ਭਿਆਨਕ ਸੜਕ ਹਾਦਸੇ ਨੇ ਲੈ ਲਈ ਵਿਅਕਤੀ ਦੀ ਜਾਨ, ਪਤਨੀ ਗੰਭੀਰ ਜ਼ਖਮੀ

ਪ੍ਰਤੀਨਿਧਿ: ਡਾ. ਰਾਜ ਦਵਿੰਦਰ ਸਿੰਘ ਗਿੱਲ ਜ਼ਿਲ੍ਹੇ ਦੇ ਬਾਘਾਪੁਰਾਣਾ ਇਲਾਕੇ ਨੇੜੇ ਪਿੰਡ ਰਾਜਿਆਣਾ ਕੋਲ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਦੌਰਾਨ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਹਾਦਸੇ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਪੈ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਪਤੀ-ਪਤਨੀ ਆਪਣੇ ਜੁਗਾੜੂ ਰੇੜੇ ‘ਤੇ ਸਵਾਰ ਹੋ ਕੇ ਮੇਲੇ ਵਿੱਚ ਖਿਡੌਣਿਆਂ ਦੀ ਦੁਕਾਨ ਲਗਾਉਣ ਲਈ ਜਾ ਰਹੇ ਸਨ। ਜਦੋਂ ਉਹ ਬਾਘਾਪੁਰਾਣਾ ਦੇ ਪਿੰਡ ਰੋਡੇ ਕੋਲ ਪਹੁੰਚੇ ਤਾਂ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਉਨ੍ਹਾਂ ਦਾ ਰੇੜਾ ਜਾ ਟਕਰਾਇਆ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਗੰਭੀਰ ਜ਼ਖਮੀ ਹੋ ਗਏ ਅਤੇ ਪਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਾਦਸੇ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਪੁਲਸ ਅਤੇ 108 ਐਂਬੂਲੈਂਸ ਨੂੰ ਸੂਚਿਤ ਕੀਤਾ। ਦੋਵੇਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਮੋਗਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਵਿਅਕਤੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ, ਜਦਕਿ ਔਰਤ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਅਗਲੇ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਰੈਫ਼ਰ ਕਰ ਦਿੱਤਾ ਗਿਆ।

ਮ੍ਰਿਤਕ ਦੀ ਪਛਾਣ ਬੂਟਾ ਸਿੰਘ (55) ਵਜੋਂ ਹੋਈ ਹੈ ਜੋ ਮੇਲਿਆਂ ਵਿੱਚ ਖਿਡੌਣਿਆਂ ਦੀ ਦੁਕਾਨ ਲਗਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਪੁਲਸ ਵੱਲੋਂ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

  • Related Posts

    ਐਸਐਮਓ ਡਾ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਢਿਲਵਾਂ ਸਕੂਲ ਵਿੱਚ ਕੌਮੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ |

    ਤਪਾ, 16 ਮਈ:ਪ੍ਰਤੀਨਿਧਿ ਦੇਵ ਗਿੱਲ ਅੱਜ ਕੌਮੀ ਡੇਂਗੂ ਦਿਵਸ ਮੌਕੇ ਸਿਵਲ ਸਰਜਨ ਡਾ. ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੰਵਲਜੀਤ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ…

    “ਪ੍ਰਧਾਨ ਜਗਰਾਜ ਸਿੰਘ ਲੁਹਾਰਾ ਦੀ ਗੂੰਜ – ਮਜ਼ਦੂਰਾਂ ਦੇ ਹੱਕਾਂ ਲਈ ਪ੍ਰੈੱਸ ਕਲੱਬ ਕੋਟ ਈਸੇ ਖਾਂ ਡਟਿਆ”

    ਕੋਟ ਈਸੇ ਖਾਂ, 1 ਮਈ – ਮਜ਼ਦੂਰ ਦਿਵਸ ਦੇ ਮੌਕੇ ‘ਤੇ ਪ੍ਰੈਸ ਕਲੱਬ ਕੋਟ ਈਸੇ ਖਾਂ (ਮੋਗਾ) ਦੇ ਪ੍ਰਧਾਨ ਜਗਰਾਜ ਸਿੰਘ ਗਿੱਲ ਨੇ ਮਜ਼ਦੂਰਾਂ ਦੇ ਹੱਕਾਂ ਸਬੰਧੀ ਮਹੱਤਵਪੂਰਨ ਬਿਆਨ ਜਾਰੀ…

    Leave a Reply

    Your email address will not be published. Required fields are marked *

    You Missed

    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    • By admin
    • August 23, 2026
    • 22 views
    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    • By admin
    • August 23, 2026
    • 28 views
    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    • By admin
    • August 22, 2026
    • 32 views
    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    • By admin
    • August 8, 2026
    • 71 views
    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅ

    • By admin
    • August 4, 2026
    • 119 views
    7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅ

    ਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣ

    • By admin
    • July 31, 2026
    • 51 views
    ਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣ