ਵਿਦਿਆਰਥੀਆਂ ਨੇ ਭਾਸ਼ਣਾਂ, ਕਵਿਤਾਵਾਂ ਤੇ ਵੱਖ-ਵੱਖ ਗਤੀਵਿਧੀਆਂ ਰਾਹੀਂ ਮਾਂ-ਬੋਲੀ ਨਾਲ ਪਿਆਰ ਦਾ ਕੀਤਾ ਪ੍ਰਗਟਾਵਾ
ਕੋਟ ਈਸੇ ਖਾਂ | 23 ਸਤੰਬਰ 2026 | ਪ੍ਰਤਿਨਿਧ ਡਾ. ਗਿੱਲ
ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਵਿਖੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਪੰਜਾਬੀ ਦਿਵਸ ਬੜੇ ਉਤਸ਼ਾਹ ਅਤੇ ਪਿਆਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਖੇ ਵਿਸ਼ੇਸ਼ ਸਵੇਰ ਦੀ ਅਸੈਂਬਲੀ ਕਰਵਾਈ ਗਈ, ਜਿਸ ਦੌਰਾਨ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਪੰਜਾਬੀ ਸੱਭਿਆਚਾਰ ਅਤੇ ਮਾਂ-ਬੋਲੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।
ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਨਾਲ ਜੁੜੇ ਰਹਿਣ ਅਤੇ ਇਸ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪੰਜਾਬੀ ਦਿਵਸ ਨਾਲ ਸਬੰਧਤ ਭਾਸ਼ਣ, ਕਵਿਤਾਵਾਂ ਅਤੇ ਹੋਰ ਪੇਸ਼ਕਾਰੀਆਂ ਕੀਤੀਆਂ ਗਈਆਂ। ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲੈਂਦਿਆਂ ਪੰਜਾਬੀ ਭਾਸ਼ਾ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਸਕੂਲ ਦੇ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਸੰਧੂ, ਐਮ.ਡੀ. ਮੈਡਮ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਪੰਜਾਬੀ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬੀ ਸਾਡੀ ਮਾਂ-ਬੋਲੀ ਹੀ ਨਹੀਂ, ਸਗੋਂ ਸਾਡੀ ਪਹਿਚਾਣ ਅਤੇ ਵਿਰਾਸਤ ਦਾ ਅਹਿਮ ਹਿੱਸਾ ਹੈ।
ਸਕੂਲ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨਾਲ ਪਿਆਰ ਕਰਨ, ਇਸ ਦਾ ਸਤਿਕਾਰ ਕਰਨ ਅਤੇ ਆਪਣੀ ਮਾਂ-ਬੋਲੀ ਨਾਲ ਹਮੇਸ਼ਾ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ।






