ਹੁਸ਼ਿਆਰਪੁਰ ਵਿੱਚ ਵੱਡੀ ਪਾਬੰਦੀ ਲਾਗੂ — ਪ੍ਰਸ਼ਾਸਨ ਦਾ ਸਖ਼ਤ ਫੈਸਲਾ

ਹੁਸ਼ਿਆਰਪੁਰ, 25 ਮਾਰਚ (ਪ੍ਰਤਿਨਿਧਿ – ਡਾ. ਰਾਜਦੇਵਿੰਦਰ ਸਿੰਘ ਗਿੱਲ) ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੀ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਇਹ ਹੁਕਮ ਜਾਰੀ ਕੀਤੇ ਹਨ।

ਇਨ੍ਹਾਂ ਹੁਕਮਾਂ ਅਨੁਸਾਰ ਹੁਸ਼ਿਆਰਪੁਰ ਦੇ ਜੇਜੋਂ ਤੋਂ ਮਾਹਿਲਪੁਰ ਰੋਡ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ ’ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ ਅਤੇ ਟਰੱਕਾਂ ਦੀ ਆਵਾਜਾਈ ਹੁਣ ਸਿਰਫ਼ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਹੀ ਹੋਵੇਗੀ। ਇਸ ਸਮੇਂ ਤੋਂ ਇਲਾਵਾ ਇਨ੍ਹਾਂ ਵਾਹਨਾਂ ਦੀ ਆਵਾਜਾਈ ’ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ।

ਪ੍ਰਸ਼ਾਸਨ ਦੇ ਮੁਤਾਬਕ, ਇਨ੍ਹਾਂ ਸੜਕਾਂ ’ਤੇ ਟਿੱਪਰਾਂ ਦੀ ਵੱਧ ਰਹੀ ਆਵਾਜਾਈ ਕਾਰਨ ਕਈ ਹਾਦਸੇ ਵਾਪਰ ਰਹੇ ਸਨ, ਜਿਸ ਨਾਲ ਲੋਕਾਂ ਦੇ ਜਾਨੀ ਤੇ ਮਾਲੀ ਨੁਕਸਾਨ ਦੀ ਸੰਭਾਵਨਾ ਵਧ ਰਹੀ ਸੀ। ਇਸ ਕਰਕੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਪੁਲਸ ਅਤੇ ਟਰਾਂਸਪੋਰਟ ਵਿਭਾਗ ਨੂੰ ਹੁਕਮ ਦਿੱਤੇ ਹਨ ਕਿ ਓਵਰਸਪੀਡ ਅਤੇ ਓਵਰਲੋਡਿੰਗ ’ਤੇ ਸਖ਼ਤ ਨਿਗਰਾਨੀ ਰੱਖੀ ਜਾਵੇ। ਨਾਲ ਹੀ ਚੈਕ ਪੋਸਟਾਂ ’ਤੇ 24 ਘੰਟੇ ਨਿਗਰਾਨੀ ਕਰਕੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।

ਇਹ ਹੁਕਮ 20 ਮਈ 2026 ਤੱਕ ਲਾਗੂ ਰਹਿਣਗੇ, ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

  • Related Posts

    ਐਸਐਮਓ ਡਾ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਢਿਲਵਾਂ ਸਕੂਲ ਵਿੱਚ ਕੌਮੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ |

    ਤਪਾ, 16 ਮਈ:ਪ੍ਰਤੀਨਿਧਿ ਦੇਵ ਗਿੱਲ ਅੱਜ ਕੌਮੀ ਡੇਂਗੂ ਦਿਵਸ ਮੌਕੇ ਸਿਵਲ ਸਰਜਨ ਡਾ. ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੰਵਲਜੀਤ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ…

    “ਪ੍ਰਧਾਨ ਜਗਰਾਜ ਸਿੰਘ ਲੁਹਾਰਾ ਦੀ ਗੂੰਜ – ਮਜ਼ਦੂਰਾਂ ਦੇ ਹੱਕਾਂ ਲਈ ਪ੍ਰੈੱਸ ਕਲੱਬ ਕੋਟ ਈਸੇ ਖਾਂ ਡਟਿਆ”

    ਕੋਟ ਈਸੇ ਖਾਂ, 1 ਮਈ – ਮਜ਼ਦੂਰ ਦਿਵਸ ਦੇ ਮੌਕੇ ‘ਤੇ ਪ੍ਰੈਸ ਕਲੱਬ ਕੋਟ ਈਸੇ ਖਾਂ (ਮੋਗਾ) ਦੇ ਪ੍ਰਧਾਨ ਜਗਰਾਜ ਸਿੰਘ ਗਿੱਲ ਨੇ ਮਜ਼ਦੂਰਾਂ ਦੇ ਹੱਕਾਂ ਸਬੰਧੀ ਮਹੱਤਵਪੂਰਨ ਬਿਆਨ ਜਾਰੀ…

    Leave a Reply

    Your email address will not be published. Required fields are marked *

    You Missed

    “ਵਿਸ਼ਵ ਵਾਤਾਵਰਣ ਦਿਵਸ ਮੌਕੇ ਅਮਰਕੋਟ ਵਿਖੇ ਰੁੱਖ ਲਗਾਉਣ ਅਤੇ ਪਲਾਸਟਿਕ ਮੁਕਤ ਵਾਤਾਵਰਣ ਦਾ ਦਿੱਤਾ ਸੰਦੇਸ਼”

    • By admin
    • June 6, 2026
    • 24 views
    “ਵਿਸ਼ਵ ਵਾਤਾਵਰਣ ਦਿਵਸ ਮੌਕੇ ਅਮਰਕੋਟ ਵਿਖੇ ਰੁੱਖ ਲਗਾਉਣ ਅਤੇ ਪਲਾਸਟਿਕ ਮੁਕਤ ਵਾਤਾਵਰਣ ਦਾ ਦਿੱਤਾ ਸੰਦੇਸ਼”

    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    • By admin
    • June 4, 2026
    • 15 views
    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਦਾ ਵੱਡਾ ਕਦਮ, ਅਮਰਕੋਟ ਦੇ ਸਰਕਾਰੀ ਦਫ਼ਤਰਾਂ ਵਿੱਚ ਮਨਾਇਆ ਡਰਾਈ ਡੇ

    • By admin
    • May 22, 2026
    • 47 views
    ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਦਾ ਵੱਡਾ ਕਦਮ, ਅਮਰਕੋਟ ਦੇ ਸਰਕਾਰੀ ਦਫ਼ਤਰਾਂ ਵਿੱਚ ਮਨਾਇਆ ਡਰਾਈ ਡੇ

    ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ

    • By admin
    • May 22, 2026
    • 32 views
    ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ

    ਸੀ.ਐਚ.ਸੀ ਕੋਟ ਈਸੇ ਖਾਂ ਅਧੀਨ ਵੱਖ-ਵੱਖ ਹੈਲਥ ਐਂਡ ਵੈੱਲਨੈੱਸ ਸੈਂਟਰਾਂ ’ਚ ਮਨਾਇਆ ਗਿਆ “ਡਰਾਈ ਡੇ”

    • By admin
    • May 22, 2026
    • 59 views
    ਸੀ.ਐਚ.ਸੀ ਕੋਟ ਈਸੇ ਖਾਂ ਅਧੀਨ ਵੱਖ-ਵੱਖ ਹੈਲਥ ਐਂਡ ਵੈੱਲਨੈੱਸ ਸੈਂਟਰਾਂ ’ਚ ਮਨਾਇਆ ਗਿਆ “ਡਰਾਈ ਡੇ”

    ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ

    • By admin
    • May 17, 2026
    • 26 views
    ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ