ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਲਾਅ ਕਾਲਜ ਧਰਮਕੋਟ ਵਿਖੇ ਸਾਈਬਰ ਕ੍ਰਾਈਮ ਅਤੇ ਡਿਜੀਟਲ ਫਰਾਡ ਪ੍ਰਤੀ ਕਰਵਾਇਆ ਜਾਗਰੂਕਤਾ ਪ੍ਰੋਗਰਾਮ

ਮੋਗਾ 21 ਫਰਵਰੀ (ਦੇਵ ਗਿੱਲ)ਮਿਸ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ –ਕਮ- ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਤੇ ਪੁਲਿਸ ਵਿਭਾਗ ਮੋਗਾ ਦੇ ਸਹਿਯੋਗ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਵਿਖੇ ਲਾਅ ਦੇ ਵਿਦਿਆਰਥੀਆਂ ਲਈ ਸਾਈਬਰ ਕ੍ਰਾਈਮ, ਡਿਜੀਟਲ ਫ੍ਰੌਡ, ਅਤੇ ਖਾਸ ਤੌਰ ਤੇ ਬਜੁਰਗਾਂ ਦੇ ਡਿਜੀਟਲ ਅਰੈਸਟ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਤੇ ਇੰਸਪੈਕਟਰ ਜਸਵਿੰਦਰ ਸਿੰਘ, ਐੱਸ.ਐੱਚ.ਓ ਪੁਲਿਸ ਥਾਣਾ ਸਾਈਬਰ ਕ੍ਰਾਈਮ ਮੋਗਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਾਈਬਰ ਕ੍ਰਾਈਮ ਦੌਰਾਨ ਦੋਸ਼ੀਆਂ ਵੱਲੋਂ ਵਰਤੇ ਜਾਂਦੇ ਤਰੀਕਿਆਂ ਬਾਰੇ, ਜਾਣਕਾਰੀ ਦਿੱਤੀ ਗਈ । ਇਸ ਵਿੱਚ ਉਨ੍ਹਾਂ ਨੇ ਸਭ ਤੋਂ ਮਹੱਤਵਪੂਰਨ ਜਾਣਕਾਰੀ ਡਿਜੀਟਲ ਅਰੈਸਟ ਬਾਰੇ ਦਿੱਤੀ, ਜਿਸ ਰਾਹੀਂ ਕੇਵਲ ਇੱਕ ਫੋਨ ਕਾਲ ਰਾਹੀਂ ਬਜੁਰਗਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਕੋਲੋਂ ਪੈਸੇ ਵਸੂਲਣ ਦੇ ਕੇਸ ਸਾਹਮਣੇ ਆਉਂਦੇ ਹਨ। ਉਨ੍ਹਾਂ ਦੀ ਟੀਮ ਨੇ ਨੌਜਵਾਨਾਂ ਨੂੰ ਸੁਨੇਹਾ ਦਿੱਤਾ ਕਿ ਇੰਟਰਨੈੱਟ ਅਤੇ ਸੋਸ਼ਲ ਮੀਡੀਆ ਉਪਰ ਕੋਈ ਵੀ ਨਿੱਜੀ ਜਾਣਕਾਰੀ, ਫੋਟੋ ਅਪਲੋਡ ਕਰਦੇ ਹੋਏ ਆਪਣੀ ਅਤੇ ਦੂਸਰੇ ਵਿਅਕਤੀਆਂ ਦੀ ਨਿੱਜਤਾ ਦਾ ਧਿਆਨ ਰੱਖਣਾ ਚਾਹੀਦਾ ਹੈ।
ਇਸ ਮੌਕੇ ਤੇ ਮਿਸ ਕਿਰਨ ਜਯੋਤੀ ਸੀ.ਜੇ.ਐੱਮ.-ਕਮ-ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਵੀ ਸੰਬੋਧਨ ਕੀਤਾ ਗਿਆ, ਉਨ੍ਹਾਂ ਨੇ ਇੰਫਰਮੇਸ਼ਨ ਟੈਕਨਾਲੌਜੀ ਐਕਟ (2000), ਅਧੀਨ ਆਉਂਦੇ ਅਪਰਾਧਾਂ ਬਾਰੇ ਜਾਣਕਾਰੀ ਦਿੱਤੀ, ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਡਿਜੀਟਲ ਫ੍ਰੌਡ ਜਿਵੇਂ ਕਿ ਲਾਟਰੀ ਜਾਂ ਹੋਰ ਮੋਬਾਇਲ ਗੇਮਾਂ ਖੇਡਣ ਦੌਰਾਨ ਛੋਟੇ ਬੱਚਿਆਂ ਵੱਲੋਂ ਕਿਸੇ ਲਿੰਕ ਤੇ ਕਲਿੱਕ ਕਰਨ ਅਤੇ ਪੂਰਾ ਖਾਤਾ ਖਾਲੀ ਹੋ ਜਾਣ ਵਰਗੇ ਅਪਰਾਧਾਂ ਬਾਰੇ ਵੀ ਦੱਸਿਆ। ਓਹਨਾਂ ਕਿਹਾ ਕਿ ਸਾਈਬਰ ਕ੍ਰਾਈਮ ਬਾਰੇ ਜਾਣਕਾਰੀ 1930 ਨੰਬਰ ਤੇ ਦਿੱਤੀ ਜਾ ਸਕਦੀ ਹੈ। । ਓਹਨਾਂ ਦੱਸਿਆ ਕਿ ਇਹ ਅਥਾਰਟੀ ਲੋੜਵੰਦ ਲੋਕਾਂ ਨੂੰ ਜਿਸ ਵਿੱਚ ਅਨੁਸੂਚਿਤ ਜਾਤੀ. ਹਿਰਾਸਤ ਵਿੱਚ, ਔਰਤਾਂ/ਬੱਚੇ , ਆਮ ਲੋਕ ਜਿਨ੍ਹਾਂ ਦੀ ਸਾਲਾਨਾ ਆਮਦਨ 3 ਲੱਖ ਤੋਂ ਘੱਟ ਹੈ, ਉਦਯੋਗਿਕ ਕਾਮੇ, ਮਾਨਸਿਕ ਰੋਗੀ/ਅਪੰਗ, ਬੇਗਾਰ ਦਾ ਮਾਰਿਆ ਅਤੇ ਵੱਡੀ ਮੁਸੀਬਤ/ਕੁਦਰਤੀ ਆਫਤਾਂ ਦੇ ਮਾਰੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ /ਵਕੀਲ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਅਤੇ ਸਭ ਨੂੰ ਮੁਫਤ ਕਾਨੂੰਨੀ ਸਲਾਹ ਦਿੱਤੀ ਜਾਂਦੀ ਹੈ। ਸਮਝੌਤਾ ਕੇਂਦਰਾਂ ਰਾਹੀ ਲੋਕਾਂ ਦੇ ਲੰਬਿਤ ਝਗੜਿਆਂ ਦਾ ਆਪਸੀ ਰਾਜੀਨਾਮੇ ਰਾਹੀਂ ਨਿਪਟਾਰਾ ਕਰਵਾਇਆ ਜਾਂਦਾ ਹੈ ਤਾਂ ਜੋ ਆਮ ਲੋਕਾਂ ਦਾ ਆਪਸੀ ਭਾਈਚਾਰਾ ਬਣਿਆ ਰਹੇ।

ਉਨ੍ਹਾਂ ਦੱਸਿਆ ਕਿ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਆਮ ਲੋਕਾਂ ਨੂੰ ਨਾਲਸਾ ਅਤੇ ਪਲਸਾ ਦੀਆਂ ਸਕੀਮਾਂ ਜਿਵੇਂ ਕਿ ਵਿਕਟਿਮ ਕੰਪਨਸੇਸ਼ਨ, ਬਾਲ ਵਿਆਹ, ਸੀਨੀਅਰ ਸਿਟੀਜਨ ਆਦਿ ਸਕੀਮਾਂ ਆਦਿ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਅਤੇ ਇਸ ਦੇ ਨਾਲ ਹੀ ਸਰਕਾਰ ਦੀਆਂ ਵੱਖ – ਵੱਖ ਭਲਾਈ ਦੀਆਂ ਸਕੀਮਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਕੋਈ ਵੀ ਵਿਅਕਤੀ ਆਪਣੀ ਕਾਨੂੰਨੀ ਸਲਾਹ ਜਾਂ ਕਿਸੇ ਤਰ੍ਹਾਂ ਦੀ ਕਾਨੂੰਨੀ ਮਦਦ ਲਈ ਟੋਲ ਫ੍ਰੀ ਹੈਲਪਲਾਈਨ ਨੰਬਰ 15100 ‘ਤੇ ਸੰਪਰਕ ਕਰ ਸਕਦਾ ਹੈ। ਅੰਤ ਵਿੱਚ ਅਥਾਰਟੀ ਵੱਲੋਂ ਸਾਲ 2025 ਵਿੱਚ ਅਥਾਰਟੀ ਵੱਲੋਂ ਕੀਤੇ ਗਏ ਕੰਮ ਦੀ ਪ੍ਰਾਪਤੀਆਂ ਬਾਰੇ ਵੀ ਦੱਸਿਆ। ਸੈਮੀਨਾਰ ਦੇ ਅੰਤ ਵਿੱਚ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਮਿਸ ਮਧੂ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅਜਿਹੇ ਹੋਰ ਵੀ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ ਜਿਸ ਨਾਲ ਇਸ ਤਰ੍ਹਾਂ ਦੇ ਅਪਰਾਧਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲੇਗੀ।

  • Related Posts

    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    25-26 ਅਗਸਤ ਤੋਂ ਮੌਸਮ ਹੋਵੇਗਾ ਸਾਫ਼, ਕਈ ਜ਼ਿਲ੍ਹਿਆਂ ‘ਚ ਮੁੜ ਵਧੇਗਾ ਤਾਪਮਾਨ ਜਲੰਧਰ, 23 ਅਗਸਤ (ਡਾ. ਗਿੱਲ) — ਪੰਜਾਬ ਦੇ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਮੁੜ ਹੁੰਮਸ ਭਰੀ ਗਰਮੀ…

    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    2015 ਦੀ ਵੀਡੀਓ ਨੇ ਸੋਸ਼ਲ ਮੀਡੀਆ ’ਤੇ ਛੇੜੀ ਚਰਚਾ ਅਮਰੀਕਾ, 22 ਅਗਸਤ (ਡਾ. ਗਿੱਲ) ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੁਸਲਮਾਨਾਂ ਦੇ ਅਮਰੀਕਾ ਵਿੱਚ ਦਾਖਲੇ ’ਤੇ ਰੋਕ ਲਾਉਣ ਦੀ ਮੰਗ ਨਾਲ…

    Leave a Reply

    Your email address will not be published. Required fields are marked *

    You Missed

    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    • By admin
    • August 23, 2026
    • 25 views
    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    • By admin
    • August 23, 2026
    • 30 views
    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    • By admin
    • August 22, 2026
    • 34 views
    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    • By admin
    • August 8, 2026
    • 73 views
    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅ

    • By admin
    • August 4, 2026
    • 122 views
    7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅ

    ਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣ

    • By admin
    • July 31, 2026
    • 54 views
    ਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣ