ਦਿਵਿਆਂਗਜਨਾਂ ਦੀ ਭਲਾਈ ਲਈ ਮਹੱਤਵਪੂਰਨ ਕੈਂਪ 7 ਮਾਰਚ ਨੂੰ

ਹੁਸ਼ਿਆਰਪੁਰ, 25 ਫਰਵਰੀ :(ਡਾਕਟਰ ਗਿੱਲ)
ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਚਲਾਈ ਜਾ ਰਹੀ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਜ਼ਿਲ੍ਹੇ ਦੇ ਸਮੂਹ ਦਿਵਿਆਂਗਜਨਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਵਿੱਚ ਸੁਸਾਇਟੀ ਵੱਲੋਂ ਬਹੁਤ ਜਲਦ ਹੀ ਇੱਕ ਮੈਗਾ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਸਰੀਰਕ ਤੌਰ ‘ਤੇ ਅਪੰਗ ਵਿਅਕਤੀਆਂ ਨੂੰ ਸਹਾਇਕ ਉਪਕਰਨ ਜਿਵੇਂ ਕਿ ਵੀਲ੍ਹ ਚੇਅਰਜ਼, ਕੰਨਾ ਦੀਆਂ ਮਸ਼ੀਨਾਂ, ਕੈਲੀਪਰ ਫਾਰ ਪੋਲੀਓ ਪੇਸ਼ੈਂਟ, ਬੈਸਾਖੀਆਂ, ਕੂਹਣੀ ਬੈਸਾਖੀਆਂ ਅਤੇ ਬਨਾਵਟੀ ਅੰਗ ਜਿਵੇਂ ਬਨਵਾਟੀ ਹੱਥ ਅਤੇ ਬਨਾਵਟੀ ਲੱਤਾ ਆਦਿ ਮੁਫ਼ਤ ਵੰਡੇ ਜਾਣਗੇ।

       ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਕਿਹਾ ਕਿ  ਜਿਹੜੇ ਦਿਵਿਆਂਗ ਵਿਅਕਤੀ ਇਸ ਕੈਂਪ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਮਿਤੀ 07 ਮਾਰਚ ਤੱਕ ਆਪਣੀਆਂ ਅਰਜੀਆਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਦੇ ਦਫ਼ਤਰ ਵਿਖੇ ਸੋਮਵਾਰ ਤੋਂ ਸ਼ੁੱਕਰਵਾਰ (ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ) ਨਿੱਜੀ ਤੌਰ ‘ਤੇ ਹਾਜਰ ਹੋ ਕੇ ਜਮ੍ਹਾਂ ਕਰਵਾ ਸਕਦੇ ਹਨ ਜਾਂ ਫਿਰ ਮੋਬਾਇਲ ਨੰਬਰ 81462-41296   ‘ਤੇ ਕਾਲ ਕਰਕੇ ਵੀ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਇਸ ਕੈਂਪ ਵਿੱਚ ਸ਼ਾਮਲ ਹੋਏ ਦਿਵਿਆਂਗਾਂ ਨੂੰ 30 ਦਿਨਾਂ ਦੇ ਅੰਦਰ- ਅੰਦਰ ਹੀ ਸਹਾਇਕ ਉਪਕਰਣ ਮੁਹੱਈਆ ਕਰਵਾਏ ਜਾਣਗੇ।

         ਉਨ੍ਹਾਂ ਸਮੂਹ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਣ ਅਤੇ ਆਪਣੀ ਜ਼ਰੂਰਤ ਅਨੁਸਾਰ ਸਹਾਇਕ ਉਪਕਰਣ ਲੈਣ ਲਈ ਨਿਰਧਾਰਤ ਮਿਤੀ ਤੱਕ ਆਪਣੀ ਰਜਿਸਟ੍ਰੇਸ਼ਨ ਰੈੱਡ ਕਰਾਸ ਦਫਤਰ, ਹੁਸ਼ਿਆਰਪੁਰ ਵਿਖੇ ਕਰਵਾ ਲੈਣ ।ਇਸ ਤੋਂ ਇਲਾਵਾ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੀ ਜਾਣ-ਪਹਿਚਾਣ ਵਿੱਚ ਕੋਈ ਵੀ ਦਿਵਿਆਂਗ ਵਿਅਕਤੀ ਸੰਪਰਕ ਵਿੱਚ ਆਉਂਦਾ ਹੈ ਤਾਂ ਉਸਨੂੰ ਵੀ ਇਸ ਕੈਂਪ ਬਾਰੇ ਸੂਚਿਤ ਕੀਤਾ ਜਾਵੇ, ਤਾਂ ਜੋ ਹਰ ਲੋੜਵੰਦ ਇਸ ਕੈਂਪ ਦਾ ਲਾਭ ਉਠਾ ਸਕੇ।
  • Related Posts

    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    ਤੂਤ (ਪੀ.ਐਚ.ਸੀ. ਖੇਮਕਰਨ), ਮਿਤੀ: 04 ਜੂਨ 2026 ਪ੍ਰਤੀਨਿਧਿ: ਦੇਵ ਗਿੱਲ ਸਿਵਲ ਸਰਜਨ ਡਾ. ਗੁਰਪ੍ਰੀਤ ਰਾਏ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਘਵ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਤੂਤ ਵਿਖੇ ਡੇਂਗੂ ਜਾਗਰੂਕਤਾ…

    ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਡਾ. ਰੇਖਾ ਭਾਟੀ

    ਫੱਤੂ ਵਾਲਾ, 16 ਮਈ (ਪ੍ਰਤੀਨਿਧਿ ਦੇਵ ਗਿੱਲ) : ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਮ.ਓ ਡਾ. ਰੇਖਾ ਭਾਟੀ ਦੀ ਅਗਵਾਈ ਹੇਠ ਸਬ ਸੈਂਟਰ ਫੱਤੂ ਵਾਲਾ ਵੱਲੋਂ ਸਰਕਾਰੀ ਸੈਲਫ…

    Leave a Reply

    Your email address will not be published. Required fields are marked *

    You Missed

    “ਵਿਸ਼ਵ ਵਾਤਾਵਰਣ ਦਿਵਸ ਮੌਕੇ ਅਮਰਕੋਟ ਵਿਖੇ ਰੁੱਖ ਲਗਾਉਣ ਅਤੇ ਪਲਾਸਟਿਕ ਮੁਕਤ ਵਾਤਾਵਰਣ ਦਾ ਦਿੱਤਾ ਸੰਦੇਸ਼”

    • By admin
    • June 6, 2026
    • 20 views
    “ਵਿਸ਼ਵ ਵਾਤਾਵਰਣ ਦਿਵਸ ਮੌਕੇ ਅਮਰਕੋਟ ਵਿਖੇ ਰੁੱਖ ਲਗਾਉਣ ਅਤੇ ਪਲਾਸਟਿਕ ਮੁਕਤ ਵਾਤਾਵਰਣ ਦਾ ਦਿੱਤਾ ਸੰਦੇਸ਼”

    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    • By admin
    • June 4, 2026
    • 15 views
    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਦਾ ਵੱਡਾ ਕਦਮ, ਅਮਰਕੋਟ ਦੇ ਸਰਕਾਰੀ ਦਫ਼ਤਰਾਂ ਵਿੱਚ ਮਨਾਇਆ ਡਰਾਈ ਡੇ

    • By admin
    • May 22, 2026
    • 47 views
    ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਦਾ ਵੱਡਾ ਕਦਮ, ਅਮਰਕੋਟ ਦੇ ਸਰਕਾਰੀ ਦਫ਼ਤਰਾਂ ਵਿੱਚ ਮਨਾਇਆ ਡਰਾਈ ਡੇ

    ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ

    • By admin
    • May 22, 2026
    • 32 views
    ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ

    ਸੀ.ਐਚ.ਸੀ ਕੋਟ ਈਸੇ ਖਾਂ ਅਧੀਨ ਵੱਖ-ਵੱਖ ਹੈਲਥ ਐਂਡ ਵੈੱਲਨੈੱਸ ਸੈਂਟਰਾਂ ’ਚ ਮਨਾਇਆ ਗਿਆ “ਡਰਾਈ ਡੇ”

    • By admin
    • May 22, 2026
    • 59 views
    ਸੀ.ਐਚ.ਸੀ ਕੋਟ ਈਸੇ ਖਾਂ ਅਧੀਨ ਵੱਖ-ਵੱਖ ਹੈਲਥ ਐਂਡ ਵੈੱਲਨੈੱਸ ਸੈਂਟਰਾਂ ’ਚ ਮਨਾਇਆ ਗਿਆ “ਡਰਾਈ ਡੇ”

    ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ

    • By admin
    • May 17, 2026
    • 26 views
    ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ