ਐਸਐਮਓ ਡਾ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਢਿਲਵਾਂ ਸਕੂਲ ਵਿੱਚ ਕੌਮੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ |

ਤਪਾ, 16 ਮਈ:ਪ੍ਰਤੀਨਿਧਿ ਦੇਵ ਗਿੱਲ ਅੱਜ ਕੌਮੀ ਡੇਂਗੂ ਦਿਵਸ ਮੌਕੇ ਸਿਵਲ ਸਰਜਨ ਡਾ. ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੰਵਲਜੀਤ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਸਿਹਤ ਬਲਾਕ ਤਪਾ ਅਧੀਨ ਪਿੰਡ ਢਿਲਵਾਂ (ਪਟਿਆਲਾ) ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

ਇਸ ਮੌਕੇ ਮਲਟੀਪਰਪਜ ਹੈਲਥ ਵਰਕਰ ਬੂਟਾ ਸਿੰਘ ਨੇ ਬੱਚਿਆਂ ਅਤੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਸਾਰਿਆਂ ਦੇ ਸਾਂਝੇ ਉੱਦਮ ਨਾਲ ਹੀ ਡੇਂਗੂ ਨੂੰ ਹਰਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਦੌਰਾਨ ਵਿਅਕਤੀ ਨੂੰ ਤੇਜ਼ ਬੁਖਾਰ, ਸਰੀਰ ਦਰਦ, ਅੱਖਾਂ ਦੇ ਪਿੱਛੇ ਦਰਦ ਅਤੇ ਕਈ ਵਾਰ ਸਰੀਰ ‘ਤੇ ਲਾਲ ਨਿਸ਼ਾਨ ਵੀ ਪੈ ਸਕਦੇ ਹਨ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਸਭ ਤੋਂ ਵੱਡਾ ਹਥਿਆਰ ਹੈ।

ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਮਾਦਾ ਏਡੀਜ਼ ਏਜੀਪਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਜ਼ਿਆਦਾਤਰ ਸਵੇਰੇ ਅਤੇ ਦਿਨ ਦੇ ਸਮੇਂ ਕੱਟਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਇੱਕ ਹਫ਼ਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣ ਜਾਂਦਾ ਹੈ, ਇਸ ਲਈ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਕੂਲਰਾਂ, ਗਮਲਿਆਂ, ਫਰਿੱਜ ਦੀਆਂ ਟਰੇਆਂ ਅਤੇ ਹੋਰ ਪਾਣੀ ਵਾਲੇ ਭਾਂਡਿਆਂ ਨੂੰ ਚੰਗੀ ਤਰ੍ਹਾਂ ਸਾਫ਼ ਕਰਨਾ ਬਹੁਤ ਜ਼ਰੂਰੀ ਹੈ।

ਉਨ੍ਹਾਂ ਹੋਰ ਕਿਹਾ ਕਿ ਆਉਣ ਵਾਲੇ ਮੀਂਹ ਦੇ ਮੌਸਮ ਦੌਰਾਨ ਡੇਂਗੂ ਫੈਲਣ ਦਾ ਵਧੇਰੇ ਖ਼ਤਰਾ ਰਹਿੰਦਾ ਹੈ, ਇਸ ਲਈ ਹਰ ਵਿਅਕਤੀ ਨੂੰ ਸਾਵਧਾਨ ਅਤੇ ਜਾਗਰੂਕ ਰਹਿਣ ਦੀ ਲੋੜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਡੇਂਗੂ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲੱਬਧ ਹੈ।

ਇਸ ਮੌਕੇ ਇੰਚਾਰਜ ਅਮਰਜੀਤ ਕੌਰ, ਗੁਰਮੀਤ ਸਿੰਘ, ਬਲਦੀਪ ਸਿੰਘ, ਰਾਮ ਪ੍ਰਤਾਪ, ਨਿਰਲੇਪ ਕੌਰ, ਹਰਜਿੰਦਰ ਕੌਰ ਅਤੇ ਸਮੂਹ ਸਕੂਲ ਸਟਾਫ ਮੌਜੂਦ ਸੀ।

  • Related Posts

    “ਪ੍ਰਧਾਨ ਜਗਰਾਜ ਸਿੰਘ ਲੁਹਾਰਾ ਦੀ ਗੂੰਜ – ਮਜ਼ਦੂਰਾਂ ਦੇ ਹੱਕਾਂ ਲਈ ਪ੍ਰੈੱਸ ਕਲੱਬ ਕੋਟ ਈਸੇ ਖਾਂ ਡਟਿਆ”

    ਕੋਟ ਈਸੇ ਖਾਂ, 1 ਮਈ – ਮਜ਼ਦੂਰ ਦਿਵਸ ਦੇ ਮੌਕੇ ‘ਤੇ ਪ੍ਰੈਸ ਕਲੱਬ ਕੋਟ ਈਸੇ ਖਾਂ (ਮੋਗਾ) ਦੇ ਪ੍ਰਧਾਨ ਜਗਰਾਜ ਸਿੰਘ ਗਿੱਲ ਨੇ ਮਜ਼ਦੂਰਾਂ ਦੇ ਹੱਕਾਂ ਸਬੰਧੀ ਮਹੱਤਵਪੂਰਨ ਬਿਆਨ ਜਾਰੀ…

    ਹੁਸ਼ਿਆਰਪੁਰ ਵਿੱਚ ਵੱਡੀ ਪਾਬੰਦੀ ਲਾਗੂ — ਪ੍ਰਸ਼ਾਸਨ ਦਾ ਸਖ਼ਤ ਫੈਸਲਾ

    ਹੁਸ਼ਿਆਰਪੁਰ, 25 ਮਾਰਚ (ਪ੍ਰਤਿਨਿਧਿ – ਡਾ. ਰਾਜਦੇਵਿੰਦਰ ਸਿੰਘ ਗਿੱਲ) ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੀ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ…

    Leave a Reply

    Your email address will not be published. Required fields are marked *

    You Missed

    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    • By admin
    • July 1, 2026
    • 34 views
    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    • By admin
    • June 28, 2026
    • 39 views
    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    • By admin
    • June 28, 2026
    • 75 views
    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ

    • By admin
    • June 28, 2026
    • 30 views
    ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ

    ਹਰ ਬੱਚੇ ਤੱਕ ਪਹੁੰਚਣ ਪੋਲੀਓ ਰੋਕੂ ਬੂੰਦਾਂ, ਪੋਲੀਓ-ਮੁਕਤ ਪੰਜਾਬ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੁਹਿੰਮ

    • By admin
    • June 27, 2026
    • 55 views
    ਹਰ ਬੱਚੇ ਤੱਕ ਪਹੁੰਚਣ ਪੋਲੀਓ ਰੋਕੂ ਬੂੰਦਾਂ, ਪੋਲੀਓ-ਮੁਕਤ ਪੰਜਾਬ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੁਹਿੰਮ

    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ

    • By admin
    • June 12, 2026
    • 53 views
    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ