ਸਾਬਕਾ ਸਰਪੰਚ ਦੇ ਘਰ ‘ਤੇ ਅੰਨ੍ਹੇਵਾਹ ਫਾਇਰਿੰਗ, ਪਿੰਡ ‘ਚ ਦਹਿਸ਼ਤ ਦਾ ਮਾਹੌਲ

ਪੋਕੇ, 16 ਮਾਰਚ (ਪ੍ਰਤੀਨਿਧੀ ਡਾ. ਗਿੱਲ):
ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਜਸਰਾਊਰ ਵਿੱਚ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਸਾਬਕਾ ਸਰਪੰਚ ਦੇ ਘਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਲਗਭਗ 10 ਫਾਇਰ ਕੀਤੇ, ਜਿਸ ਨਾਲ ਪਿੰਡ ਵਿੱਚ ਦਹਿਸ਼ਤ ਫੈਲ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਸਕੱਤਰ ਸਿੰਘ ਮਿੱਠੂ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੇ ਪਰਿਵਾਰ ਨਾਲ ਘਰ ਵਿੱਚ ਸੁੱਤੇ ਹੋਏ ਸਨ। ਇਸ ਦੌਰਾਨ ਰਾਤ ਕਰੀਬ 12 ਤੋਂ 1 ਵਜੇ ਦੇ ਵਿਚਕਾਰ ਮੋਟਰਸਾਈਕਲ ‘ਤੇ ਆਏ ਤਿੰਨ ਅਣਪਛਾਤੇ ਵਿਅਕਤੀ, ਜਿਨ੍ਹਾਂ ਨੇ ਆਪਣੇ ਮੂੰਹ ਢੱਕੇ ਹੋਏ ਸਨ, ਘਰ ਦੇ ਬਾਹਰ ਆਏ ਅਤੇ ਅਚਾਨਕ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ।

ਗੋਲੀਆਂ ਦੀ ਆਵਾਜ਼ ਸੁਣਕੇ ਇਲਾਕੇ ਦੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ ਅਤੇ ਘਟਨਾ ਨਾਲ ਪਿੰਡ ਵਿੱਚ ਡਰ ਦਾ ਮਾਹੌਲ ਬਣ ਗਿਆ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਖੋਲ ਬਰਾਮਦ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਹਿਚਾਣ ਹੋ ਸਕੇ।

ਇਸ ਮੌਕੇ ਪਿੰਡ ਦੇ ਸਰਪੰਚ ਅਤੇ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਉਧਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

  • Related Posts

    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    ਪੱਖੋਕੇ (ਝਬਾਲ), 28 ਜੂਨ (ਪ੍ਰਤੀਨਿਧ ਦੇਵ ਗਿੱਲ):ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਚਲਾਈ ਜਾ ਰਹੀ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪੱਖੋਕੇ ਵਿਖੇ ਐਤਵਾਰ…

    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ਢੁੱਡੀਕੇ, 28 ਜੂਨ (ਪ੍ਰਤੀਨਿਧ ਦੇਵ ਗਿੱਲ):ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਚਲਾਈ ਜਾ ਰਹੀ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ ਬਲਾਕ ਢੁੱਡੀਕੇ ਦੇ 50 ਪਿੰਡਾਂ ਵਿੱਚ ਐਤਵਾਰ ਨੂੰ ਉਤਸ਼ਾਹ…

    Leave a Reply

    Your email address will not be published. Required fields are marked *

    You Missed

    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    • By admin
    • July 1, 2026
    • 39 views
    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    • By admin
    • June 28, 2026
    • 44 views
    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    • By admin
    • June 28, 2026
    • 82 views
    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ

    • By admin
    • June 28, 2026
    • 35 views
    ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ

    ਹਰ ਬੱਚੇ ਤੱਕ ਪਹੁੰਚਣ ਪੋਲੀਓ ਰੋਕੂ ਬੂੰਦਾਂ, ਪੋਲੀਓ-ਮੁਕਤ ਪੰਜਾਬ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੁਹਿੰਮ

    • By admin
    • June 27, 2026
    • 59 views
    ਹਰ ਬੱਚੇ ਤੱਕ ਪਹੁੰਚਣ ਪੋਲੀਓ ਰੋਕੂ ਬੂੰਦਾਂ, ਪੋਲੀਓ-ਮੁਕਤ ਪੰਜਾਬ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੁਹਿੰਮ

    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ

    • By admin
    • June 12, 2026
    • 53 views
    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ