ਸਬ ਸੈਂਟਰ ਅਮਰਕੋਟ ਦੇ ਪਿੰਡਾਂ ਵਿੱਚ ਮਲੇਰੀਆ-ਡੇਂਗੂ ਜਾਗਰੂਕਤਾ ਮੁਹਿੰਮ ਤੇਜ਼, ਸਕੂਲਾਂ ਤੇ ਘਰਾਂ ਤੱਕ ਪਹੁੰਚੀ ਸਿਹਤ ਟੀਮ”

ਪ੍ਰਤਿਨਿਧਿ: ਦੇਵ ਗਿੱਲ ਮਿਤੀ: 25 ਅਪ੍ਰੈਲ 2026 ਤਰਨਤਾਰਨ ਜ਼ਿਲ੍ਹੇ ਅੰਦਰ ਸਿਹਤ ਵਿਭਾਗ ਵੱਲੋਂ ਮਲੇਰੀਆ, ਡੇਂਗੂ ਅਤੇ ਚਿਕਨਗੁਣੀਆ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਅਫਸਰ ਡਾ. ਰਾਘਵ ਗੁਪਤਾ ਦੀ ਰਹਿਨੁਮਾਈ ਹੇਠ, ਸੀ.ਐਚ.ਸੀ. ਖੇਮਕਰਨ ਦੇ ਸੀਨੀਅਰ ਮੈਡੀਕਲ ਅਫਸਰ ਡਾ. ਬਚਿੱਤਰ ਸਿੰਘ ਦੀ ਅਗਵਾਈ ਵਿੱਚ ਸਬ ਸੈਂਟਰ ਅਮਰਕੋਟ ਦੇ ਅਧੀਨ ਪਿੰਡਾਂ ਦੇ ਸਕੂਲਾਂ ਅਤੇ ਘਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।

ਇਸ ਦੌਰਾਨ ਸਿਹਤ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਮਲੇਰੀਆ, ਡੇਂਗੂ ਅਤੇ ਚਿਕਨਗੁਣੀਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਐਸ.ਆਈ. ਹਰਜੋਤ ਸਿੰਘ ਨੇ ਦੱਸਿਆ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਮਾਦਾ ਏਡੀਜ਼ ਐਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਘਰਾਂ ਵਿੱਚ ਪਏ ਖੜ੍ਹੇ ਪਾਣੀ—ਜਿਵੇਂ ਕਿ ਕੂਲਰਾਂ, ਫਰਿਜਾਂ ਦੀਆਂ ਟਰੇਆਂ, ਗਮਲਿਆਂ ਅਤੇ ਪਾਣੀ ਵਾਲੀਆਂ ਹੋਦੀਆਂ ਵਿੱਚ ਪੈਦਾ ਹੁੰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਹਫ਼ਤੇ ਖਾਸ ਤੌਰ ‘ਤੇ ਸ਼ੁੱਕਰਵਾਰ ਨੂੰ ਘਰਾਂ ਦੀ ਸਫਾਈ ਕਰਕੇ ਖੜ੍ਹਾ ਪਾਣੀ ਖਤਮ ਕੀਤਾ ਜਾਵੇ।

ਸੀ.ਐਚ.ਓ. ਅਮਰਜੀਤ ਕੌਰ ਨੇ ਡੇਂਗੂ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ, ਚਮੜੀ ‘ਤੇ ਲਾਲ ਨਿਸ਼ਾਨ, ਮਾਸਪੇਸ਼ੀਆਂ ਵਿੱਚ ਦਰਦ ਅਤੇ ਮਸੂੜਿਆਂ ਜਾਂ ਨੱਕ ਵਿੱਚੋਂ ਖੂਨ ਵਗਣਾ ਇਸ ਬਿਮਾਰੀ ਦੇ ਮੁੱਖ ਲੱਛਣ ਹਨ। ਉਨ੍ਹਾਂ ਨੇ ਬਚਾਅ ਲਈ ਘਰਾਂ ਵਿੱਚ ਜਾਲੀਦਾਰ ਦਰਵਾਜ਼ੇ ਲਗਾਉਣ, ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨ, ਪੂਰੇ ਕੱਪੜੇ ਪਹਿਨਣ ਅਤੇ ਵਧੇਰੇ ਤਰਲ ਪਦਾਰਥ ਲੈਣ ਦੀ ਸਲਾਹ ਦਿੱਤੀ।

ਇਸ ਤੋਂ ਇਲਾਵਾ ਮੱਛਰਾਂ ਦੇ ਲਾਰਵੇ ਨੂੰ ਰੋਕਣ ਲਈ ਛੱਪੜਾਂ ਵਿੱਚ ਕਾਲਾ ਤੇਲ ਅਤੇ ਗੰਬੂਜੀਆ ਮੱਛੀ ਛੱਡਣ ਦੀ ਵੀ ਸਿਫਾਰਸ਼ ਕੀਤੀ ਗਈ।

ਇਸ ਮੌਕੇ ਐਸ.ਆਈ. ਜੁਗਰਾਜ ਸਿੰਘ, ਹਰਪ੍ਰੀਤ ਸਿੰਘ, ਪਰਗਟ ਸਿੰਘ, ਬਲਜਿੰਦਰ ਸਿੰਘ (MPHW-M) ਅਤੇ ਸਕੂਲ ਅਧਿਆਪਕਾ ਮਨਿੰਦਰ ਕੌਰ ਸਮੇਤ ਹੋਰ ਸਟਾਫ ਹਾਜ਼ਰ ਸੀ।

ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਫ-ਸੁਥਰਾ ਵਾਤਾਵਰਣ ਬਣਾਈ ਰੱਖਣ ਅਤੇ ਮੱਛਰਾਂ ਤੋਂ ਬਚਾਅ ਲਈ ਸਾਵਧਾਨੀਆਂ ਅਪਣਾਉਣ ਤਾਂ ਜੋ ਖਤਰਨਾਕ ਬਿਮਾਰੀਆਂ ਤੋਂ ਬਚਿਆ ਜਾ ਸਕੇ।

  • Related Posts

    ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ

    ਅਮਰਕੋਟ, 17 ਮਈ ਪ੍ਰਤੀਨਿਧਿ ਦੇਵ ਗਿੱਲ ਸਿਵਲ ਸਰਜਨ ਡਾ. ਗੁਰਪ੍ਰੀਤ ਰਾਏ ਜੀ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਅਫਸਰ ਡਾ. ਰਾਘਵ ਗੁਪਤਾ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫਸਰ ਡਾ. ਬਚਿੱਤਰ ਸਿੰਘ ਜੀ…

    ਵਿਸ਼ਵ ਡੇਂਗੂ ਡੇ ਮੌਕੇ ਸਰਕਾਰੀ ਹਾਈ ਸਕੂਲ ਕੋਟ ਈਸੇ ਖਾਂ ਵਿਖੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

    ਕੋਟ ਈਸੇ ਖਾਂ, 16 ਮਈ (ਪ੍ਰਤੀਨਿਧਿ ਦੇਵ ਗਿੱਲ) — ਮਾਨਯੋਗ ਸਿਵਲ ਸਰਜਨ ਮੋਗਾ ਡਾ. ਅਸ਼ੋਕ ਸਿੰਗਲਾ ਜੀ ਦੇ ਹੁਕਮਾਂ ਸਦਕਾ ਅਤੇ ਸੀਨੀਅਰ ਮੈਡੀਕਲ ਅਫਸਰ ਸੀਐਚਸੀ ਕੋਟ ਈਸੇ ਖਾਂ ਡਾ. ਰਿਪੂ…

    Leave a Reply

    Your email address will not be published. Required fields are marked *

    You Missed

    ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ

    • By admin
    • May 17, 2026
    • 6 views
    ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ

    ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਡਾ. ਰੇਖਾ ਭਾਟੀ

    • By admin
    • May 16, 2026
    • 14 views
    ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਡਾ. ਰੇਖਾ ਭਾਟੀ

    ਐਸਐਮਓ ਡਾ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਢਿਲਵਾਂ ਸਕੂਲ ਵਿੱਚ ਕੌਮੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ |

    • By admin
    • May 16, 2026
    • 53 views
    ਐਸਐਮਓ ਡਾ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਢਿਲਵਾਂ ਸਕੂਲ ਵਿੱਚ ਕੌਮੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ |

    ਵਿਸ਼ਵ ਡੇਂਗੂ ਡੇ ਮੌਕੇ ਸਰਕਾਰੀ ਹਾਈ ਸਕੂਲ ਕੋਟ ਈਸੇ ਖਾਂ ਵਿਖੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

    • By admin
    • May 16, 2026
    • 43 views
    ਵਿਸ਼ਵ ਡੇਂਗੂ ਡੇ ਮੌਕੇ ਸਰਕਾਰੀ ਹਾਈ ਸਕੂਲ ਕੋਟ ਈਸੇ ਖਾਂ ਵਿਖੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

    “ਵਿਸ਼ਵ ਡੇਂਗੂ ਦਿਵਸ ਮੌਕੇ ਰਾਊਵਾਲਾ ਸਕੂਲ ਵਿੱਚ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਦੀ ਅਲਖ ਜਗਾਈ”

    • By admin
    • May 16, 2026
    • 21 views
    “ਵਿਸ਼ਵ ਡੇਂਗੂ ਦਿਵਸ ਮੌਕੇ ਰਾਊਵਾਲਾ ਸਕੂਲ ਵਿੱਚ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਦੀ ਅਲਖ ਜਗਾਈ”

    ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸੀਬੀਐਸਈ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਲਹਿਰਾਇਆ ਪਰਚਮ

    • By admin
    • May 15, 2026
    • 7 views
    ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸੀਬੀਐਸਈ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਲਹਿਰਾਇਆ ਪਰਚਮ