਸ ਖ਼ਿਲਾਫ਼ FIR ਦਰਜ ਕਰਤਾਰਪੁਰ (ਜਲੰਧਰ), 23 ਅਗਸਤ (ਡਾ. ਗਿੱਲ) — ਕਰਤਾਰਪੁਰ ਵਿੱਚ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾ…

    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    13 ਬਟਾਲੀਅਨ ਐਨ.ਸੀ.ਸੀ. ਦੇ ਅਧਿਕਾਰੀਆਂ ਤੇ ਸਕੂਲ ਸਟਾਫ਼ ਨੇ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਵਾਤਾਵਰਨ ਸੰਭਾਲ ਦਾ ਦਿੱਤਾ ਸੁਨੇਹਾ ਕੋਟ ਈਸੇ ਖਾਂ, 7 ਅਗਸਤ (ਪ੍ਰਤੀਨਿਧ ਦੇਵਗਿਲ):ਕੈਮਬਰਿਜ ਕਾਨਵੈਂਟ ਸਕੂਲ, ਕੋਟ ਈਸੇ ਖਾਂ…

    Leave a Reply

    Your email address will not be published. Required fields are marked *

    You Missed

    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    • By admin
    • August 23, 2026
    • 23 views
    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    • By admin
    • August 23, 2026
    • 29 views
    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    • By admin
    • August 22, 2026
    • 33 views
    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    • By admin
    • August 8, 2026
    • 72 views
    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅ

    • By admin
    • August 4, 2026
    • 120 views
    7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅ

    ਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣ

    • By admin
    • July 31, 2026
    • 52 views
    ਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣ