ਸਾਈਆਂਵਾਲਾ, 28 ਜੂਨ (ਪ੍ਰਤੀਨਿਧ ਦੇਵ ਗਿੱਲ):
ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਣਯੋਗ ਸਿਵਲ ਸਰਜਨ ਡਾ. ਮੀਨਾਕਸ਼ੀ ਧਿੰਗੜਾ ਅਤੇ ਐਸ.ਐਮ.ਓ. ਡਾ. ਰੇਖਾ ਭੱਟੀ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਬਹੁਤ ਹੀ ਸਫ਼ਲਤਾਪੂਰਵਕ ਚਲਾਈ ਗਈ।
ਇਸ ਮੌਕੇ ਸਿਹਤ ਵਿਭਾਗ ਦੀ ਟੀਮ ਨੇ ਪੰਜ ਸਾਲ ਤੋਂ ਘੱਟ ਉਮਰ ਦੇ ਹਰੇਕ ਬੱਚੇ ਨੂੰ ਪੋਲੀਓ ਰੋਕੂ ਦਵਾਈ ਦੀਆਂ ਦੋ ਬੂੰਦਾਂ ਪਿਲਾ ਕੇ ਉਨ੍ਹਾਂ ਨੂੰ ਪੋਲੀਓ ਵਰਗੀ ਗੰਭੀਰ ਬਿਮਾਰੀ ਤੋਂ ਸੁਰੱਖਿਅਤ ਕਰਨ ਦਾ ਸੰਦੇਸ਼ ਦਿੱਤਾ। ਟੀਮ ਵੱਲੋਂ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਨੂੰ ਹਰ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਰੂਰ ਬੂੰਦਾਂ ਪਿਲਾਉਣ, ਭਾਵੇਂ ਬੱਚੇ ਨੂੰ ਪਹਿਲਾਂ ਵੀ ਕਈ ਵਾਰ ਪੋਲੀਓ ਦੀ ਖੁਰਾਕ ਮਿਲ ਚੁੱਕੀ ਹੋਵੇ।
ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਏ.ਐੱਨ.ਐੱਮ. ਅਮਨਪ੍ਰੀਤ ਕੌਰ, ਆਂਗਣਵਾੜੀ ਵਰਕਰ ਗੁਰਮੀਤ ਕੌਰ ਅਤੇ ਹੈਲਪਰ ਪਰਮਜੀਤ ਕੌਰ ਨੇ ਪੂਰੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ। ਇਸ ਦੌਰਾਨ ਸੁਪਰਵਾਈਜ਼ਰ ਵਿਕਰਮਜੀਤ ਸਿੰਘ ਵੱਲੋਂ ਟੀਮ ਦੀ ਨਿਗਰਾਨੀ ਕਰਦਿਆਂ ਮੁਹਿੰਮ ਦਾ ਜਾਇਜ਼ਾ ਲਿਆ ਗਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।
ਸਿਹਤ ਵਿਭਾਗ ਨੇ ਦੁਹਰਾਇਆ ਕਿ ਪੋਲੀਓ ਤੋਂ ਪੂਰੀ ਤਰ੍ਹਾਂ ਮੁਕਤ ਸਮਾਜ ਦੀ ਸਿਰਜਣਾ ਲਈ ਹਰ ਬੱਚੇ ਤੱਕ ਪੋਲੀਓ ਰੋਕੂ ਬੂੰਦਾਂ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਮੁਹਿੰਮ ਵਿੱਚ ਲੋਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ।






