ਨਵੀਂ ਦਿੱਲੀ, (ਪ੍ਰਤੀਨਿਧਿ ਦੇਵ ਗਿੱਲ), 15 ਅਪ੍ਰੈਲ:ਦਿੱਲੀ ਦੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਸਥਿਤ ਝੁੱਗੀ-ਝੋਂਪੜੀ ਅਤੇ ਮਕਾਨ ਵਿੱਚ ਲੱਗੀ ਭਿਆਨਕ ਅੱਗ ਨੇ ਵੱਡੀ ਤਬਾਹੀ ਮਚਾ ਦਿੱਤੀ। ਇਸ ਦਿਲ ਦਹਿਲਾ ਦੇਣ ਵਾਲੇ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਕਈ ਮੈਂਬਰਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਪਤੀ-ਪਤਨੀ ਅਤੇ ਬੱਚੇ ਵੀ ਸ਼ਾਮਲ ਹਨ।
ਮਿਲੀ ਜਾਣਕਾਰੀ ਅਨੁਸਾਰ ਅੱਗ ਸਵੇਰੇ ਦੇ ਸਮੇਂ ਅਚਾਨਕ ਭੜਕ ਉੱਠੀ ਅਤੇ ਕੁਝ ਹੀ ਮਿੰਟਾਂ ਵਿੱਚ ਪੂਰੇ ਮਕਾਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਮਕਾਨ ਦੇ ਹੇਠਲੇ ਮੰਜ਼ਿਲ ‘ਤੇ ਰੱਖੇ ਜਲਣਸ਼ੀਲ ਸਮਾਨ (ਕੌਸਮੈਟਿਕ ਅਤੇ ਹੋਰ ਵਸਤਾਂ) ਕਾਰਨ ਅੱਗ ਤੇਜ਼ੀ ਨਾਲ ਫੈਲ ਗਈ, ਜਿਸ ਨਾਲ ਅੰਦਰ ਫਸੇ ਲੋਕਾਂ ਨੂੰ ਬਚਣ ਦਾ ਮੌਕਾ ਨਾ ਮਿਲਿਆ।
ਘਟਨਾ ਦੌਰਾਨ ਲੋਕਾਂ ਨੇ ਬਚਾਅ ਲਈ ਬਾਲਕਨੀਆਂ ਤੋਂ ਮਦਦ ਲਈ ਚੀਕਾਂ ਮਾਰੀਆਂ। ਕੁਝ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਛਾਲਾਂ ਵੀ ਮਾਰੀ, ਜਦਕਿ ਬਚਾਅ ਕਰਮਚਾਰੀਆਂ ਨੂੰ ਘਣੇ ਧੂੰਏਂ ਅਤੇ ਤੰਗ ਗਲੀਆਂ ਕਾਰਨ ਰਾਹਤ ਕਾਰਜ ਵਿੱਚ ਕਾਫੀ ਮੁਸ਼ਕਲਾਂ ਆਈਆਂ।
ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਇਸ ਹਾਦਸੇ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਬਜ਼ੁਰਗ, ਔਰਤਾਂ ਅਤੇ ਮਾਸੂਮ ਬੱਚੇ ਵੀ ਸ਼ਾਮਲ ਹਨ। ਕੁਝ ਲੋਕ ਗੰਭੀਰ ਰੂਪ ਵਿੱਚ ਝੁਲਸ ਗਏ ਹਨ ਅਤੇ ਉਨ੍ਹਾਂ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ।
ਪ੍ਰਾਰੰਭਿਕ ਜਾਂਚ ਅਨੁਸਾਰ ਅੱਗ ਦਾ ਕਾਰਨ ਸ਼ਾਰਟ ਸਰਕਿਟ ਮੰਨਿਆ ਜਾ ਰਿਹਾ ਹੈ, ਹਾਲਾਂਕਿ ਅਸਲੀ ਕਾਰਨ ਦੀ ਪੁਸ਼ਟੀ ਲਈ ਜਾਂਚ ਜਾਰੀ ਹੈ। ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਲਈ ਮਦਦ ਦਾ ਐਲਾਨ ਵੀ ਕੀਤਾ ਗਿਆ ਹੈ।
ਇਹ ਹਾਦਸਾ ਫਿਰ ਸਵਾਲ ਖੜ੍ਹਾ ਕਰਦਾ ਹੈ ਕਿ ਝੁੱਗੀ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧ ਕਿੰਨੇ ਕੱਚੇ ਹਨ, ਜਿੱਥੇ ਛੋਟੀ ਜਿਹੀ ਲਾਪਰਵਾਹੀ ਵੀ ਵੱਡੀ ਤਬਾਹੀ ਦਾ ਰੂਪ ਧਾਰ ਲੈਂਦੀ ਹੈ।








