ਤਰਨ ਤਾਰਨ, 10 ਮਾਰਚ ( ਡਾਕਟਰ ਗਿੱਲ) –
ਸੀ-ਪਾਈਟ ਕੈਂਪ,ਪੱਟੀ ਤਰਨ ਤਾਰਨ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਮਿਤੀ 10 ਮਾਰਚ 2026 ਤੋਂ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਦੇ ਨੌਜਵਾਨਾਂ ਲਈ ਪੁਲਿਸ ਵਿਚ ਭਰਤੀ ਹੋਣ ਲਈ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਤਿਆਰੀ ਸੀ-ਪਾਈਟ ਕੈਂਪ, ਪੱਟੀ ਵਿਖੇ ਮਿਤੀ 16 ਮਾਰਚ 2026 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਜਲਦੀ ਤੋਂ ਜਲਦੀ ਆਨ ਲਾਈਨ ਰਜਿਸਟਰੇਸ਼ਨ ਕਰਵਾ ਕੇ ਸੀ-ਪਾਈਟ ਕੈਂਪ, ਪੱਟੀ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ।
ਉਨ੍ਹਾਂ ਕਿਹਾ ਕਿ ਕੈਂਪ ਵਿਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ , 10+2 ਪਾਸ ਅਤੇ ਇਸ ਤੋਂ ਵੱਧ ਪੜ੍ਹਾਈ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖ਼ਾਤਾ ਚਾਲੂ ਹਾਲਤ ਵਿਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀਆਂ ਫੋਟੋ, ਇਕ ਕਾਪੀ, ਇਕ ਪੈੱਨ, ਖਾਣੇ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਕੈਂਪ ਵਿਚ ਆਉਣ ਦਾ ਸਮਾਂ ਸਵੇਰੇ 9:00 ਵਜੇ ਦਾ ਹੈ। ਉਨ੍ਹਾਂ ਕਿਹਾ ਕਿ ਕੈਂਪ ਵਿਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 97818-91928 ਅਤੇ 98760-30372 ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ
ਦੂਰ-ਦੁਰਾਡੇ ਬਹਿਕਾਂ ਤੱਕ ਪਹੁੰਚੀਆਂ ਸਿਹਤ ਵਿਭਾਗ ਦੀਆਂ ਟੀਮਾਂ; ਹਰ ਬੱਚੇ ਤੱਕ ਪਹੁੰਚ ਬਣਾਉਣ ਲਈ ਵਿਸ਼ੇਸ਼ ਮੁਹਿੰਮ ਜਾਰੀ ਝਬਾਲ (ਤਰਨ ਤਾਰਨ), 1 ਜੁਲਾਈ (ਪ੍ਰਤੀਨਿਧ ਦੇਵ ਗਿੱਲ): ਪੰਜਾਬ ਨੂੰ ਪੋਲੀਓ ਮੁਕਤ ਰੱਖਣ…








