ਪਾਕਿਸਤਾਨ ਨੂੰ ਕੁਝ ਵਿਦੇਸ਼ੀ ਤਾਕਤਾਂ ਡਰੋਨਾਂ ਰਾਹੀਂ ਪੰਜਾਬ ਵਿੱਚ ਨਸ਼ਾ ਅਤੇ ਹਥਿਆਰ ਭੇਜਣ ’ਚ ਕਰ ਰਹੀਆਂ ਹਨ ਮਦਦ: ਗੁਲਾਬ ਚੰਦ ਕਟਾਰੀਆ

  • adminadmin
  • New
  • February 24, 2026
  • 0 Comments

ਰਾਜਪਾਲ ਪੰਜਾਬ ਨੇ ਹੁਸ਼ਿਆਰਪੁਰ ’ਚ “ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ” ਦੀ ਕੀਤੀ ਅਗਵਾਈ

ਨੌਜਵਾਨੀ ਨੂੰ ਬਚਾ ਕੇ ਹੀ ਮੁੜ ਬਣੇਗਾ “ਰੰਗਲਾ ਪੰਜਾਬ”

ਹੁਸ਼ਿਆਰਪੁਰ, 24 ਫ਼ਰਵਰੀ:( ਡਾਕਟਰ ਗਿੱਲ )
ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ “ਰੰਗਲਾ ਪੰਜਾਬ” ਬਣਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਇਸ ਮੁਹਿੰਮ ਨੂੰ ਲੋਕ ਅੰਦੋਲਨ ਬਣਾਉਣਾ ਸਮੇਂ ਦੀ ਲੋੜ ਹੈ। ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹੁਸ਼ਿਆਰਪੁਰ ਵਿੱਚ ਨਸ਼ਿਆਂ ਵਿਰੁੱਧ ਕੱਢੀ ਗਈ ਪੈਦਲ ਯਾਤਰਾ ਦੀ ਅਗਵਾਈ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਆਪਣੇ ਆਪ ਵਿੱਚ ਇੰਨੀ ਤਾਕਤ ਨਹੀਂ ਰੱਖਦਾ ਕਿ ਉਹ ਭਾਰਤ ਨੂੰ ਨੁਕਸਾਨ ਪਹੁੰਚਾ ਸਕੇ, ਪਰ ਕੁਝ ਵਿਦੇਸ਼ੀ ਤਾਕਤਾਂ ਉਸ ਦੀ ਮਦਦ ਕਰਦਿਆਂ ਡਰੋਨਾਂ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਕਰਕੇ ਦੇਸ਼ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਦੁਸ਼ਮਣ ਗੁਆਂਢੀ ਦੇਸ਼ ਸਾਡੀ ਨੌਜਵਾਨ ਪੀੜ੍ਹੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਕਰ ਰਿਹਾ ਹੈ, ਪਰ ਸਾਡੀ ਬਹਾਦਰ ਸੁਰੱਖਿਆ ਫੋਰਸ ਹਰ ਵਾਰ ਅਜਿਹੀਆਂ ਕੋਸ਼ਿਸ਼ਾਂ ਦਾ ਮੂੰਹਤੋੜ ਜਵਾਬ ਦੇ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਐਂਟੀ-ਡਰੋਨ ਪ੍ਰਣਾਲੀਆਂ ਸਮੇਤ ਕਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਇਸ ਤਰ੍ਹਾਂ ਦੀਆਂ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ।
ਰਾਜਪਾਲ ਨੇ ਕਿਹਾ ਕਿ ਪੰਜਾਬ ਬਹਾਦਰ ਯੋਧਿਆਂ ਦੀ ਧਰਤੀ ਹੈ ਅਤੇ ਦੇਸ਼ ਦਾ ਭਵਿੱਖ ਪੰਜਾਬ ਦੀ ਨੌਜਵਾਨੀ ਨਾਲ ਜੁੜਿਆ ਹੈ। “ਰੰਗਲਾ ਪੰਜਾਬ” ਬਣਾਉਣਾ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮੂਹ ਸਮਾਜ ਦਾ ਸਾਂਝਾ ਮਿਸ਼ਨ ਹੈ। ਇਸ ਲਈ ਸਾਨੂੰ ਮਿਲਜੁਲ ਕੇ ਕੰਮ ਕਰਨਾ ਹੋਵੇਗਾ ਅਤੇ ਇਸ ਦੀ ਸ਼ੁਰੂਆਤ ਆਪਣੇ ਆਪ ਤੋਂ ਕਰਨੀ ਪਵੇਗੀ।
ਡੀ.ਏ.ਵੀ. ਕਾਲਜ ਆਫ ਐਜੂਕੇਸ਼ਨ ਤੋਂ ਸ਼ੁਰੂ ਹੋਈ ਨਸ਼ਾ ਵਿਰੋਧੀ ਪੈਦਲ ਯਾਤਰਾ ਵਿੱਚ ਯੂਨੀਵਰਸਿਟੀਆਂ ਦੇ ਉਪਕੁਲਪਤੀ, ਸਕੂਲਾਂ ਤੇ ਕਾਲਜਾਂ ਦੇ ਮੁਖੀ, ਐਨ ਜੀ ਓਜ਼, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਉੱਘੀਆਂ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੰਕਲਪ ਲਿਆ। ਯਾਤਰਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਗੁਜ਼ਰਦੀ ਹੋਈ ਵਾਪਸ ਕਾਲਜ ਵਿਖੇ ਸਮਾਪਤ ਹੋਈ।

 ਰਾਜਪਾਲ ਪੰਜਾਬ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਸ਼ਿਆਂ ਕਾਰਨ ਸਿਰਫ਼ ਇੱਕ ਵਿਅਕਤੀ ਨਹੀਂ, ਸਗੋਂ ਪੂਰਾ ਪਰਿਵਾਰ ਅਤੇ ਸਮਾਜ ਪ੍ਰਭਾਵਿਤ ਹੁੰਦਾ ਹੈ। ਇਸ ਬੁਰਾਈ ਨੂੰ ਜੜੋਂ ਖਤਮ ਕਰਨ ਲਈ ਸਾਂਝੀ ਕੋਸ਼ਿਸ਼ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਗੁਰੂ ਸਾਹਿਬਾਨ ਅਤੇ ਦੇਸ਼ ਭਗਤਾਂ ਦੇ ਬਲੀਦਾਨਾਂ ਤੋਂ ਪ੍ਰੇਰਣਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਜਦੋਂ ਸਾਡੇ ਸੈਨਿਕ ਦੇਸ਼ ਦੀ ਰੱਖਿਆ ਲਈ ਜਾਨਾਂ ਵਾਰ ਸਕਦੇ ਹਨ ਤਾਂ ਅਸੀਂ ਨਸ਼ਿਆਂ ਵਰਗੀ ਬੁਰਾਈ ਨੂੰ ਖਤਮ ਕਰਨ ਲਈ ਇਕੱਠੇ ਕਿਉਂ ਨਹੀਂ ਹੋ ਸਕਦੇ।
 ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਭ ਤੋਂ ਪਹਿਲਾਂ ਸਿੱਖਿਆ ਸੰਸਥਾਵਾਂ ਨੂੰ ਨਸ਼ਾ ਮੁਕਤ ਬਣਾਉਣਾ ਲਾਜ਼ਮੀ ਹੈ, ਕਿਉਂਕਿ ਨੌਜਵਾਨੀ ਦੇ ਸਹੀ ਰਾਹ ’ਤੇ ਪੈਣ ਨਾਲ ਹੀ ਸੂਬੇ ਦਾ ਭਵਿੱਖ ਸੁਰੱਖਿਅਤ ਹੋ ਸਕਦਾ ਹੈ। ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਫੇਜ਼ਵਾਰ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਨੂੰ ਕਾਮਯਾਬ ਬਣਾਉਣ ਲਈ ਸਿੱਖਿਆ ਸੰਸਥਾਵਾਂ, ਧਾਰਮਿਕ ਤੇ ਸਮਾਜਿਕ ਸੰਗਠਨਾਂ, ਪੰਚਾਇਤਾਂ ਅਤੇ ਆਮ ਲੋਕਾਂ ਨੂੰ ਮਿਲ ਕੇ ਇਹ ਲੜਾਈ ਲੜਨੀ ਪਵੇਗੀ।
 ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮਾਂ ਅਤੇ ਨੁੱਕੜ ਨਾਟਕਾਂ ਰਾਹੀਂ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਵੱਖ-ਵੱਖ ਸਮਾਜਿਕ, ਧਾਰਮਿਕ ਵਪਾਰੀ ਸੰਗਠਨਾਂ ਅਤੇ ਕਾਲਜ ਪ੍ਰਬੰਧਕ ਕਮੇਟੀ ਵੱਲੋਂ ਰਾਜਪਾਲ ਦਾ ਸਨਮਾਨ ਵੀ ਕੀਤਾ ਗਿਆ।
 ਇਸ ਮੌਕੇ ਰਾਜਸੀ, ਧਾਰਮਿਕ ਤੇ ਸਮਾਜਿਕ ਸੰਗਠਨਾਂ ਦੇ ਮੈਂਬਰ, ਵਿਭਾਗੀ ਅਧਿਕਾਰੀ, ਐਨ ਜੀ ਓਜ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
  • Related Posts

    ਓਮ ਪ੍ਰਕਾਸ਼ ਚੁਗ ਜੀ ਦਾ ਸੰਸਕਾਰ ਨਮ ਅਤੇ ਸੀਜ਼ਨ ਅੱਖਾਂ ਅਤੇ ਸ਼ਰਧਾ ਨਾਲ ਹੋਇਆ ਸੰਪੰਨ ।

    ਕੋਟ ਈਸੇ ਖਾਂ, – 16.02.2026 (ਦੇਵ ਗਿੱਲ ) ਇਲਾਕੇ ਦੀ ਪ੍ਰਸਿੱਧ ਹਸਤੀ ਸ੍ਰੀ ਓਮ ਪ੍ਰਕਾਸ਼ ਚੁਗ ਜੀ ਦਾ ਅੰਤਿਮ ਸੰਸਕਾਰ ਭਾਰੀ ਗਮਗੀਨ ਮਾਹੌਲ ਵਿੱਚ ਸੰਪੰਨ ਹੋ ਗਿਆ। ਉਨ੍ਹਾਂ ਦੇ ਦੇਹਾਂਤ…

    ਸ਼ਿਵਰਾਤਰੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਭਾਵਨਾ ਸਹਿਤ ਬੋਲੀ ਮੰਦਰ ਵਿਖੇ ਮਨਾਇਆ ਗਿਆ

    ਕੋਟ ਇਸੇ ਖਾਂ, 15 ਫਰਵਰੀ:(ਦੇਵ ਗਿੱਲ )ਬੋਲੀ ਮੰਦਰ ਕੋਟ ਇਸੇ ਖਾਂ ਵਿਖੇ ਮਹਾ ਸ਼ਿਵਰਾਤਰੀ ਦਾ ਪਾਵਨ ਤਿਉਹਾਰ ਬੜੀ ਧੂਮ ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਸਵੇਰੇ ਤੋਂ ਹੀ ਮੰਦਰ ਪ੍ਰੰਗਣ…

    Leave a Reply

    Your email address will not be published. Required fields are marked *

    You Missed

    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    • By admin
    • July 1, 2026
    • 37 views
    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    • By admin
    • June 28, 2026
    • 42 views
    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    • By admin
    • June 28, 2026
    • 78 views
    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ

    • By admin
    • June 28, 2026
    • 33 views
    ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ

    ਹਰ ਬੱਚੇ ਤੱਕ ਪਹੁੰਚਣ ਪੋਲੀਓ ਰੋਕੂ ਬੂੰਦਾਂ, ਪੋਲੀਓ-ਮੁਕਤ ਪੰਜਾਬ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੁਹਿੰਮ

    • By admin
    • June 27, 2026
    • 58 views
    ਹਰ ਬੱਚੇ ਤੱਕ ਪਹੁੰਚਣ ਪੋਲੀਓ ਰੋਕੂ ਬੂੰਦਾਂ, ਪੋਲੀਓ-ਮੁਕਤ ਪੰਜਾਬ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੁਹਿੰਮ

    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ

    • By admin
    • June 12, 2026
    • 53 views
    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ