ਨਸ਼ਾ ਛਡਾਓ ਮੁਲਾਜ਼ਮ ਯੂਨੀਅਨ ਵੱਲੋਂ 5 ਮਾਰਚ ਨੂੰ ਸਰਕਾਰ ਵਿਰੁੱਧ ਹੜ੍ਹਤਾਲ ਦਾ ਐਲਾਨ

ਕੋਟ ਈਸੇ ਖਾਂ, 25 ਫਰਵਰੀ (ਡਾਕਟਰ ਗਿੱਲ )“ਯੁੱਧ ਨਸ਼ਿਆਂ ਵਿਰੁੱਧ” ਤਹਿਤ ਨਸ਼ਾ ਛਡਾਓ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਆਉਣ ਵਾਲੀ 5 ਮਾਰਚ ਨੂੰ ਇੱਕ ਵਿਸ਼ਾਲ ਹੜ੍ਹਤਾਲ ਤਾਂ ਐਲਾਨ ਕੀਤਾ ਗਿ੍ਆ ਹੈ।ਇਸ ਸਬੰਧੀ ਯੂਨੀਅਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸਾਡੇ ਮੁਲਾਜ਼ਮ ਜੋ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦਿਨ-ਰਾਤ ‘ਨਸ਼ਿਆਂ ਵਿਰੁੱਧ ਮੁਹਿੰਮ’ ਤਹਿਤ ਮੂਹਰਲੀ ਕਤਾਰ ਵਿੱਚ ਰਹਿ ਕੇ ਕੰਮ ਕਰ ਰਹੇ ਹਨ, ਅੱਜ ਖੁਦ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹਨ। ਸਰਕਾਰ ਇੱਕ ਪਾਸੇ ਨਸ਼ਾ ਖਤਮ ਕਰਨ ਦੇ ਦਾਅਵੇ ਕਰਦੀ ਹੈ, ਪਰ ਦੂਜੇ ਪਾਸੇ ਇਸ ਮੁਹਿੰਮ ਦੀ ਰੀੜ੍ਹ ਦੀ ਹੱਡੀ ਕਹੇ ਜਾਣ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਸਮੇਂ ਸਮੇਂ ਸਿਰ ਸਰਕਾਰ ਦੇ ਨਾਲ ਮੀਟਿੰਗਾਂ ਹੋਈਆਂ ਪ੍ਰੰਤੂ ਬੇਸਿੱਟਾ ਰਹੀਆਂ।

ਅਸੀਂ ਲੰਬੇ ਸਮੇਂ ਤੋਂ ਸਰਕਾਰ ਨੂੰ ਆਪਣੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾ ਰਹੇ ਹਾਂ, ਪ੍ਰੰਤੂ ਹਰ ਵਾਰ ਡੰਗ ਟਪਾਊ ਨੀਤੀ ਅਪਣਾਈ ਜਾਂਦੀ ਹੈ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਵੀ ਯੂਨੀਅਨ ਨੂੰ ਪੰਜ ਵਾਰ ਮੀਟਿੰਗ ਦਾ ਸਮਾਂ ਦੇਣ ਦੇ ਬਾਵਜੂਦ ਯੂਨੀਅਨ ਨਾਲ ਇੱਕ ਵੀ ਮੀਟਿੰਗ ਨਹੀਂ ਕੀਤੀਕਿਹਾ ਕਿ ਕੋਈ ਵੀ ਸੁਣਵਾਈ ਨਾ ਹੋਣ ਕਾਰਨ ਹੁਣ ਸਾਨੂੰ ਸੰਘਰਸ਼ ਦਾ ਰਾਹ ਚੁਣਨਾ ਪਿਆ ਹੈ ਅਤੇ ਆਉਣ ਵਾਲੇ 5 ਮਾਰਚ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਹੜ੍ਹਤਾਲ ਕੀਤੀ ਜਾਵੇਗੀ ਜਿਸ ਵਿੱਚ ਯੁੱਧ ਨਸ਼ਿਆਂ ਵਿਰੁੱਧ ਤਹਿਤ ਗਰਾਉਂਡ ਪੱਧਰ ਤੇ ਹੋ ਰਹੇ ਮੁਲਾਜ਼ਮਾਂ ਦੇ ਸ਼ੋਸ਼ਣ ਬਾਰੇ ਜਨਤਾ ਨੂੰ ਜਾਣੂੰ ਕਰਵਾਇਆ ਜਾਵੇਗਾ। ਸਾਡੀ ਇਹ ਹੜ੍ਹਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ।ਅਸੀਂ ਮੀਡੀਆ ਰਾਹੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਾਲੇ ਇਨ੍ਹਾਂ ਮੁਲਾਜ਼ਮਾਂ ਦੇ ਹੱਕਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਜਲਦ ਮੁਲਾਜ਼ਮਾਂ ਦਾ 12% ਬਕਾਇਆ ਜਾਰੀ ਕੀਤਾ ਜਾਵੇ।

  • Related Posts

    ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਡਾ. ਰੇਖਾ ਭਾਟੀ

    ਫੱਤੂ ਵਾਲਾ, 16 ਮਈ (ਪ੍ਰਤੀਨਿਧਿ ਦੇਵ ਗਿੱਲ) : ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਮ.ਓ ਡਾ. ਰੇਖਾ ਭਾਟੀ ਦੀ ਅਗਵਾਈ ਹੇਠ ਸਬ ਸੈਂਟਰ ਫੱਤੂ ਵਾਲਾ ਵੱਲੋਂ ਸਰਕਾਰੀ ਸੈਲਫ…

    ਖਰਚੇ ਘਟਾਉਣ ਲਈ PM ਮੋਦੀ ਦਾ ਵੱਡਾ ਫੈਸਲਾ, ਕਾਫਲੇ ਦੀਆਂ ਗੱਡੀਆਂ ਅੱਧੀਆਂ ਕਰਨ ਦੇ ਨਿਰਦੇਸ਼

    ਨਵੀਂ ਦਿੱਲੀ, 13 ਮਈ (ਦੇਵ ਗਿੱਲ) — ਪ੍ਰਧਾਨ ਮੰਤਰੀ Narendra Modi ਨੇ ਸਰਕਾਰੀ ਖਰਚਿਆਂ ਵਿੱਚ ਕਟੌਤੀ ਅਤੇ ਸਾਦਗੀ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਕਾਫਲੇ ਦੀਆਂ ਗੱਡੀਆਂ ਦੀ ਗਿਣਤੀ ਅੱਧੀ ਕਰਨ…

    Leave a Reply

    Your email address will not be published. Required fields are marked *

    You Missed

    ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ

    • By admin
    • May 17, 2026
    • 9 views
    ਡਾ. ਬਚਿੱਤਰ ਸਿੰਘ ਦੀ ਰਹਿਨੁਮਾਈ ਹੇਠ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ

    ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਡਾ. ਰੇਖਾ ਭਾਟੀ

    • By admin
    • May 16, 2026
    • 16 views
    ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ : ਡਾ. ਰੇਖਾ ਭਾਟੀ

    ਐਸਐਮਓ ਡਾ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਢਿਲਵਾਂ ਸਕੂਲ ਵਿੱਚ ਕੌਮੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ |

    • By admin
    • May 16, 2026
    • 55 views
    ਐਸਐਮਓ ਡਾ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਢਿਲਵਾਂ ਸਕੂਲ ਵਿੱਚ ਕੌਮੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ |

    ਵਿਸ਼ਵ ਡੇਂਗੂ ਡੇ ਮੌਕੇ ਸਰਕਾਰੀ ਹਾਈ ਸਕੂਲ ਕੋਟ ਈਸੇ ਖਾਂ ਵਿਖੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

    • By admin
    • May 16, 2026
    • 45 views
    ਵਿਸ਼ਵ ਡੇਂਗੂ ਡੇ ਮੌਕੇ ਸਰਕਾਰੀ ਹਾਈ ਸਕੂਲ ਕੋਟ ਈਸੇ ਖਾਂ ਵਿਖੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

    “ਵਿਸ਼ਵ ਡੇਂਗੂ ਦਿਵਸ ਮੌਕੇ ਰਾਊਵਾਲਾ ਸਕੂਲ ਵਿੱਚ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਦੀ ਅਲਖ ਜਗਾਈ”

    • By admin
    • May 16, 2026
    • 22 views
    “ਵਿਸ਼ਵ ਡੇਂਗੂ ਦਿਵਸ ਮੌਕੇ ਰਾਊਵਾਲਾ ਸਕੂਲ ਵਿੱਚ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਦੀ ਅਲਖ ਜਗਾਈ”

    ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸੀਬੀਐਸਈ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਲਹਿਰਾਇਆ ਪਰਚਮ

    • By admin
    • May 15, 2026
    • 9 views
    ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸੀਬੀਐਸਈ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਲਹਿਰਾਇਆ ਪਰਚਮ