ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਦੂਰ-ਦੁਰਾਡੇ ਬਹਿਕਾਂ ਤੱਕ ਪਹੁੰਚੀਆਂ ਸਿਹਤ ਵਿਭਾਗ ਦੀਆਂ ਟੀਮਾਂ; ਹਰ ਬੱਚੇ ਤੱਕ ਪਹੁੰਚ ਬਣਾਉਣ ਲਈ ਵਿਸ਼ੇਸ਼ ਮੁਹਿੰਮ ਜਾਰੀ

ਝਬਾਲ (ਤਰਨ ਤਾਰਨ), 1 ਜੁਲਾਈ (ਪ੍ਰਤੀਨਿਧ ਦੇਵ ਗਿੱਲ): ਪੰਜਾਬ ਨੂੰ ਪੋਲੀਓ ਮੁਕਤ ਰੱਖਣ ਦੇ ਮੰਤਵ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਤੀਜੇ ਦਿਨ ਵੀ ਸਿਹਤ ਵਿਭਾਗ ਦੀਆਂ ਟੀਮਾਂ ਪੂਰੇ ਜੋਸ਼, ਸਮਰਪਣ ਅਤੇ ਜਜ਼ਬੇ ਨਾਲ ਮੈਦਾਨ ਵਿੱਚ ਡਟੀਆਂ ਰਹੀਆਂ। ਤਪਦੀ ਗਰਮੀ ਅਤੇ ਦੂਰ-ਦੁਰਾਡੇ ਇਲਾਕਿਆਂ ਦੀਆਂ ਚੁਣੌਤੀਆਂ ਦੇ ਬਾਵਜੂਦ ਟੀਮਾਂ ਨੇ ਘਰ-ਘਰ ਜਾ ਕੇ ਜਨਮ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਮੁਹਿੰਮ ਨੂੰ ਸਫਲਤਾ ਵੱਲ ਅੱਗੇ ਵਧਾਇਆ।

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਜਕਾਰੀ ਸਿਵਲ ਸਰਜਨ ਡਾ. ਭਾਰਤੀ ਧਵਨ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ-ਕਮ-ਨੋਡਲ ਅਫ਼ਸਰ ਡਾ. ਵਰਿੰਦਰਪਾਲ ਕੌਰ ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜੂ ਚੌਹਾਨ ਦੀ ਅਗਵਾਈ ਵਿੱਚ ਕਮਿਊਨਿਟੀ ਹੈਲਥ ਸੈਂਟਰ ਝਬਾਲ ਅਧੀਨ ਪੈਂਦੇ ਸਾਰੇ ਪਿੰਡਾਂ ਅਤੇ ਬਹਿਕਾਂ ਵਿੱਚ ਇਹ ਮੁਹਿੰਮ ਪ੍ਰਭਾਵਸ਼ਾਲੀ ਢੰਗ ਨਾਲ ਚਲਾਈ ਜਾ ਰਹੀ ਹੈ।

ਹੈਲਥ ਸੁਪਰਵਾਈਜ਼ਰ ਗੁਰਿੰਦਰ ਸਿੰਘ (ਮਿੰਨੀ ਪੀ.ਐੱਚ.ਸੀ. ਬਾਗੜੀਆਂ) ਨੇ ਦੱਸਿਆ ਕਿ ਸਬ-ਸੈਂਟਰ ਪੱਖੋਕੇ ਅਧੀਨ ਕੰਵਲਜੀਤ ਸਿੰਘ ਧਾਰੜ ਦੀ ਨਿਗਰਾਨੀ ਹੇਠ ਆਸ਼ਾ ਵਰਕਰ ਪਰਮਜੀਤ ਕੌਰ, ਸੁਰਜੀਤ ਕੌਰ, ਭਗਵੰਤ ਕੌਰ ਅਤੇ ਰਵਿੰਦਰ ਕੌਰ ਸਮੇਤ ਸਿਹਤ ਕਰਮਚਾਰੀਆਂ ਦੀਆਂ ਟੀਮਾਂ ਪਿੰਡਾਂ ਦੇ ਨਾਲ-ਨਾਲ ਦੂਰ-ਦੁਰਾਡੇ ਬਹਿਕਾਂ ਵਿੱਚ ਵੀ ਪਹੁੰਚ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦਾ ਇੱਕੋ-ਇੱਕ ਟੀਚਾ ਹੈ ਕਿ ਜਨਮ ਤੋਂ ਪੰਜ ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਕਿਹਾ ਕਿ ਪੋਲੀਓ ਤੋਂ ਬਚਾਅ ਦਾ ਇੱਕੋ-ਇੱਕ ਪ੍ਰਭਾਵਸ਼ਾਲੀ ਹਥਿਆਰ ਸਮੇਂ ਸਿਰ ਪੋਲੀਓ ਰੋਕੂ ਬੂੰਦਾਂ ਪਿਲਾਉਣਾ ਹੈ। ਇਸ ਲਈ ਮਾਪੇ ਹਰ ਮੁਹਿੰਮ ਦੌਰਾਨ ਆਪਣੇ ਬੱਚਿਆਂ ਨੂੰ ਇਹ ਬੂੰਦਾਂ ਜ਼ਰੂਰ ਪਿਲਾਉਣ ਅਤੇ ਸਿਹਤ ਵਿਭਾਗ ਦਾ ਸਹਿਯੋਗ ਕਰਨ।

ਇਸ ਦੌਰਾਨ ਬਹਿਕ ਵਿੱਚ ਰਹਿੰਦੇ ਸ. ਹਰੀ ਸਿੰਘ ਨੇ ਸਿਹਤ ਵਿਭਾਗ ਦੀਆਂ ਟੀਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੰਨੀ ਭਿਆਨਕ ਗਰਮੀ ਵਿੱਚ ਵੀ ਘਰ-ਘਰ ਪਹੁੰਚ ਕੇ ਬੱਚਿਆਂ ਦੀ ਸਿਹਤ ਦੀ ਰਾਖੀ ਲਈ ਕੀਤੀ ਜਾ ਰਹੀ ਸੇਵਾ ਕਾਬਿਲ-ਏ-ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਰਪਿਤ ਯਤਨ ਹੀ ਸਮਾਜ ਨੂੰ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਸਿਹਤ ਵਿਭਾਗ ਨੇ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਕਾਰਨ ਉਨ੍ਹਾਂ ਦੇ ਪੰਜ ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਨਹੀਂ ਪਿਲਾਈਆਂ ਗਈਆਂ, ਤਾਂ ਉਹ ਤੁਰੰਤ ਸਿਹਤ ਵਿਭਾਗ ਦੀ ਟੀਮ ਨਾਲ ਸੰਪਰਕ ਕਰਨ। ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਹੀ ਪੋਲੀਓ-ਮੁਕਤ ਪੰਜਾਬ ਅਤੇ ਤੰਦਰੁਸਤ ਭਵਿੱਖ ਦਾ ਸੁਪਨਾ ਸਾਕਾਰ ਕੀਤਾ ਜਾ ਸਕਦਾ ਹੈ।

  • Related Posts

    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    ਤੂਤ (ਪੀ.ਐਚ.ਸੀ. ਖੇਮਕਰਨ), ਮਿਤੀ: 04 ਜੂਨ 2026 ਪ੍ਰਤੀਨਿਧਿ: ਦੇਵ ਗਿੱਲ ਸਿਵਲ ਸਰਜਨ ਡਾ. ਗੁਰਪ੍ਰੀਤ ਰਾਏ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਘਵ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਤੂਤ ਵਿਖੇ ਡੇਂਗੂ ਜਾਗਰੂਕਤਾ…

    ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਡਾ. ਰੇਖਾ ਭਾਟੀ

    ਫੱਤੂ ਵਾਲਾ, 16 ਮਈ (ਪ੍ਰਤੀਨਿਧਿ ਦੇਵ ਗਿੱਲ) : ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਮ.ਓ ਡਾ. ਰੇਖਾ ਭਾਟੀ ਦੀ ਅਗਵਾਈ ਹੇਠ ਸਬ ਸੈਂਟਰ ਫੱਤੂ ਵਾਲਾ ਵੱਲੋਂ ਸਰਕਾਰੀ ਸੈਲਫ…

    Leave a Reply

    Your email address will not be published. Required fields are marked *

    You Missed

    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    • By admin
    • July 1, 2026
    • 36 views
    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    • By admin
    • June 28, 2026
    • 41 views
    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    • By admin
    • June 28, 2026
    • 77 views
    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ

    • By admin
    • June 28, 2026
    • 32 views
    ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ

    ਹਰ ਬੱਚੇ ਤੱਕ ਪਹੁੰਚਣ ਪੋਲੀਓ ਰੋਕੂ ਬੂੰਦਾਂ, ਪੋਲੀਓ-ਮੁਕਤ ਪੰਜਾਬ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੁਹਿੰਮ

    • By admin
    • June 27, 2026
    • 57 views
    ਹਰ ਬੱਚੇ ਤੱਕ ਪਹੁੰਚਣ ਪੋਲੀਓ ਰੋਕੂ ਬੂੰਦਾਂ, ਪੋਲੀਓ-ਮੁਕਤ ਪੰਜਾਬ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੁਹਿੰਮ

    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ

    • By admin
    • June 12, 2026
    • 53 views
    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ