ਕੋਟ ਈਸੇ ਖਾਂ/ਰਾਉਵਾਲਾ, 8 ਮਈ (ਪ੍ਰਤੀਨਿਧ ਦੇਵ ਗਿੱਲ) :
ਸਿਵਲ ਸਰਜਨ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਰਿਪੂਦਮਨ, ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਕੋਟ ਈਸੇ ਖਾਂ ਜੀ ਦੇ ਹੁਕਮਾਂ ਸਦਕਾ ਹਰ ਸ਼ੁੱਕਰਵਾਰ ਦੀ ਤਰ੍ਹਾਂ ਹੈਲਥ ਐਂਡ ਵੈਲਨੈੱਸ ਸੈਂਟਰ ਰਾਉਵਾਲਾ ਵਿਖੇ ਡਰਾਈ ਡੇ ਮਨਾਇਆ ਗਿਆ। ਇਸ ਮੌਕੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ।
ਇਸ ਦੌਰਾਨ ਘਰਾਂ ਅਤੇ ਆਸ-ਪਾਸ ਪਾਣੀ ਖੜ੍ਹਾ ਨਾ ਹੋਣ ਦੇਣ, ਕੂਲਰਾਂ, ਗਮਲਿਆਂ, ਟਾਇਰਾਂ ਅਤੇ ਹੋਰ ਬਰਤਨਾਂ ਦੀ ਸਫਾਈ ਰੱਖਣ ਬਾਰੇ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਆਪਣੇ ਘਰਾਂ ਦੇ ਆਲੇ-ਦੁਆਲੇ ਸਾਫ-ਸਫਾਈ ਬਣਾਈ ਰੱਖਣ ਅਤੇ ਮੱਛਰਾਂ ਦੇ ਪ੍ਰਜਨਨ ਸਥਾਨਾਂ ਨੂੰ ਖਤਮ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸ਼੍ਰੀ ਰਾਕੇਸ਼ ਕੁਮਾਰ ਮਲਟੀਪਰਪਜ਼ ਹੈਲਥ ਵਰਕਰ ਵੱਲੋਂ ਵਿਸ਼ੇਸ਼ ਭੂਮਿਕਾ ਨਿਭਾਈ ਗਈ। ਉਨ੍ਹਾਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਪੂਰੀ ਸਾਵਧਾਨੀ ਵਰਤਣ ਅਤੇ ਬੁਖਾਰ ਆਉਣ ਦੀ ਸੂਰਤ ਵਿੱਚ ਤੁਰੰਤ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।








