ਕਮਿਊਨਿਟੀ ਹੈਲਥ ਸੈਂਟਰ ਕੋਟ ਈਸੇ ਖਾਂ ਵਿਖੇ ਅਯੂਸ ਦਾ ਵਿਸ਼ੇਸ਼ ਕੈਂਪ ਆਯੋਜਿਤ।

ਕੋਟ ਈਸੇ ਖਾਂ, 16 ਫ਼ਰਵਰੀ – (ਦੇਵ ਗਿੱਲ) ਪੰਜਾਬ ਸਰਕਾਰ ਅਤੇ ਅਯੂਸ ਵਿਭਾਗ ਪੰਜਾਬ ਡਾਇਰੈਕਟਰ ਰਮਨ ਖੰਨਾ ਅਤੇ ਹੋਮਿਓਪੈਥੀ ਵਿਭਾਗ ਦੇ ਡਾਇਰੈਕਟਰ ਡਾਕਰ ਹਰਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਾ ਆਯੁਰਵੈਦਿਕ ਅਫਸਰ ਡਾਕਟਰ ਬਲਵਿੰਦਰ ਸਿੰਘ ਅਤੇ ਜਿਲਾ ਹੋਮਿਓਪੈਥੀ ਅਫਸਰ ਡਾਕਟਰ ਗੁਰਦਰਸ਼ਨ ਕੌਰ ਜੀ ਦੇ ਯੋਗ ਅਗਵਾਈ ਤਹਿਤ ਅੱਜ ਮਿਤੀ 16.0.26 ਨੂੰ ਸਰਕਾਰੀ ਹਸਪਤਾਲ ਕੋਟ ਇਸੇ ਖਾਂ ਜ਼ਿਲ੍ਾ ਮੋਗਾ ਵਿਖੇ ਆਯੁਰਵੈਦਿਕ ਕੈਂਪ ਅਤੇ ਹੋਮਪੈਥਿਕ ਕੈਂਪ ਲਗਾਇਆ ਗਿਆ ਕੈਂਪ ਦੌਰਾਨ ਲਗਭਗ 687 ਮਰੀਜ਼ਾਂ ਦਾ ਚੈੱਕ ਅਪ ਕੀਤਾ ਗਿਆ ਜਿਸ ਵਿੱਚ ਆਯੁਰਵੈਦਿਕ ਵਿਭਾਗ ਵੱਲੋਂ 351 ਅਤੇ ਹੋਮਿਓਪੈਥੀ ਵਿਭਾਗ ਵੱਲੋਂ 336 ਮਰੀਜ਼ਾਂ ਦਾ ਚੈੱਕ ਅਪ ਮਾਹਰ ਡਾਕਟਰਾਂ ਵੱਲੋਂ ਕੀਤਾ ਗਿਆ ਅਤੇ ਫਿਰ ਦਵਾਈਆਂ ਵੰਡੀਆਂ ਗਈਆਂ ਕੈਂਪ ਦੌਰਾਨ ਆਯੁਰਵੈਦਿਕ ਵਿਭਾਗ ਤੋਂ ਡਾਕਟਰ ਸਿਮਰਜੀਤ ਕੌਰ ਏਐਮਓ ਡਾਕਟਰ ਸੁਵਿੰਦਰ ਸੋਨੀਆ ਏਐਮ ਅਤੇ ਹੋਮਿਓਪੈਥੀ ਵਿਭਾਗ ਦੇ ਡਾਕਟਰ ਰਣਜੀਤ ਸਿੰਘ ਥਿੰਦਐਚ ਐਮ ਓ ਅਤੇ ਸ੍ਰੀ ਜਸਵਿੰਦਰ ਸਿੰਘ ਡਿਸਪੈਂਸਰ ਸ੍ਰੀ ਗੁਰਜਿੰਦਰ ਸਿੰਘ ਉਪ ਵੈਦ ਸ੍ਰੀ ਅਮਨਦੀਪ ਸਿੰਘ ਉਪ ਵੈਦ ਸ੍ਰੀ ਰਾਜਕੁਮਾਰ ਉਪ ਵੈਦ ਸ੍ਰੀ ਮਨਪ੍ਰੀਤ ਸਿੰਘ ਉਪ ਵੈਦ ਸ੍ਰੀ ਮਨਦੀਪ ਸਿੰਘ ਉਪਵੈਦ ਅਤੇ ਸ਼੍ਰੀਮਤੀ ਲਖਵੰਤ ਕੌਰ ਟ੍ਰੇਡ ਦੇ ਵੱਲੋਂ ਡਿਊਟੀ ਨਿਭਾਈ ਗਈ ਵੱਲੋਂ ਇੱਕ ਵਿਸ਼ੇਸ਼ ਹੋਮਿਓਪੈਥਿਕ ਅਤੇ ਆਯੁਰਵੈਦਿਕ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦੇਸ਼ ਆਮ ਲੋਕਾਂ ਨੂੰ ਆਯੁਰਵੇਦ, ਯੋਗਾ ਹੋਮਿਓਪੈਥੀ ਅਤੇ ਹੋਰ ਪਰੰਪਰਾਗਤ ਚਿਕਿਤਸਾ ਪੱਧਤੀਆਂ ਬਾਰੇ ਜਾਣਕਾਰੀ ਦੇਣਾ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਸੀ। ਸਵੇਰੇ ਤੋਂ ਹੀ ਇਲਾਕੇ ਦੇ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੇ ਕੈਂਪ ਵਿੱਚ ਪਹੁੰਚ ਕੇ ਆਪਣੀ ਜਾਂਚ ਕਰਵਾਈ।
ਕੈਂਪ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਜ਼ਰੂਰੀ ਦਵਾਈਆਂ ਵੀ ਮੁਫ਼ਤ ਵੰਡੀਆਂ ਗਈਆਂ। ਖ਼ਾਸ ਤੌਰ ‘ਤੇ ਜੋੜਾਂ ਦੇ ਦਰਦ, ਸ਼ੂਗਰ, ਬਲੱਡ ਪ੍ਰੈਸ਼ਰ ਅਤੇ ਚਮੜੀ ਰੋਗਾਂ ਨਾਲ ਸੰਬੰਧਤ ਮਰੀਜ਼ਾਂ ਨੇ ਸਲਾਹ ਲਈ। ਡਾਕਟਰਾਂ ਨੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਯੋਗਾ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਆਯੂਸ ਪੱਧਤੀ ਨੂੰ ਪ੍ਰੋਤਸਾਹਿਤ ਕਰਨ ਲਈ ਸਮੇਂ-ਸਮੇਂ ‘ਤੇ ਅਜਿਹੇ ਕੈਂਪ ਲਗਾਏ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਘਰ ਦੇ ਨੇੜੇ ਹੀ ਸਿਹਤ ਸੇਵਾਵਾਂ ਉਪਲਬਧ ਹੋ ਸਕਣ। ਉਨ੍ਹਾਂ ਕਿਹਾ ਕਿ ਆਯੁਰਵੇਦ ਅਤੇ ਯੋਗਾ ਨਾਲ ਕਈ ਬਿਮਾਰੀਆਂ ਦਾ ਇਲਾਜ ਸੰਭਵ ਹੈ ਅਤੇ ਲੋਕਾਂ ਵਿੱਚ ਇਸ ਬਾਰੇ ਜਾਗਰੂਕਤਾ ਵਧਾਉਣਾ ਸਮੇਂ ਦੀ ਲੋੜ ਹੈ।
ਅਖੀਰ ਵਿੱਚ ਹਸਪਤਾਲ ਪ੍ਰਬੰਧਕਾਂ ਨੇ ਕੈਂਪ ਦੀ ਸਫਲਤਾ ਲਈ ਡਾਕਟਰੀ ਟੀਮ ਅਤੇ ਸਹਿਯੋਗੀ ਸਟਾਫ਼ ਦਾ ਧੰਨਵਾਦ ਕੀਤਾ। ਇਲਾਕਾ ਵਾਸੀਆਂ ਨੇ ਵੀ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਆਗਾਮੀ ਸਮੇਂ ਵਿੱਚ ਵੀ ਲਗਾਏ ਜਾਣੇ ਚਾਹੀਦੇ ਹਨ ਤਾਂ ਜੋ ਗਰੀਬ ਅਤੇ ਜ਼ਰੂਰਤਮੰਦ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮਿਲ ਸਕਣ।

  • Related Posts

    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ਦੂਰ-ਦੁਰਾਡੇ ਬਹਿਕਾਂ ਤੱਕ ਪਹੁੰਚੀਆਂ ਸਿਹਤ ਵਿਭਾਗ ਦੀਆਂ ਟੀਮਾਂ; ਹਰ ਬੱਚੇ ਤੱਕ ਪਹੁੰਚ ਬਣਾਉਣ ਲਈ ਵਿਸ਼ੇਸ਼ ਮੁਹਿੰਮ ਜਾਰੀ ਝਬਾਲ (ਤਰਨ ਤਾਰਨ), 1 ਜੁਲਾਈ (ਪ੍ਰਤੀਨਿਧ ਦੇਵ ਗਿੱਲ): ਪੰਜਾਬ ਨੂੰ ਪੋਲੀਓ ਮੁਕਤ ਰੱਖਣ…

    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    ਤੂਤ (ਪੀ.ਐਚ.ਸੀ. ਖੇਮਕਰਨ), ਮਿਤੀ: 04 ਜੂਨ 2026 ਪ੍ਰਤੀਨਿਧਿ: ਦੇਵ ਗਿੱਲ ਸਿਵਲ ਸਰਜਨ ਡਾ. ਗੁਰਪ੍ਰੀਤ ਰਾਏ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਘਵ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਤੂਤ ਵਿਖੇ ਡੇਂਗੂ ਜਾਗਰੂਕਤਾ…

    Leave a Reply

    Your email address will not be published. Required fields are marked *

    You Missed

    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    • By admin
    • July 1, 2026
    • 37 views
    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    • By admin
    • June 28, 2026
    • 42 views
    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    • By admin
    • June 28, 2026
    • 78 views
    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ

    • By admin
    • June 28, 2026
    • 33 views
    ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ

    ਹਰ ਬੱਚੇ ਤੱਕ ਪਹੁੰਚਣ ਪੋਲੀਓ ਰੋਕੂ ਬੂੰਦਾਂ, ਪੋਲੀਓ-ਮੁਕਤ ਪੰਜਾਬ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੁਹਿੰਮ

    • By admin
    • June 27, 2026
    • 58 views
    ਹਰ ਬੱਚੇ ਤੱਕ ਪਹੁੰਚਣ ਪੋਲੀਓ ਰੋਕੂ ਬੂੰਦਾਂ, ਪੋਲੀਓ-ਮੁਕਤ ਪੰਜਾਬ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੁਹਿੰਮ

    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ

    • By admin
    • June 12, 2026
    • 53 views
    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ