ਪਿੰਡ ਜਲੋਟਾ ‘ਚ ਮਨਾਇਆ ਜਲ ਅਰਪਣ ਦਿਵਸ

ਪਾਣੀ ਦੀ ਬਚਤ ਤੇ ਸੁਚੱਜੀ ਵਰਤੋਂ ਬਾਰੇ ਦਿੱਤਾ ਸੰਦੇਸ਼

ਹੁਸ਼ਿਆਰਪੁਰ, 24 ਫ਼ਰਵਰੀ:(ਡਾਕਟਰ ਗਿੱਲ)
ਪਿੰਡ ਜਲੋਟਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਅੱਜ ਜਲ ਅਰਪਣ ਦਿਵਸ ਮਨਾਇਆ ਗਿਆ, ਜਿਸ ਦੌਰਾਨ ਪਿੰਡ ਵਾਸੀਆਂ ਨੂੰ ਪਾਣੀ ਦੀ ਬਚਤ, ਸਹੀ ਵਰਤੋਂ ਅਤੇ ਸੰਭਾਲ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਕਮੇਟੀ ਦੇ ਚੇਅਰਮੈਨ ਹਰਿੰਦਰ ਸਿੰਘ, ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਪਿੰਡ ਵਾਸੀਆਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਸਮਾਗਮ ਦੌਰਾਨ ਦੱਸਿਆ ਗਿਆ ਕਿ ਜਲ ਸਪਲਾਈ ਸਕੀਮ ਜਲੋਟਾ ਨੂੰ ਕਮੇਟੀ ਵੱਲੋਂ ਬਹੁਤ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਰਿਹਾ ਹੈ। ਕਮੇਟੀ ਦੇ ਮੈਂਬਰ ਤਨ-ਮਨ ਨਾਲ ਸਕੀਮ ਦੀ ਦੇਖਭਾਲ ਕਰ ਰਹੇ ਹਨ ਅਤੇ ਪਿੰਡ ਵਾਸੀਆਂ ਨੂੰ ਸ਼ੁਧ ਅਤੇ ਸਾਫ਼ ਪੀਣਯੋਗ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ਡਾ. ਜਸਪਾਲ ਸਿੰਘ (ਐਕਸ ਐਮ ਓ) ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਸੰਭਾਲ ਅਤੇ ਬਚਤ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਪਾਣੀ ਦੀ ਬੇਕਾਰ ਬਰਬਾਦੀ ਰੋਕੀ ਜਾਵੇ ਅਤੇ ਸਿਹਤਮੰਦ ਜੀਵਨ ਲਈ ਸ਼ੁਧ ਪਾਣੀ ਦੀ ਮਹੱਤਤਾ ਨੂੰ ਸਮਝਿਆ ਜਾਵੇ।

ਇਸ ਮੌਕੇ ਹਰਬੀਰ ਸਿੰਘ (ਸੀ ਡੀ ਐਸ), ਅੰਜੂ ਸ਼ਰਮਾ (ਆਈ ਈ ਸੀ), ਪੰਪ ਓਪਰੇਟਰ ਭੁਪਿੰਦਰ ਸਿੰਘ, ਪੰਚਾਇਤ ਮੈਂਬਰ, ਪਿੰਡ ਦੇ ਬਜ਼ੁਰਗ ਅਤੇ ਮਹਿਲਾਵਾਂ ਵੀ ਮੌਜੂਦ ਸਨ। ਚੇਅਰਮੈਨ ਜੀ ਪੀ ਡਬਲਯੂ ਐੱਸ ਸੀ ਵੱਲੋਂ ਸਰਕਾਰ ਦਾ ਪਿੰਡ ਵਿੱਚ ਜਲ ਸਪਲਾਈ ਸਕੀਮ ਬਣਾਉਣ ਲਈ ਧੰਨਵਾਦ ਕੀਤਾ ਗਿਆ ਅਤੇ ਸਮਾਗਮ ਵਿੱਚ ਸ਼ਾਮਲ ਹੋਏ ਸਭ ਲੋਕਾਂ ਦਾ ਧੰਨਵਾਦ
ਕੀਤਾ ਗਿਆ।

  • Related Posts

    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    25-26 ਅਗਸਤ ਤੋਂ ਮੌਸਮ ਹੋਵੇਗਾ ਸਾਫ਼, ਕਈ ਜ਼ਿਲ੍ਹਿਆਂ ‘ਚ ਮੁੜ ਵਧੇਗਾ ਤਾਪਮਾਨ ਜਲੰਧਰ, 23 ਅਗਸਤ (ਡਾ. ਗਿੱਲ) — ਪੰਜਾਬ ਦੇ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਮੁੜ ਹੁੰਮਸ ਭਰੀ ਗਰਮੀ…

    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    2015 ਦੀ ਵੀਡੀਓ ਨੇ ਸੋਸ਼ਲ ਮੀਡੀਆ ’ਤੇ ਛੇੜੀ ਚਰਚਾ ਅਮਰੀਕਾ, 22 ਅਗਸਤ (ਡਾ. ਗਿੱਲ) ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੁਸਲਮਾਨਾਂ ਦੇ ਅਮਰੀਕਾ ਵਿੱਚ ਦਾਖਲੇ ’ਤੇ ਰੋਕ ਲਾਉਣ ਦੀ ਮੰਗ ਨਾਲ…

    Leave a Reply

    Your email address will not be published. Required fields are marked *

    You Missed

    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    • By admin
    • August 23, 2026
    • 23 views
    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    • By admin
    • August 23, 2026
    • 29 views
    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    • By admin
    • August 22, 2026
    • 33 views
    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    • By admin
    • August 8, 2026
    • 72 views
    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅ

    • By admin
    • August 4, 2026
    • 120 views
    7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅ

    ਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣ

    • By admin
    • July 31, 2026
    • 52 views
    ਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣ