ਜ਼ਿਲ੍ਹਾ ਤਰਨ ਤਾਰਨ ‘ਚ ਐਚ.ਪੀ.ਵੀ ਵੈਕਸੀਨ ਦੀ ਹੋਈ ਸ਼ੁਰੂਆਤ

ਸਰਕਾਰੀ ਸਿਹਤ ਸੰਸਥਾਵਾਂ ਚ ਬਿਲਕੁਲ ਮੁਫ਼ਤ ਲੱਗੇਗੀ ਵੈਕਸੀਨ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਸਰਵਿਸਕ ਦੇ ਕੈਂਸਰ ਤੋਂ ਬਚਾਵੇਗੀ ਐਚ.ਪੀ.ਵੀ ਵੈਕਸੀਨ: ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ

ਤਰਨ ਤਾਰਨ, 4 ਮਾਰਚ :ਡਾਕਟਰ ਗਿੱਲ

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਤੰਦਰੁਸਤ ਨਾਰੀ ਦੇ ਮੰਤਵ ਨਾਲ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ ਦੀ ਦੇਖ-ਰੇਖ ਹੇਠ ਸਰਕਾਰੀ ਹਸਪਤਾਲ ਵਿਖੇ ਹਿਊਮਨ ਪੈਪੀਲੋਮਾ ਵਾਇਰਸ (ਐਚ.ਪੀ.ਵੀ) ਵੈਕਸੀਨ ਲਗਾਉਣ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਐਚ.ਪੀ.ਵੀ ਵੈਕਸੀਨ ਵਿਸ਼ੇਸ਼ ਤੌਰ ‘ਤੇ 14 ਸਾਲਾਂ ਦੀ ਉਮਰ ਪੂਰੀ ਕਰ ਚੁੱਕੀਆਂ ਲੜਕੀਆਂ ਨੂੰ ਜ਼ਿਲ੍ਹੇ ਭਰ ਦੇ ਵਿੱਚ ਸਿਹਤ ਕਰਮੀਆਂ ਵੱਲੋਂ ਬਿਲਕੁਲ ਮੁਫ਼ਤ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਵੈਕਸੀਨ ਨੂੰ ਲਗਾਉਣ ਦਾ ਮੁੱਖ ਮੰਤਵ ਬੱਚੀਆਂ ਨੂੰ ਸਰਵਿਕਸ (ਬੱਚੇਦਾਨੀ ਦੇ ਮੂੰਹ) ਦੇ ਕੈਂਸਰ ਤੋਂ ਬਚਾਉਣ ਦੇ ਨਾਲ-ਨਾਲ ਗੁਪਤ ਅੰਗਾਂ ਦੇ ਰੋਗਾਂ ਤੋਂ ਬਚਾਉਣਾ ਹੈ।

ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਔਰਤਾਂ ‘ਚ ਹੋਣ ਵਾਲੇ ਸਰਵਿਕਸ ਕੈਂਸਰ ਦੀ ਰੋਕਥਾਮ ਲਈ ਐਚ.ਪੀ.ਵੀ ਵੈਕਸੀਨ ਭਾਰਤ ਸਮੇਤ ਕਈ ਮੁਲਕਾਂ ਵਿਚ ਪਹਿਲਾਂ ਤੋਂ ਹੀ ਲਗਾਈ ਜਾ ਰਹੀ ਹੈ ਅਤੇ ਇਹ ਟੀਕਾ ਵਿਸ਼ਵ ਸਿਹਤ ਸੰਸਥਾ ਤੋਂ ਪ੍ਰਮਾਣਿਤ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਿਹਤ ਵਿਭਾਗ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਹਰ ਹਫ਼ਤੇ ਲੱਗਣ ਵਾਲੇ ਟੀਕਾਕਰਨ ਸੈਸ਼ਨ ਦੌਰਾਨ ਐਚ.ਪੀ.ਵੀ ਵੈਕਸੀਨ ਲਗਾਈ ਜਾਵੇਗੀ।

ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੱਸਿਆ ਕਿ ਸਿਹਤ ਕਰਮੀਆਂ ਵੱਲੋਂ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਜ਼ਿਲ੍ਹੇ ਭਰ ਵਿਚ ਯੋਗ ਬੱਚੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਐਚ.ਪੀ.ਵੀ ਦਾ ਟੀਕਾ ਲਗਾਇਆ ਜਾਵੇ ਅਤੇ ਮਿਥੇ ਗਏ 100 ਫੀਸਦੀ ਟੀਚੇ ਨੂੰ ਪ੍ਰਾਪਤ ਕੀਤਾ ਜਾਵੇ।

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਐਚ.ਪੀ.ਵੀ ਵੈਕਸੀਨ ਦੀ ਖ਼ੁਰਾਕ (ਡੋਜ਼) 14 ਸਾਲਾਂ ਦੀਆਂ ਲੜਕੀਆਂ ਨੂੰ ਲਗਾਈ ਜਾ ਰਹੀ ਹੈ ਅਤੇ ਜ਼ਿਲ੍ਹੇ ਵਿਚ ਐਚ.ਪੀ.ਵੀ ਵੈਕਸੀਨ ਲਗਾਉਣ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਟੀਕਾਕਰਨ ਕੈਂਪਾਂ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਲਾਭਪਾਤਰੀ ਬੱਚੀਆਂ ਨੂੰ ਸਮੇਂ ਸਿਰ ਇਸ ਵੈਕਸੀਨ ਨੂੰ ਲਗਾਇਆ ਜਾ ਸਕੇ।

ਜ਼ਿਲ੍ਹਾ ਟੀਕਾਕਰਨ ਅਫਸਰ ਨੇ ਦੱਸਿਆ ਕਿ ਜੇਕਰ ਐਚ.ਪੀ.ਵੀ ਵੈਕਸੀਨ ਬੱਚੇ ਨੂੰ ਸਮੇਂ ਸਿਰ ਲਗਾਈ ਜਾਵੇ ਤਾਂ ਸਰਵਿਕਸ ਕੈਂਸਰ ਵਰਗੀ ਬਿਮਾਰੀ ਦੇ ਹੋਣ ਦੇ ਖਦਸ਼ੇ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਵੈਕਸੀਨ ਲਗਵਾਉਣ ਨਾਲ ਕੈਂਸਰ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਲੜਕੀ ਕਿਸੇ ਬਿਮਾਰੀ ਤੋਂ ਪਹਿਲਾਂ ਹੀ ਪੀੜਿਤ ਹੈ ਜਾਂ ਫਿਰ ਲੰਮਾ ਸਮਾਂ ਚੱਲਣ ਵਾਲੀ ਦਵਾਈ ਖਾ ਰਹੀ ਹੈ ਤਾਂ ਅਜਿਹੇ ਹਾਲਾਤ ਵਿਚ ਉਸ ਬੱਚੀ ਨੂੰ ਇਹ ਵੈਕਸੀਨ ਨਹੀਂ ਲਗਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਐਚ.ਪੀ.ਵੀ ਵੈਕਸੀਨ ਨੂੰ ਸਿਹਤ ਕਰਮੀਆਂ ਵੱਲੋਂ ਹਰ ਹਫ਼ਤੇ ਬੁੱਧਵਾਰ ਨੂੰ ਲੱਗਣ ਵਾਲੇ ਮਮਤਾ ਦਿਵਸ ਸੈਸ਼ਨਾ ਦੌਰਾਨ ਲਗਾਇਆ ਜਾਵੇਗਾ ਅਤੇ ਸਿਹਤ ਕਰਮੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸ਼ਹਿਰ ਅਤੇ ਪਿੰਡਾਂ ਤੋਂ ਇਲਾਵਾ ਹਾਈ ਰਿਸਕ ਆਬਾਦੀ ਜਿਵੇਂ ਕਿ ਇੱਟਾਂ ਦੇ ਭੱਠੇ ਝੁੱਗੀਆਂ ਅਤੇ ਗੁਜਰਾਂ ਦੇ ਡੇਰਿਆਂ ‘ਤੇ ਜਾ ਕੇ ਵੀ ਐਚ.ਪੀ.ਵੀ ਵੈਕਸੀਨ ਬਾਰੇ ਵੱਧ ਤੋਂ ਵੱਧ ਪ੍ਰਚਾਰ-ਪ੍ਰਸਾਰ ਕਰਨ ਤਾਂ ਜੋ ਇਸ ਦਾ ਲਾਭ ਹਰੇਕ ਯੋਗ ਲਾਭਪਾਤਰੀ ਪ੍ਰਾਪਤ ਕਰ ਸਕੇ।

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਇਸ ਵੈਕਸੀਨ ਦੀ ਐਂਟਰੀ ਸਿਹਤ ਕਰਮੀਆਂ ਵੱਲੋਂ ਯੂ-ਵਿਨ ਪੋਰਟਲ ‘ਤੇ ਕੀਤੀ ਜਾਵੇਗੀ ਅਤੇ ਨਾਲ ਹੀ ਕੋਲਡ ਚੇਨ ਮੈਨੇਜਮੈਂਟ ਸਬੰਧੀ ਹਦਾਇਤਾਂ ਵੀ ਜਾਰੀ ਕੀਤੀਆਂ ਹਨ।

ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਕੁਮਾਰ, ਬੱਚਿਆਂ ਦੇ ਮਾਹਿਰ ਵਿਪੁਲ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ ਡਾ. ਰਣਦੀਪ ਸਿੰਘ, ਐਲ ਐਚ ਵੀ ਜਸਬੀਰ ਕੌਰ, ਵੀ.ਸੀ.ਸੀ.ਐਮ ਮਨਦੀਪ ਸਿੰਘ ਆਦਿ ਮੌਜੂਦ ਰਹੇ।

  • Related Posts

    ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਡਾ. ਰੇਖਾ ਭਾਟੀ

    ਫੱਤੂ ਵਾਲਾ, 16 ਮਈ (ਪ੍ਰਤੀਨਿਧਿ ਦੇਵ ਗਿੱਲ) : ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਮ.ਓ ਡਾ. ਰੇਖਾ ਭਾਟੀ ਦੀ ਅਗਵਾਈ ਹੇਠ ਸਬ ਸੈਂਟਰ ਫੱਤੂ ਵਾਲਾ ਵੱਲੋਂ ਸਰਕਾਰੀ ਸੈਲਫ…

    ਖਰਚੇ ਘਟਾਉਣ ਲਈ PM ਮੋਦੀ ਦਾ ਵੱਡਾ ਫੈਸਲਾ, ਕਾਫਲੇ ਦੀਆਂ ਗੱਡੀਆਂ ਅੱਧੀਆਂ ਕਰਨ ਦੇ ਨਿਰਦੇਸ਼

    ਨਵੀਂ ਦਿੱਲੀ, 13 ਮਈ (ਦੇਵ ਗਿੱਲ) — ਪ੍ਰਧਾਨ ਮੰਤਰੀ Narendra Modi ਨੇ ਸਰਕਾਰੀ ਖਰਚਿਆਂ ਵਿੱਚ ਕਟੌਤੀ ਅਤੇ ਸਾਦਗੀ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਕਾਫਲੇ ਦੀਆਂ ਗੱਡੀਆਂ ਦੀ ਗਿਣਤੀ ਅੱਧੀ ਕਰਨ…

    Leave a Reply

    Your email address will not be published. Required fields are marked *

    You Missed

    ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ

    • By admin
    • May 17, 2026
    • 6 views
    ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ

    ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਡਾ. ਰੇਖਾ ਭਾਟੀ

    • By admin
    • May 16, 2026
    • 14 views
    ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਡਾ. ਰੇਖਾ ਭਾਟੀ

    ਐਸਐਮਓ ਡਾ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਢਿਲਵਾਂ ਸਕੂਲ ਵਿੱਚ ਕੌਮੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ |

    • By admin
    • May 16, 2026
    • 53 views
    ਐਸਐਮਓ ਡਾ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਢਿਲਵਾਂ ਸਕੂਲ ਵਿੱਚ ਕੌਮੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ |

    ਵਿਸ਼ਵ ਡੇਂਗੂ ਡੇ ਮੌਕੇ ਸਰਕਾਰੀ ਹਾਈ ਸਕੂਲ ਕੋਟ ਈਸੇ ਖਾਂ ਵਿਖੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

    • By admin
    • May 16, 2026
    • 43 views
    ਵਿਸ਼ਵ ਡੇਂਗੂ ਡੇ ਮੌਕੇ ਸਰਕਾਰੀ ਹਾਈ ਸਕੂਲ ਕੋਟ ਈਸੇ ਖਾਂ ਵਿਖੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

    “ਵਿਸ਼ਵ ਡੇਂਗੂ ਦਿਵਸ ਮੌਕੇ ਰਾਊਵਾਲਾ ਸਕੂਲ ਵਿੱਚ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਦੀ ਅਲਖ ਜਗਾਈ”

    • By admin
    • May 16, 2026
    • 21 views
    “ਵਿਸ਼ਵ ਡੇਂਗੂ ਦਿਵਸ ਮੌਕੇ ਰਾਊਵਾਲਾ ਸਕੂਲ ਵਿੱਚ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਦੀ ਅਲਖ ਜਗਾਈ”

    ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸੀਬੀਐਸਈ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਲਹਿਰਾਇਆ ਪਰਚਮ

    • By admin
    • May 15, 2026
    • 7 views
    ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸੀਬੀਐਸਈ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਲਹਿਰਾਇਆ ਪਰਚਮ