ਮਲਟੀਪਰਪਜ਼ ਹੈਲਥ ਯੂਨੀਅਨ ਦੀ ਸਿਹਤ ਮੰਤਰੀ ਨਾਲ ਅਹਿਮ ਮੀਟਿੰਗ, ਮੰਗਾਂ ’ਤੇ ਮਿਲਿਆ ਹਾਂ ਪੱਖੀ ਭਰੋਸਾ

ਮੋਗਾ, 19 ਮਾਰਚ (ਪ੍ਰਤੀਨਿਧਿ ਡਾ. ਰਾਜਦੇਵਿੰਦਰ ਸਿੰਘ ਗਿੱਲ) ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮਲਟੀਪਰਪਜ਼ ਕੇਡਰ ਦੇ ਨਾਮ ਬਦਲਣ ਸਮੇਤ ਕਈ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ’ਤੇ ਵਿਸਥਾਰ ਨਾਲ ਚਰਚਾ ਹੋਈ।

ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਰਿਖੀ ਵੱਲੋਂ ਜਾਰੀ ਪ੍ਰੈਸ ਨੋਟ ਮੁਤਾਬਕ, ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਨੇ ਦੱਸਿਆ ਕਿ ਮੀਟਿੰਗ ਬਹੁਤ ਹੀ ਸਕਾਰਾਤਮਕ ਮਾਹੌਲ ਵਿੱਚ ਹੋਈ ਅਤੇ ਮੰਤਰੀ ਵੱਲੋਂ ਯੂਨੀਅਨ ਦੀਆਂ ਮੰਗਾਂ ’ਤੇ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮਲਟੀਪਰਪਜ਼ ਕਰਮਚਾਰੀ ਲੰਮੇ ਸਮੇਂ ਤੋਂ ਆਪਣੇ ਅਹੁਦੇ ਦੇ ਨਾਮ ਬਦਲਣ ਦੀ ਮੰਗ ਕਰ ਰਹੇ ਹਨ ਅਤੇ ਇਸ ਲਈ ਸੂਬਾ ਪੱਧਰੀ ਕਮੇਟੀ ਵੀ ਬਣਾਈ ਗਈ ਸੀ, ਜੋ ਇਸ ਮਾਮਲੇ ਦੀ ਲਗਾਤਾਰ ਪੈਰਵੀ ਕਰ ਰਹੀ ਹੈ।

ਮੀਟਿੰਗ ਦੌਰਾਨ ਡਾ. ਬਲਵੀਰ ਸਿੰਘ ਨੇ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਮਲਟੀਪਰਪਜ਼ ਕੇਡਰ ਦੇ ਨਾਮ ਬਦਲੀ ਦੀ ਮੰਗ ਨੂੰ ਜਲਦ ਪੂਰਾ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਤੇਜ਼ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਸ ਤੋਂ ਇਲਾਵਾ, ਮੰਤਰੀ ਵੱਲੋਂ ਐਫ.ਟੀ.ਏ (FTA) ਅਤੇ ਵਰਦੀ ਭੱਤੇ ਨੂੰ ਲਾਗੂ ਕਰਨ ਦੀ ਮੰਗ ਨੂੰ ਵੀ ਸਵੀਕਾਰ ਕਰ ਲਿਆ ਗਿਆ ਹੈ। ਨਾਲ ਹੀ ਮਲਟੀਪਰਪਜ਼ ਮੇਲ ਕਰਮਚਾਰੀਆਂ ਦੀ ਟ੍ਰੇਨਿੰਗ ਨਾਭਾ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼ੁਰੂ ਕਰਨ ਲਈ ਪ੍ਰਕਿਰਿਆ ਨੂੰ ਅੱਗੇ ਵਧਾਉਣ ਦੇ ਨਿਰਦੇਸ਼ ਵੀ ਦਿੱਤੇ ਗਏ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਿਹਤ ਸ੍ਰੀ ਕੁਮਾਰ ਰਾਹੁਲ, ਸਿਹਤ ਡਾਇਰੈਕਟਰ ਡਾ. ਅਦਿਤੀ ਸਲਾਰੀਆ, ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ, ਸੂਬਾ ਜਰਨਲ ਸਕੱਤਰ ਜਸਵਿੰਦਰ ਸਿੰਘ ਅੰਮ੍ਰਿਤਸਰ, ਸੂਬਾ ਪ੍ਰੈਸ ਸਕੱਤਰ ਰਾਜੇਸ਼ ਰਿਖੀ ਪੰਜਗਰਾਈਆਂ, ਸੀਨੀਅਰ ਮੀਤ ਪ੍ਰਧਾਨ ਟਹਿਲ ਸਿੰਘ ਫਾਜਿਲਕਾ, ਕੁਲਪ੍ਰੀਤ ਸਿੰਘ ਲੁਧਿਆਣਾ, ਨੀਰਜ ਕੁਮਾਰ ਸੰਗਰੂਰ, ਰਣਧੀਰ ਸਿੰਘ ਸੰਗਰੂਰ, ਜਗਤਾਰ ਸਿੰਘ ਸਿੱਧੂ, ਰਮਨ ਅੱਤਰੀ, ਲਖਬੀਰ ਸਿੰਘ ਫਰੀਦਕੋਟ, ਜਰਨੈਲ ਸਿੰਘ ਬਰਨਾਲਾ, ਨਿਰਭੈ ਸਿੰਘ ਬਰਨਾਲਾ, ਗੁਰਬੀਰ ਸਿੰਘ ਤਰਨਤਾਰਨ, ਪਰਦੀਪ ਸਿੰਘ ਅੰਮ੍ਰਿਤਸਰ, ਮਨਜੀਤ ਸਿੰਘ ਸ਼ੇਰਪੁਰ, ਮਨੋਹਰ ਹੁਸ਼ਿਆਰਪੁਰ, ਜਗਰੂਪ ਸਿੰਘ ਮੋਗਾ, ਕੇਵਲ ਸਿੰਘ ਫਰੀਦਕੋਟ ਸਮੇਤ ਕਈ ਆਗੂ ਹਾਜ਼ਰ ਰਹੇ।

  • Related Posts

    ਐਸਐਮਓ ਡਾ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਢਿਲਵਾਂ ਸਕੂਲ ਵਿੱਚ ਕੌਮੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ |

    ਤਪਾ, 16 ਮਈ:ਪ੍ਰਤੀਨਿਧਿ ਦੇਵ ਗਿੱਲ ਅੱਜ ਕੌਮੀ ਡੇਂਗੂ ਦਿਵਸ ਮੌਕੇ ਸਿਵਲ ਸਰਜਨ ਡਾ. ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੰਵਲਜੀਤ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ…

    “ਪ੍ਰਧਾਨ ਜਗਰਾਜ ਸਿੰਘ ਲੁਹਾਰਾ ਦੀ ਗੂੰਜ – ਮਜ਼ਦੂਰਾਂ ਦੇ ਹੱਕਾਂ ਲਈ ਪ੍ਰੈੱਸ ਕਲੱਬ ਕੋਟ ਈਸੇ ਖਾਂ ਡਟਿਆ”

    ਕੋਟ ਈਸੇ ਖਾਂ, 1 ਮਈ – ਮਜ਼ਦੂਰ ਦਿਵਸ ਦੇ ਮੌਕੇ ‘ਤੇ ਪ੍ਰੈਸ ਕਲੱਬ ਕੋਟ ਈਸੇ ਖਾਂ (ਮੋਗਾ) ਦੇ ਪ੍ਰਧਾਨ ਜਗਰਾਜ ਸਿੰਘ ਗਿੱਲ ਨੇ ਮਜ਼ਦੂਰਾਂ ਦੇ ਹੱਕਾਂ ਸਬੰਧੀ ਮਹੱਤਵਪੂਰਨ ਬਿਆਨ ਜਾਰੀ…

    Leave a Reply

    Your email address will not be published. Required fields are marked *

    You Missed

    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    • By admin
    • July 1, 2026
    • 39 views
    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    • By admin
    • June 28, 2026
    • 44 views
    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    • By admin
    • June 28, 2026
    • 82 views
    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ

    • By admin
    • June 28, 2026
    • 35 views
    ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ

    ਹਰ ਬੱਚੇ ਤੱਕ ਪਹੁੰਚਣ ਪੋਲੀਓ ਰੋਕੂ ਬੂੰਦਾਂ, ਪੋਲੀਓ-ਮੁਕਤ ਪੰਜਾਬ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੁਹਿੰਮ

    • By admin
    • June 27, 2026
    • 59 views
    ਹਰ ਬੱਚੇ ਤੱਕ ਪਹੁੰਚਣ ਪੋਲੀਓ ਰੋਕੂ ਬੂੰਦਾਂ, ਪੋਲੀਓ-ਮੁਕਤ ਪੰਜਾਬ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੁਹਿੰਮ

    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ

    • By admin
    • June 12, 2026
    • 53 views
    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ