ਗੁਰਦੁਆਰਾ ਅਕਾਲਗੜ੍ਹ ਸਾਹਿਬ ਛਾਉਣੀ ਨਿਹੰਗਾ ਸਿੰਘਾਂ ਵੱਲੋਂ ਸੱਚਖੰਡ ਵਾਸੀ ਜਥੇਦਾਰ ਬਾਬਾ ਖੜਕ ਸਿੰਘ ਜੀ ਦੀ 18ਵੀਂ ਬਰਸੀ ਸ਼ਰਧਾ ਤੇ ਗੁਰਮਤਿ ਸਮਾਗਮਾਂ ਨਾਲ ਮਨਾਈ ਗਈ

ਕੋਟ ਇਸੇ ਖਾਂ, 1 ਮਾਰਚ (ਪ੍ਰਤੀਨਿਧਿ ਡਾਕਟਰ ਗਿੱਲ) – ਗੁਰਦੁਆਰਾ ਅਕਾਲਗੜ੍ਹ ਸਾਹਿਬ ਛਾਉਣੀ ਨਿਹੰਗਾ ਸਿੰਘਾਂ ਤਰਨਾ ਦਲ ਮਿਸਲ ਸ਼ਹੀਦਾਂ ਵਾਲੀ ਭਿਖੀ ਵਿੰਡੀਏ ਕੋਟ ਇਸੇ ਖਾਂ ਵੱਲੋਂ ਸੱਚਖੰਡ ਵਾਸੀ ਜਥੇਦਾਰ ਬਾਬਾ ਖੜਕ ਸਿੰਘ ਜੀ ਦੀ 18ਵੀਂ ਬਰਸੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕੀਤਾ।
ਧਾਰਮਿਕ ਸਮਾਗਮ ਤਹਿਤ 27 ਫਰਵਰੀ ਦਿਨ ਸ਼ੁਕਰਵਾਰ ਨੂੰ ਅਖੰਡ ਪਾਠ ਸਾਹਿਬ ਜੀ ਦਾ ਆਰੰਭ ਕੀਤਾ ਗਿਆ, ਜਿਸ ਦਾ ਭੋਗ 1 ਮਾਰਚ ਦਿਨ ਐਤਵਾਰ ਸਵੇਰੇ 10 ਵਜੇ ਪਾਇਆ ਗਿਆ। ਭੋਗ ਉਪਰੰਤ ਅਰਦਾਸ ਕਰਕੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।
ਇਸ ਮੌਕੇ ਬਾਬਾ ਜਸਵੰਤ ਸਿੰਘ ਜੀ ਦੇ ਜਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਜਿਸ ਨਾਲ ਸੰਗਤਾਂ ਨੇ ਗੁਰਬਾਣੀ ਨਾਲ ਜੁੜ ਕੇ ਆਤਮਕ ਆਨੰਦ ਪ੍ਰਾਪਤ ਕੀਤਾ। ਜਥੇਦਾਰ ਬਾਬਾ ਖੜਕ ਸਿੰਘ ਜੀ ਦੇ ਉੱਚੇ ਆਦਰਸ਼ਾਂ ਅਤੇ ਸਮਾਜ ਸੇਵਾ ਨੂੰ ਵੀ ਯਾਦ ਕੀਤਾ ਗਿਆ।
ਸਮਾਗਮ ਦੇ ਅੰਤ ਵਿੱਚ ਆਈ ਹੋਈ ਸੰਗਤ ਲਈ ਵਿਸ਼ਾਲ ਲੰਗਰ ਦਾ ਪ੍ਰਬੰਧ ਕੀਤਾ ਗਿਆ ਅਤੇ ਸੰਗਤਾਂ ਨੇ ਗੁਰੂ ਕਾ ਲੰਗਰ ਛਕਿਆ। ਇਸ ਮੌਕੇ ਬੇਨਤੀ ਕਰਤਾ ਜਥੇਦਾਰ ਬਾਬਾ ਸਿੰਦਾ ਸਿੰਘ ਜੀ, ਮਹੰਤ ਜਥੇਦਾਰ ਬਾਬਾ ਸ਼ਮਸ਼ੇਰ ਸਿੰਘ ਜੀ, ਲਖਬੀਰ ਸਿੰਘ ਲੱਖਾ ਭਾਊ ਅਤੇ ਸਮੂਹ ਸੇਵਾਦਾਰਾਂ ਵੱਲੋਂ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਗਿਆ।

  • Related Posts

    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    ਤੂਤ (ਪੀ.ਐਚ.ਸੀ. ਖੇਮਕਰਨ), ਮਿਤੀ: 04 ਜੂਨ 2026 ਪ੍ਰਤੀਨਿਧਿ: ਦੇਵ ਗਿੱਲ ਸਿਵਲ ਸਰਜਨ ਡਾ. ਗੁਰਪ੍ਰੀਤ ਰਾਏ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਘਵ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਤੂਤ ਵਿਖੇ ਡੇਂਗੂ ਜਾਗਰੂਕਤਾ…

    ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਡਾ. ਰੇਖਾ ਭਾਟੀ

    ਫੱਤੂ ਵਾਲਾ, 16 ਮਈ (ਪ੍ਰਤੀਨਿਧਿ ਦੇਵ ਗਿੱਲ) : ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਮ.ਓ ਡਾ. ਰੇਖਾ ਭਾਟੀ ਦੀ ਅਗਵਾਈ ਹੇਠ ਸਬ ਸੈਂਟਰ ਫੱਤੂ ਵਾਲਾ ਵੱਲੋਂ ਸਰਕਾਰੀ ਸੈਲਫ…

    Leave a Reply

    Your email address will not be published. Required fields are marked *

    You Missed

    “ਵਿਸ਼ਵ ਵਾਤਾਵਰਣ ਦਿਵਸ ਮੌਕੇ ਅਮਰਕੋਟ ਵਿਖੇ ਰੁੱਖ ਲਗਾਉਣ ਅਤੇ ਪਲਾਸਟਿਕ ਮੁਕਤ ਵਾਤਾਵਰਣ ਦਾ ਦਿੱਤਾ ਸੰਦੇਸ਼”

    • By admin
    • June 6, 2026
    • 23 views
    “ਵਿਸ਼ਵ ਵਾਤਾਵਰਣ ਦਿਵਸ ਮੌਕੇ ਅਮਰਕੋਟ ਵਿਖੇ ਰੁੱਖ ਲਗਾਉਣ ਅਤੇ ਪਲਾਸਟਿਕ ਮੁਕਤ ਵਾਤਾਵਰਣ ਦਾ ਦਿੱਤਾ ਸੰਦੇਸ਼”

    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    • By admin
    • June 4, 2026
    • 15 views
    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਦਾ ਵੱਡਾ ਕਦਮ, ਅਮਰਕੋਟ ਦੇ ਸਰਕਾਰੀ ਦਫ਼ਤਰਾਂ ਵਿੱਚ ਮਨਾਇਆ ਡਰਾਈ ਡੇ

    • By admin
    • May 22, 2026
    • 47 views
    ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਦਾ ਵੱਡਾ ਕਦਮ, ਅਮਰਕੋਟ ਦੇ ਸਰਕਾਰੀ ਦਫ਼ਤਰਾਂ ਵਿੱਚ ਮਨਾਇਆ ਡਰਾਈ ਡੇ

    ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ

    • By admin
    • May 22, 2026
    • 32 views
    ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ

    ਸੀ.ਐਚ.ਸੀ ਕੋਟ ਈਸੇ ਖਾਂ ਅਧੀਨ ਵੱਖ-ਵੱਖ ਹੈਲਥ ਐਂਡ ਵੈੱਲਨੈੱਸ ਸੈਂਟਰਾਂ ’ਚ ਮਨਾਇਆ ਗਿਆ “ਡਰਾਈ ਡੇ”

    • By admin
    • May 22, 2026
    • 59 views
    ਸੀ.ਐਚ.ਸੀ ਕੋਟ ਈਸੇ ਖਾਂ ਅਧੀਨ ਵੱਖ-ਵੱਖ ਹੈਲਥ ਐਂਡ ਵੈੱਲਨੈੱਸ ਸੈਂਟਰਾਂ ’ਚ ਮਨਾਇਆ ਗਿਆ “ਡਰਾਈ ਡੇ”

    ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ

    • By admin
    • May 17, 2026
    • 26 views
    ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ