ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ

ਮੋਗਾ, 13 ਜੂਨ (ਪ੍ਰਤੀਨਿਧਿ ਦੇਵ ਗਿੱਲ) – ਮੈਡੀਕਲ ਖੇਤਰ ਵਿੱਚ ਨਰਸਿੰਗ ਸਿਰਫ਼ ਇੱਕ ਨੌਕਰੀ ਨਹੀਂ, ਸਗੋਂ ਮਨੁੱਖਤਾ ਦੀ ਨਿਸ਼ਕਾਮ ਸੇਵਾ ਅਤੇ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਲਈ ਸਮਰਪਿਤ ਇੱਕ ਮਹਾਨ ਪੇਸ਼ਾ ਹੈ। ਨਰਸਾਂ ਹਰ ਹਾਲਾਤ ਵਿੱਚ ਦਿਨ-ਰਾਤ ਮਰੀਜ਼ਾਂ ਦੀ ਦੇਖਭਾਲ ਕਰਦੀਆਂ ਹਨ ਅਤੇ ਉਨ੍ਹਾਂ ਦੇ ਇਲਾਜ ਤੇ ਸਿਹਤਯਾਬੀ ਲਈ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਅਜਿਹੇ ਸੇਵਾ ਭਾਵਨਾ ਨਾਲ ਭਰੇ ਪੇਸ਼ੇ ਪ੍ਰਤੀ ਹਰ ਵਿਅਕਤੀ ਦੇ ਮਨ ਵਿੱਚ ਸਤਿਕਾਰ ਹੋਣਾ ਚਾਹੀਦਾ ਹੈ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਅਤੇ ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਦੇ ਚੇਅਰਮੈਨ ਕੁਲਬੀਰ ਸਿੰਘ ਮੋਗਾ ਅਤੇ ਕਮੇਟੀ ਦੇ ਕੰਨਵੀਨਰ ਰਵਿੰਦਰ ਲੂਥਰਾ ਨੇ ਇੱਕ ਸਾਂਝੇ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਨਰਸਿੰਗ ਭਾਈਚਾਰੇ ਬਾਰੇ ਕੰਗਨਾ ਰਣੌਤ ਵੱਲੋਂ ਕੀਤੀ ਗਈ ਕਥਿਤ ਮਾੜੀ ਟਿੱਪਣੀ ਬਹੁਤ ਹੀ ਨਿੰਦਣਯੋਗ ਅਤੇ ਦੁਖਦਾਈ ਹੈ।

ਆਗੂਆਂ ਨੇ ਕਿਹਾ ਕਿ ਨਰਸਾਂ ਕੋਵਿਡ ਮਹਾਂਮਾਰੀ ਸਮੇਤ ਹਰ ਸੰਕਟਕਾਲੀਨ ਸਥਿਤੀ ਵਿੱਚ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਲੋਕਾਂ ਦੀ ਸੇਵਾ ਕਰਦੀਆਂ ਰਹੀਆਂ ਹਨ। ਅਜਿਹੇ ਸਮਰਪਿਤ ਅਤੇ ਸਤਿਕਾਰਯੋਗ ਪੇਸ਼ੇ ਬਾਰੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਨਾ ਨਾ ਸਿਰਫ਼ ਨਰਸਿੰਗ ਭਾਈਚਾਰੇ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ, ਸਗੋਂ ਸਮੁੱਚੇ ਸਿਹਤ ਵਿਭਾਗ ਅਤੇ ਔਰਤ ਵਰਗ ਦਾ ਵੀ ਅਪਮਾਨ ਹੈ।

ਉਨ੍ਹਾਂ ਕਿਹਾ ਕਿ ਨਰਸਾਂ ਸਿਹਤ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਸਮਾਜ ਨੂੰ ਉਨ੍ਹਾਂ ਦੀਆਂ ਸੇਵਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਕਿਸੇ ਵੀ ਜਨਤਕ ਸ਼ਖ਼ਸੀਅਤ ਵੱਲੋਂ ਅਜਿਹੀਆਂ ਟਿੱਪਣੀਆਂ ਕਰਨਾ ਬਿਲਕੁਲ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।

ਕੁਲਬੀਰ ਸਿੰਘ ਮੋਗਾ ਅਤੇ ਰਵਿੰਦਰ ਲੂਥਰਾ ਨੇ ਮੰਗ ਕੀਤੀ ਕਿ ਕੰਗਨਾ ਰਣੌਤ ਤੁਰੰਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗੇ। ਉਨ੍ਹਾਂ ਨਾਲ ਹੀ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਵਰਗ ਦੀ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀਆਂ ਟਿੱਪਣੀਆਂ ਕਰਨ ਤੋਂ ਲੋਕ ਗੁਰੇਜ਼ ਕਰਨ।

ਉਨ੍ਹਾਂ ਕਿਹਾ ਕਿ ਨਰਸਿੰਗ ਭਾਈਚਾਰਾ ਹਮੇਸ਼ਾ ਹੀ ਲੋਕ ਸੇਵਾ ਲਈ ਵਚਨਬੱਧ ਰਿਹਾ ਹੈ ਅਤੇ ਇਸ ਪੇਸ਼ੇ ਦੀ ਇੱਜ਼ਤ ਅਤੇ ਮਾਣ ਨੂੰ ਕਿਸੇ ਵੀ ਹਾਲਤ ਵਿੱਚ ਘੱਟ ਨਹੀਂ ਹੋਣ ਦਿੱਤਾ ਜਾਵੇਗਾ।

  • Related Posts

    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼! ਪਤੀ ਤੇ ਸੱਸ ਖ਼ਿਲਾਫ਼ FIR ਦਰਜ ਕਰਤਾਰਪੁਰ (ਜਲੰਧਰ), 23 ਅਗਸਤ (ਡਾ. ਗਿੱਲ) — ਕਰਤਾਰਪੁਰ ਵਿੱਚ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾ…

    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    13 ਬਟਾਲੀਅਨ ਐਨ.ਸੀ.ਸੀ. ਦੇ ਅਧਿਕਾਰੀਆਂ ਤੇ ਸਕੂਲ ਸਟਾਫ਼ ਨੇ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਵਾਤਾਵਰਨ ਸੰਭਾਲ ਦਾ ਦਿੱਤਾ ਸੁਨੇਹਾ ਕੋਟ ਈਸੇ ਖਾਂ, 7 ਅਗਸਤ (ਪ੍ਰਤੀਨਿਧ ਦੇਵਗਿਲ):ਕੈਮਬਰਿਜ ਕਾਨਵੈਂਟ ਸਕੂਲ, ਕੋਟ ਈਸੇ ਖਾਂ…

    Leave a Reply

    Your email address will not be published. Required fields are marked *

    You Missed

    ਡਾਲਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ

    • By admin
    • September 23, 2026
    • 83 views
    ਡਾਲਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ

    ਸ੍ਰੀ ਹੇਮਕੁੰਟ ਸਕੂਲ ਵਿਖੇ ਮਨਾਇਆ ਪੰਜਾਬੀ ਦਿਵਸ

    • By admin
    • September 23, 2026
    • 50 views
    ਸ੍ਰੀ ਹੇਮਕੁੰਟ ਸਕੂਲ ਵਿਖੇ ਮਨਾਇਆ ਪੰਜਾਬੀ ਦਿਵਸ

    ਸਰਕਾਰੀ ਪ੍ਰਾਇਮਰੀ ਸਕੂਲ ਕੋਟ ਈਸੇ ਖਾਂ ਵਿਖੇ ਕਲੱਸਟਰ ਪੱਧਰੀ ਐੱਸ.ਐੱਮ.ਸੀ. ਟ੍ਰੇਨਿੰਗ ਕਰਵਾਈ

    • By admin
    • September 17, 2026
    • 53 views
    ਸਰਕਾਰੀ ਪ੍ਰਾਇਮਰੀ ਸਕੂਲ ਕੋਟ ਈਸੇ ਖਾਂ ਵਿਖੇ ਕਲੱਸਟਰ ਪੱਧਰੀ ਐੱਸ.ਐੱਮ.ਸੀ. ਟ੍ਰੇਨਿੰਗ ਕਰਵਾਈ

    ਹਲਕਾ ਧਰਮਕੋਟ ਦੇ ਵਿਧਾਇਕ ਦੇ ਦਫਤਰ ਦਾ ਘਿਰਾਓ 19 ਸਤੰਬਰ ਨੂੰ

    • By admin
    • September 17, 2026
    • 42 views
    ਹਲਕਾ ਧਰਮਕੋਟ ਦੇ ਵਿਧਾਇਕ ਦੇ ਦਫਤਰ ਦਾ ਘਿਰਾਓ 19 ਸਤੰਬਰ ਨੂੰ

    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    • By admin
    • August 23, 2026
    • 56 views
    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    • By admin
    • August 23, 2026
    • 51 views
    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ