ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਛਡਾਓ ਮੁਲਾਜ਼ਮ ਯੂਨੀਅਨ ਵੱਲੋਂ ਡਾਇਰੈਕਟਰ ਸਿਹਤ ਵਿਭਾਗ ਦੇ ਦਫਤਰ ਵਿਖੇ ਸਰਕਾਰ ਵਿਰੁੱਧ ਰੋਸ ਧਰਨਾ ਦਿੱਤਾ

ਕੋਟ ਈਸੇ ਖਾਂ 6.3.2026 (ਡਾਕਟਰ ਗਿੱਲ ‌)“ਯੁੱਧ ਨਸ਼ਿਆਂ ਵਿਰੁੱਧ” ਤਹਿਤ ਨਸ਼ਾ ਛਡਾਓ ਮੁਲਾਜ਼ਮ ਯੂਨੀਅਨ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਡਾਇਰੈਕਟਰ ਸਿਹਤ ਵਿਭਾਗ ਦੇ ਦਫਤਰ ਵਿਖੇ ਇੱਕ ਵਿਸ਼ਾਲ ਧਰਨਾ ਦਿੱਤਾ ਗਿਆ। ਯੂਨੀਅਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ​ਇਹ ਬੜੇ ਦੁੱਖ ਦੀ ਗੱਲ ਹੈ ਕਿ ਸਾਡੇ ਮੁਲਾਜ਼ਮ ਜੋ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦਿਨ-ਰਾਤ ‘ਨਸ਼ਿਆਂ ਵਿਰੁੱਧ ਮੁਹਿੰਮ’ ਤਹਿਤ ਮੂਹਰਲੀ ਕਤਾਰ ਵਿੱਚ ਰਹਿ ਕੇ ਕੰਮ ਕਰ ਰਹੇ ਹਨ, ਅੱਜ ਖੁਦ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹਨ। ਸਰਕਾਰ ਇੱਕ ਪਾਸੇ ਨਸ਼ਾ ਖਤਮ ਕਰਨ ਦੇ ਦਾਅਵੇ ਕਰਦੀ ਹੈ, ਪਰ ਦੂਜੇ ਪਾਸੇ ਇਸ ਮੁਹਿੰਮ ਦੀ ਰੀੜ੍ਹ ਦੀ ਹੱਡੀ ਕਹੇ ਜਾਣ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਸਮੇਂ ਸਮੇਂ ਸਿਰ ਸਰਕਾਰ ਦੇ ਨਾਲ ਮੀਟਿੰਗਾਂ ਹੋਈਆਂ ਪ੍ਰੰਤੂ ਬੇਸਿੱਟਾ ਰਹੀਆਂ।
​ਅਸੀਂ ਲੰਬੇ ਸਮੇਂ ਤੋਂ ਸਰਕਾਰ ਨੂੰ ਆਪਣੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾ ਰਹੇ ਹਾਂ, ਪ੍ਰੰਤੂ ਹਰ ਵਾਰ ਡੰਗ ਟਪਾਊ ਨੀਤੀ ਅਪਣਾਈ ਜਾਂਦੀ ਹੈ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਵੀ ਯੂਨੀਅਨ ਨੂੰ ਪੰਜ ਵਾਰ ਮੀਟਿੰਗ ਦਾ ਸਮਾਂ ਦੇਣ ਦੇ ਬਾਵਜੂਦ ਯੂਨੀਅਨ ਨਾਲ ਇੱਕ ਵੀ ਮੀਟਿੰਗ ਨਹੀਂ ਕੀਤੀ। ਸਗੋਂ ਰੈਲੀਆਂ ਵਿੱਚ ਫਾਲਤੂ ਪੰਜਾਬ ਦਾ ਪੈਸਾ ਖਰਾਬ ਕੀਤਾ ਜਾ ਰਿਹਾ ਹੈ। ਓਹਨਾ ਕਿਹਾ ਕਿ ਕੋਈ ਵੀ ਸੁਣਵਾਈ ਨਾ ਹੋਣ ਕਾਰਨ ਅੱਜ ਸਾਨੂੰ ਸੰਘਰਸ਼ ਦਾ ਰਾਹ ਚੁਣਨਾ ਪਿਆ ਹੈ। ਓਹਨਾ ਯੁੱਧ ਨਸ਼ਿਆਂ ਵਿਰੁੱਧ ਤਹਿਤ ਗਰਾਉਂਡ ਪੱਧਰ ਤੇ ਹੋ ਰਹੇ ਮੁਲਾਜ਼ਮਾਂ ਦੇ ਸ਼ੋਸ਼ਣ ਬਾਰੇ ਜਨਤਾ ਨੂੰ ਜਾਣੂੰ ਕਰਵਾਇਆ ਅਤੇ ਮੀਡੀਆ ਨੂੰ ਮੁੱਖ ਮੰਗਾਂ ਬਾਰੇ ਦੱਸਦੇ ਹੋਏ ਕਿਹਾ ਕਿ ਮੁਲਾਜ਼ਮਾਂ ਦਾ 12% ਵਿਤੀ ਭੱਤਾ ਜੋ ਕਿ ਇੱਕ ਸਾਲ ਤੋਂ ਰੁਕਿਆ ਹੋਇਆ ਹੈ ਉਸ ਨੂੰ ਬਹਾਲ ਕੀਤਾ ਜਾਵੇ।, ਮੁਲਾਜ਼ਮਾਂ ਦੀ ਸੇਫਟੀ ਅਤੇ ਸਿਕਿਉਰਟੀ ਲਈ ਨਸ਼ਾ ਮੁਕਤੀ ਕੇਂਦਰਾਂ ਵਿੱਚ ਪੁਲਿਸ ਮੁਲਾਜ਼ਮ ਜਾਂ ਸਿਕਿਉਰਟੀ ਤੈਨਾਤ ਕੀਤੀ ਜਾਵੇ, ਮੁਲਾਜ਼ਮਾ ਦੀਆਂ ਸੇਵਾਵਾਂ ਨੂੰ ਨਿਯਮਤ ਕਰ ਸੋਸਾਇਟੀਆਂ ਭੰਗ ਕਰਕੇ ਡਾਇਰੈਕਟਰ ਸਿਹਤ ਵਿਭਾਗ ਵਿੱਚ ਲਿਆ ਜਾਵੇ, ਅਤੇ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ 200 ਰੁਪਏ ਪ੍ਰਤੀ ਮਹੀਨਾ ਜੋ ਇਸ ਸਰਕਾਰ ਵਿੱਚ ਲੱਗਿਆ ਹੈ ਉਸ ਨੂੰ ਬੰਦ ਕੀਤਾ ਜਾਵੇ। ਅੰਤ ਵਿੱਚ ਉਹਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਰਾਜ ਦੇ ਮੁਲਾਜ਼ਮਾਂ ਦੇ ਮੁੱਦਿਆਂ ਦਾ ਹੱਲ ਕਰਕੇ ਹੀ ਆਉਣ ਵਾਲੀ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਸਕਦੇ ਹੋ ਨਹੀਂ ਤਾਂ ਇਸ ਦਾ ਖਮਿਆਜਾ ਸਰਕਾਰ ਨੂੰ ਭੁਗਤਣਾ ਪਵੇਗਾ।

  • Related Posts

    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    25-26 ਅਗਸਤ ਤੋਂ ਮੌਸਮ ਹੋਵੇਗਾ ਸਾਫ਼, ਕਈ ਜ਼ਿਲ੍ਹਿਆਂ ‘ਚ ਮੁੜ ਵਧੇਗਾ ਤਾਪਮਾਨ ਜਲੰਧਰ, 23 ਅਗਸਤ (ਡਾ. ਗਿੱਲ) — ਪੰਜਾਬ ਦੇ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਮੁੜ ਹੁੰਮਸ ਭਰੀ ਗਰਮੀ…

    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    2015 ਦੀ ਵੀਡੀਓ ਨੇ ਸੋਸ਼ਲ ਮੀਡੀਆ ’ਤੇ ਛੇੜੀ ਚਰਚਾ ਅਮਰੀਕਾ, 22 ਅਗਸਤ (ਡਾ. ਗਿੱਲ) ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੁਸਲਮਾਨਾਂ ਦੇ ਅਮਰੀਕਾ ਵਿੱਚ ਦਾਖਲੇ ’ਤੇ ਰੋਕ ਲਾਉਣ ਦੀ ਮੰਗ ਨਾਲ…

    Leave a Reply

    Your email address will not be published. Required fields are marked *

    You Missed

    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    • By admin
    • August 23, 2026
    • 23 views
    ਪੰਜਾਬ ‘ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ!

    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    • By admin
    • August 23, 2026
    • 29 views
    ਕਰਤਾਰਪੁਰ ‘ਚ ਰੂਹ ਕੰਬਾਊ ਵਾਰਦਾਤ

    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    • By admin
    • August 22, 2026
    • 33 views
    ਮੁਸਲਮਾਨਾਂ ਦੀ ਅਮਰੀਕਾ ’ਚ ਐਂਟਰੀ ’ਤੇ ਪਾਬੰਦੀ ਦੀ ਮੰਗ ਵਾਲੀ ਟਰੰਪ ਦੀ ਪੁਰਾਣੀ ਵੀਡੀਓ ਮੁੜ ਵਾਇਰਲ

    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    • By admin
    • August 8, 2026
    • 72 views
    ਕੈਮਬਰਿਜ ਕਾਨਵੈਂਟ ਸਕੂਲ ਵਿਖੇ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਐਨ.ਸੀ.ਸੀ. ਕੈਡਿਟਾਂ ਨੇ ਲਗਾਏ ਪੌਦੇ

    7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅ

    • By admin
    • August 4, 2026
    • 120 views
    7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਸਰਕਾਰ ਦੀ ਵਿਦਾਇਗੀ ਦਾ ਰਸਤਾ ਕਰੇਗੀ ਤੈਅ

    ਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣ

    • By admin
    • July 31, 2026
    • 52 views
    ਅਮਰਕੰਟਕ (ਮੱਧ ਪ੍ਰਦੇਸ਼) ਵਿਖੇ ਐਨ.ਸੀ.ਸੀ. ਟਰੈਕਿੰਗ ਕੈਂਪ ਵਿੱਚ ਕੈਮਬਰਿਜ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਪੰਜਾਬ ਦਾ ਮਾਣ