ਮੁੱਖ ਮੰਤਰੀ ਸਿਹਤ ਯੋਜਨਾ ਦਾ ਨਾਗਰਿਕ ਲੈ ਰਹੇ ਨੇ ਵੱਡਮੁੱਲਾ ਲਾਭ, ਸਿਵਲ ਹਸਪਤਾਲ ‘ਚ ਹੋਏ ਗੋਡਿਆਂ ਦੇ ਸਫਲ ਆਪਰੇਸ਼ਨ : ਡਿਪਟੀ ਕਮਿਸ਼ਨਰ ਰਾਹੁਲ

ਸਿਹਤ ਯੋਜਨਾ ਲਈ ਮਰੀਜ਼ਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਤਰਨ ਤਾਰਨ, 4 ਮਾਰਚ : ਡਾਕਟਰ ਗਿੱਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਹਰੇਕ ਨਾਗਰਿਕ ਦੀ ਨਰੋਈ ਸਿਹਤ ਅਤੇ ਤੰਦਰੁਸਤੀ ਵਾਸਤੇ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਦਾ ਜ਼ਿਲ੍ਹਾ ਤਰਨ ਤਾਰਨ ਦੇ ਵਾਸੀਆਂ ਵੱਲੋਂ ਭਰਪੂਰ ਲਾਭ ਲਿਆ ਜਾ ਰਿਹਾ ਹੈ। ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਦੇਖ-ਰੇਖ ਹੇਠ ਜਿਥੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡਾਂ ਨੂੰ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਅਤੇ ਪਿੰਡਾਂ ਵਿਚ ਵੱਧ-ਚੜ੍ਹ ਕੇ ਬਣਾਇਆ ਜਾ ਰਿਹਾ ਹੈ ਉਥੇ ਨਾਲ ਹੀ ਨਾਗਰਿਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਰਾਂਹੀਂ ਆਪਣਾ ਇਲਾਜ ਕਰਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸਾਰੇ ਹੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਗਿਆ ਹੈ ਕਿ ਇਸ ਯੋਜਨਾ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਕਾਰਡ ਰਾਹੀਂ ਜ਼ਿਲ੍ਹੇ ਦੇ ਨਾਗਰਿਕ 10 ਲੱਖ ਰੁਪਏ ਤੱਕ ਦਾ ਆਪਣਾ ਇਲਾਜ ਬਿਲਕੁਲ ਮੁਫ਼ਤ ਕਰਵਾ ਸਕਣਗੇ।

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਕਿਹਾ ਕਿ ਨਾਗਰਿਕਾਂ ਵੱਲੋਂ ਇਸ ਕਾਰਡ ਦਾ ਲਾਭ ਲੈਣਾ ਸ਼ੁਰੂ ਕੀਤਾ ਜਾ ਚੁੱਕਿਆ ਹੈ ਅਤੇ ਬੀਤੇ ਦਿਨੀਂ ਸਰਕਾਰੀ ਹਸਪਤਾਲ ਤਰਨ ਤਾਰਨ ਵਿਖੇ ਨਾਗਰਿਕਾਂ ਦੇ ਗੋਡਿਆਂ ਦੇ ਸਫ਼ਲ ਆਪਰੇਸ਼ਨ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੀਤੇ ਗਏ ਹਨ।

ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਮਾਹਿਰ ਡਾਕਟਰਾਂ ਵੱਲੋਂ ਲੰਮੇ ਸਮੇਂ ਤੋਂ ਗੋਡਿਆਂ ਦੀ ਸਮੱਸਿਆ ਤੋਂ ਪੀੜਤ ਮਰੀਜ਼ਾਂ ਦਾ ਸਫਲ ਆਪਰੇਸ਼ਨ ਬਿਲਕੁਲ ਮੁਫਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਆਪਰੇਸ਼ਨ ਤੋਂ ਪਹਿਲਾਂ ਅਤੇ ਉਪਰੰਤ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਰੀਜ਼ਾਂ ਦੀ ਸਾਂਭ- ਸੰਭਾਲ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ।

ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਵਿਭਾਗ ਵੱਲੋਂ ਜਿਥੇ ਮਰੀਜ਼ਾਂ ਦਾ ਮੁਫ਼ਤ ਆਪਰੇਸ਼ਨ ਕੀਤਾ ਗਿਆ ਉਥੇ ਨਾਲ ਹੀ ਉਨ੍ਹਾਂ ਨੂੰ ਦਵਾਈਆਂ ਵੀ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ।

ਜ਼ਿਕਰਯੋਗ ਹੈ ਕਿ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਦਾ ਲਾਭ ਲੈਂਦਿਆਂ ਜ਼ਿਲ੍ਹੇ ਦੇ 56 ਸਾਲਾ ਦਰਬਾਰਾ ਸਿੰਘ ਅਤੇ 63 ਸਾਲਾ ਵਸਨੀਕ ਦੀਦਾਰ ਸਿੰਘ ਵੱਲੋਂ ਆਪਣੇ ਗੋਡਿਆਂ ਦਾ ਆਪਰੇਸ਼ਨ ਕਰਵਾ ਕੇ ਸਫਲ ਇਲਾਜ ਕਰਵਾਇਆ ਗਿਆ।

ਆਪਰੇਸ਼ਨ ਉਪਰੰਤ ਗੱਲਬਾਤ ਕਰਦਿਆਂ ਮਰੀਜ਼ ਦਰਬਾਰਾ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਉਸ ਵੱਲੋਂ ਆਪਣੇ ਪਿੰਡ ਦੇ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਵਾਇਆ ਗਿਆ ਸੀ ਅਤੇ ਕਾਰਡ ਬਣਵਾਉਣ ਤੋਂ ਬਾਅਦ ਉਸ ਵੱਲੋਂ ਸਰਕਾਰੀ ਹਸਪਤਾਲ ਤਰਨ ਤਾਰਨ ਵਿਖੇ ਆ ਕੇ ਆਪਣੇ ਗੋਡਿਆਂ ਦੀ ਜਾਂਚ ਮਾਹਿਰ ਡਾਕਟਰ ਪਾਸੋਂ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਮਾਹਿਰ ਡਾਕਟਰ ਵੱਲੋਂ ਉਨ੍ਹਾਂ ਨੂੰ ਗੋਡਿਆਂ ਦਾ ਆਪਰੇਸ਼ਨ ਕਰਵਾਉਣ ਦੀ ਸਲਾਹ ਦਿੱਤੀ ਗਈ ਅਤੇ ਡਾਕਟਰੀ ਸਲਾਹ ਨੂੰ ਮੰਨਦਿਆਂ ਉਨ੍ਹਾਂ ਵੱਲੋਂ ਸਰਕਾਰੀ ਹਸਪਤਾਲ ਤਰਨ ਤਰਨ ਵਿਖੇ ਆਪਣੇ ਗੋਡਿਆਂ ਦਾ ਆਪਰੇਸ਼ਨ ਕਰਵਾਇਆ ਗਿਆ।

ਦਰਬਾਰਾ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਦੀ ਵਰਤੋਂ ਕਰਦਿਆਂ ਉਸ ਦਾ ਸਫਲ ਆਪਰੇਸ਼ਨ ਬਿਲਕੁਲ ਮੁਫ਼ਤ ਹੋਇਆ ਅਤੇ ਉਸ ਨੂੰ ਸਾਰੀਆਂ ਦਵਾਈਆਂ ਵੀ ਸਿਹਤ ਵਿਭਾਗ ਵੱਲੋਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਸੂਬੇ ਦੇ ਹਰੇਕ ਨਾਗਰਿਕ ਲਈ ਇੱਕ ਵਰਦਾਨ ਹੈ ਅਤੇ ਹਰੇਕ ਵਿਅਕਤੀ ਨੂੰ ਇਹ ਕਾਰਡ ਬਣਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਵਾਲੇ ਦੂਸਰੇ ਮਰੀਜ਼ ਦੀਦਾਰ ਸਿੰਘ ਨੇ ਦੱਸਿਆ ਕਿ ਸਿਹਤ ਯੋਜਨਾ ਰਾਹੀਂ ਉਸ ਵੱਲੋਂ ਵੀ ਆਪਣੇ ਗੋਡਿਆਂ ਦਾ ਆਪਰੇਸ਼ਨ ਸਰਕਾਰੀ ਹਸਪਤਾਲ ਤਰਨ ਤਾਰਨ ਵਿਖੇ ਬਿਲਕੁਲ ਮੁਫ਼ਤ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਲੱਖਾਂ ਦੀ ਕੀਮਤ ਵਾਲਾ ਆਪਰੇਸ਼ਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਾਹੀਂ ਬਿਲਕੁਲ ਮੁਫ਼ਤ ਹੋਣਾ ਸੰਭਵ ਹੋਇਆ ਹੈ। ਦੀਦਾਰ ਸਿੰਘ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਰਾਹੀਂ ਸੂਬੇ ਦੇ ਨਾਗਰਿਕ ਮਾਹਿਰ ਡਾਕਟਰਾਂ ਪਾਸੋਂ ਆਪਣਾ ਇਲਾਜ ਬਿਲਕੁਲ ਮੁਫ਼ਤ ਕਰਵਾ ਸਕਣਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਉਸ ਦਾ ਆਪਰੇਸ਼ਨ ਅਤੇ ਇਲਾਜ ਬਹੁਤ ਹੀ ਮਿਆਰੀ ਢੰਗ ਨਾਲ ਸਿਹਤ ਵਿਭਾਗ ਵੱਲੋਂ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ, ਸਹਾਇਕ ਸਿਵਲ ਸਰਜਨ ਡਾ. ਜਸਪ੍ਰੀਤ ਸਿੰਘ, ਸਰਕਾਰੀ ਹਸਪਤਾਲ ਤਰਨ ਤਾਰਨ ਦੇ ਐਸ.ਐਮ.ਓ ਡਾ. ਸੁਰਿੰਦਰ ਕੁਮਾਰ, ਹੱਡੀਆਂ ਦੇ ਮਾਹਿਰ ਡਾ. ਆਕਾਸ਼ਦੀਪ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ ਆਦਿ ਮੌਜੂਦ ਰਹੇ।

  • Related Posts

    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    ਤੂਤ (ਪੀ.ਐਚ.ਸੀ. ਖੇਮਕਰਨ), ਮਿਤੀ: 04 ਜੂਨ 2026 ਪ੍ਰਤੀਨਿਧਿ: ਦੇਵ ਗਿੱਲ ਸਿਵਲ ਸਰਜਨ ਡਾ. ਗੁਰਪ੍ਰੀਤ ਰਾਏ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਘਵ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਤੂਤ ਵਿਖੇ ਡੇਂਗੂ ਜਾਗਰੂਕਤਾ…

    ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਡਾ. ਰੇਖਾ ਭਾਟੀ

    ਫੱਤੂ ਵਾਲਾ, 16 ਮਈ (ਪ੍ਰਤੀਨਿਧਿ ਦੇਵ ਗਿੱਲ) : ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਮ.ਓ ਡਾ. ਰੇਖਾ ਭਾਟੀ ਦੀ ਅਗਵਾਈ ਹੇਠ ਸਬ ਸੈਂਟਰ ਫੱਤੂ ਵਾਲਾ ਵੱਲੋਂ ਸਰਕਾਰੀ ਸੈਲਫ…

    Leave a Reply

    Your email address will not be published. Required fields are marked *

    You Missed

    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ

    • By admin
    • June 12, 2026
    • 28 views
    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ

    ਕੈਮਬਰਿਜ ਕਾਨਵੈਂਟ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਨੇ ਆਲ ਇੰਡੀਆ ਟ੍ਰੈਕਿੰਗ ਐਕਸਪੀਡੀਸ਼ਨ ‘ਚ ਚਮਕਾਇਆ ਪੰਜਾਬ ਦਾ ਨਾਮ

    • By admin
    • June 12, 2026
    • 12 views
    ਕੈਮਬਰਿਜ ਕਾਨਵੈਂਟ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਨੇ ਆਲ ਇੰਡੀਆ ਟ੍ਰੈਕਿੰਗ ਐਕਸਪੀਡੀਸ਼ਨ ‘ਚ ਚਮਕਾਇਆ ਪੰਜਾਬ ਦਾ ਨਾਮ

    “ਵਿਸ਼ਵ ਵਾਤਾਵਰਣ ਦਿਵਸ ਮੌਕੇ ਅਮਰਕੋਟ ਵਿਖੇ ਰੁੱਖ ਲਗਾਉਣ ਅਤੇ ਪਲਾਸਟਿਕ ਮੁਕਤ ਵਾਤਾਵਰਣ ਦਾ ਦਿੱਤਾ ਸੰਦੇਸ਼”

    • By admin
    • June 6, 2026
    • 29 views
    “ਵਿਸ਼ਵ ਵਾਤਾਵਰਣ ਦਿਵਸ ਮੌਕੇ ਅਮਰਕੋਟ ਵਿਖੇ ਰੁੱਖ ਲਗਾਉਣ ਅਤੇ ਪਲਾਸਟਿਕ ਮੁਕਤ ਵਾਤਾਵਰਣ ਦਾ ਦਿੱਤਾ ਸੰਦੇਸ਼”

    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    • By admin
    • June 4, 2026
    • 16 views
    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਦਾ ਵੱਡਾ ਕਦਮ, ਅਮਰਕੋਟ ਦੇ ਸਰਕਾਰੀ ਦਫ਼ਤਰਾਂ ਵਿੱਚ ਮਨਾਇਆ ਡਰਾਈ ਡੇ

    • By admin
    • May 22, 2026
    • 51 views
    ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਦਾ ਵੱਡਾ ਕਦਮ, ਅਮਰਕੋਟ ਦੇ ਸਰਕਾਰੀ ਦਫ਼ਤਰਾਂ ਵਿੱਚ ਮਨਾਇਆ ਡਰਾਈ ਡੇ

    ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ

    • By admin
    • May 22, 2026
    • 36 views
    ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ