“ਵਿਸ਼ਵ ਡੇਂਗੂ ਦਿਵਸ ਮੌਕੇ ਰਾਊਵਾਲਾ ਸਕੂਲ ਵਿੱਚ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਦੀ ਅਲਖ ਜਗਾਈ”

ਰਾਊਵਾਲਾ, 16 ਮਈ (ਦੇਵ ਗਿੱਲ) : ਸਿਵਲ ਸਰਜਨ ਮੋਗਾ ਡਾ. ਅਸ਼ੋਕ ਸਿੰਗਲਾ ਜੀ ਦੇ ਹੁਕਮਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀਐਚਸੀ ਕੋਟ ਈਸੇ ਖਾਂ ਡਾ. ਰਿਪੂਦਮਨ ਜੀ ਦੀ ਰਹਿਨੁਮਾਈ ਹੇਠ ਵਿਸ਼ਵ ਡੇਂਗੂ ਦਿਵਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਰਾਊਵਾਲਾ ਵਿਖੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਰਾਕੇਸ਼ ਕੁਮਾਰ ਵੱਲੋਂ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਡੇਂਗੂ ਮੱਛਰ ਸਾਫ਼ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਲੋਕਾਂ ਨੂੰ ਕੂਲਰਾਂ, ਗਮਲਿਆਂ ਅਤੇ ਪਾਣੀ ਵਾਲੇ ਬਰਤਨਾਂ ਦੀ ਨਿਯਮਿਤ ਸਫਾਈ ਕਰਨ ਲਈ ਵੀ ਪ੍ਰੇਰਿਤ ਕੀਤਾ।

ਸਕੂਲ ਦੇ ਹੈੱਡਮਾਸਟਰ ਕੁਲਵਿੰਦਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਆਪਣੇ ਘਰਾਂ ਵਿੱਚ ਸਫਾਈ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਸਹੁੰ ਵੀ ਚੁਕਾਈ ਗਈ।

ਪ੍ਰੋਗਰਾਮ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਲੋਕਾਂ ਨੂੰ “ਹਰ ਸ਼ੁੱਕਰਵਾਰ – ਡਰਾਈ ਡੇ” ਮਨਾਉਣ ਅਤੇ ਮੱਛਰਾਂ ਦੀ ਰੋਕਥਾਮ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।

  • Related Posts

    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼! ਪਤੀ ਤੇ ਸੱਸ ਖ਼ਿਲਾਫ਼ FIR ਦਰਜ ਕਰਤਾਰਪੁਰ (ਜਲੰਧਰ), 23 ਅਗਸਤ (ਡਾ. ਗਿੱਲ) — ਕਰਤਾਰਪੁਰ ਵਿੱਚ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾ…

    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    13 ਬਟਾਲੀਅਨ ਐਨ.ਸੀ.ਸੀ. ਦੇ ਅਧਿਕਾਰੀਆਂ ਤੇ ਸਕੂਲ ਸਟਾਫ਼ ਨੇ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਵਾਤਾਵਰਨ ਸੰਭਾਲ ਦਾ ਦਿੱਤਾ ਸੁਨੇਹਾ ਕੋਟ ਈਸੇ ਖਾਂ, 7 ਅਗਸਤ (ਪ੍ਰਤੀਨਿਧ ਦੇਵਗਿਲ):ਕੈਮਬਰਿਜ ਕਾਨਵੈਂਟ ਸਕੂਲ, ਕੋਟ ਈਸੇ ਖਾਂ…

    Leave a Reply

    Your email address will not be published. Required fields are marked *

    You Missed

    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    • By admin
    • August 23, 2026
    • 20 views
    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    • By admin
    • August 23, 2026
    • 26 views
    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    • By admin
    • August 22, 2026
    • 30 views
    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    • By admin
    • August 8, 2026
    • 69 views
    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅ

    • By admin
    • August 4, 2026
    • 117 views
    7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅ

    ਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣ

    • By admin
    • July 31, 2026
    • 49 views
    ਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣ