ਹਰ ਬੱਚੇ ਤੱਕ ਪਹੁੰਚਣ ਪੋਲੀਓ ਰੋਕੂ ਬੂੰਦਾਂ, ਪੋਲੀਓ-ਮੁਕਤ ਪੰਜਾਬ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੁਹਿੰਮ

ਕੋਟ ਈਸੇ ਖਾਂ, 28 ਜੂਨ (ਪ੍ਰਤੀਨਿਧ ਦੇਵ ਗਿੱਲ): ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਪੋਲੀਓ ਵਰਗੀ ਨਾਮੁਰਾਦ ਬਿਮਾਰੀ ਤੋਂ ਸੁਰੱਖਿਅਤ ਰੱਖਣ ਦੇ ਮੰਤਵ ਨਾਲ 28 ਤੋਂ 30 ਜੂਨ ਤੱਕ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਤਹਿਤ ਅੱਜ ਬੱਸ ਸਟੈਂਡ ਕੋਟ ਈਸੇ ਖਾਂ ਵਿਖੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।

ਇਹ ਮੁਹਿੰਮ ਮਾਣਯੋਗ ਸਿਵਲ ਸਰਜਨ ਮੋਗਾ ਡਾ. ਅਸ਼ੋਕ ਸਿੰਗਲਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਿਪੂ ਦਮਨ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੂਰੇ ਉਤਸ਼ਾਹ ਨਾਲ ਚਲਾਈ ਜਾ ਰਹੀ ਹੈ।

ਇਸ ਮੌਕੇ ਸੁਪਰਵਾਈਜ਼ਰ ਜਗਮੀਤ ਸਿੰਘ ਨੇ ਦੱਸਿਆ ਕਿ ਪੰਜ ਸਾਲ ਤੋਂ ਘੱਟ ਉਮਰ ਦਾ ਹਰ ਬੱਚਾ ਪਲਸ ਪੋਲੀਓ ਦੀਆਂ ਬੂੰਦਾਂ ਪੀਣ ਦਾ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਪੋਲੀਓ ਇੱਕ ਅਜਿਹੀ ਬਿਮਾਰੀ ਹੈ ਜੋ ਬੱਚਿਆਂ ਨੂੰ ਸਾਰੀ ਉਮਰ ਲਈ ਅਪਾਹਜ ਬਣਾ ਸਕਦੀ ਹੈ, ਪਰ ਸਮੇਂ ਸਿਰ ਪਿਲਾਈਆਂ ਜਾਣ ਵਾਲੀਆਂ ਪੋਲੀਓ ਰੋਕੂ ਬੂੰਦਾਂ ਇਸ ਤੋਂ ਪੂਰੀ ਤਰ੍ਹਾਂ ਬਚਾਅ ਕਰਦੀਆਂ ਹਨ।

ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਸਰਕਾਰ ਵੱਲੋਂ ਪਲਸ ਪੋਲੀਓ ਮੁਹਿੰਮ ਚਲਾਈ ਜਾਵੇ ਤਾਂ ਆਪਣੇ 0 ਤੋਂ 5 ਸਾਲ ਤੱਕ ਦੇ ਹਰ ਬੱਚੇ ਨੂੰ ਲਾਜ਼ਮੀ ਤੌਰ ‘ਤੇ ਪੋਲੀਓ ਦੀਆਂ ਬੂੰਦਾਂ ਪਿਲਾਉਣ ਅਤੇ ਸਿਹਤ ਵਿਭਾਗ ਦਾ ਪੂਰਨ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਪੋਲੀਓ-ਮੁਕਤ ਪੰਜਾਬ ਅਤੇ ਪੋਲੀਓ-ਮੁਕਤ ਭਾਰਤ ਦੇ ਸੁਪਨੇ ਨੂੰ ਸਾਕਾਰ ਰੱਖਿਆ ਜਾ ਸਕਦਾ ਹੈ।

ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਬਿਕਰਮਜੀਤ ਸਿੰਘ, ਸਰਬਜੀਤ ਸਿੰਘ ਅਤੇ ਸਮੂਹ ਸਿਹਤ ਸਟਾਫ਼ ਹਾਜ਼ਰ ਸੀ, ਜਿਨ੍ਹਾਂ ਨੇ ਲੋਕਾਂ ਨੂੰ ਪਲਸ ਪੋਲੀਓ ਮੁਹਿੰਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ।

  • Related Posts

    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼! ਪਤੀ ਤੇ ਸੱਸ ਖ਼ਿਲਾਫ਼ FIR ਦਰਜ ਕਰਤਾਰਪੁਰ (ਜਲੰਧਰ), 23 ਅਗਸਤ (ਡਾ. ਗਿੱਲ) — ਕਰਤਾਰਪੁਰ ਵਿੱਚ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾ…

    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    13 ਬਟਾਲੀਅਨ ਐਨ.ਸੀ.ਸੀ. ਦੇ ਅਧਿਕਾਰੀਆਂ ਤੇ ਸਕੂਲ ਸਟਾਫ਼ ਨੇ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਵਾਤਾਵਰਨ ਸੰਭਾਲ ਦਾ ਦਿੱਤਾ ਸੁਨੇਹਾ ਕੋਟ ਈਸੇ ਖਾਂ, 7 ਅਗਸਤ (ਪ੍ਰਤੀਨਿਧ ਦੇਵਗਿਲ):ਕੈਮਬਰਿਜ ਕਾਨਵੈਂਟ ਸਕੂਲ, ਕੋਟ ਈਸੇ ਖਾਂ…

    Leave a Reply

    Your email address will not be published. Required fields are marked *

    You Missed

    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    • By admin
    • August 23, 2026
    • 20 views
    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    • By admin
    • August 23, 2026
    • 26 views
    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    • By admin
    • August 22, 2026
    • 30 views
    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    • By admin
    • August 8, 2026
    • 69 views
    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅ

    • By admin
    • August 4, 2026
    • 117 views
    7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅ

    ਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣ

    • By admin
    • July 31, 2026
    • 49 views
    ਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣ