ਸਰ੍ਹੋਂ ਦੀਆਂ ਬਿਮਾਰੀਆਂ ਸਬੰਧੀ ਹੋਈ ਕਿਸਾਨ-ਸਾਇੰਸਦਾਨ ਵਿਚਾਰ ਗੋਸ਼ਟੀ

ਤਰਨ ਤਾਰਨ, 26 ਫਰਵਰੀ :(ਡਾਕਟਰ ਗਿੱਲ)
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਅੱਜ ਪਿੰਡ ਵਾੜਾ ਸ਼ੇਰ ਸਿੰਘ ਵਿਖੇ ਸਰ੍ਹੋਂ ਦੀਆਂ ਬਿਮਾਰੀਆਂ ਬਾਰੇ ਵਿਚਾਰ ਗੋਸ਼ਟੀ ਕੀਤੀ ਗਈ।
ਪ੍ਰੋਗਰਾਮ ਦੀ ਸ਼ੁਰੁਆਤ ਕਰਦਿਆਂ ਡਾ: ਪਰਵਿੰਦਰ ਸਿੰਘ, ਇੰਚਾਰਜ, ਫਾਰਮ ਸਲਾਹਕਾਰ ਸੇਵਾ ਕੇਂਦਰ ਨੇ ਤਰਨ ਤਾਰਨ ਜਿਲ੍ਹੇ ਵਿਚ ਤੇਲ ਬੀਜ ਫ਼ਸਲਾਂ ਦੀ ਮੌਜੂਦਾ ਸਥਿਤੀ ਬਾਰੇ ਵੇਰਵਾ ਸਾਂਝਾ ਕੀਤਾ, ਕਿਸਾਨਾਂ ਨੂੰ ਪੀ.ਏ.ਯੂ ਦੇ ਮਾਹਿਰਾਂ ਨਾਲ ਸੰਪਰਕ ਰੱਖਣ ਲਈ ਪ੍ਰੇਰਿਆ ਅਤੇ ਘਰੇਲੂ ਬਗੀਚੀ ਵਿਚ ਸਬਜ਼ੀਆਂ ਦੀ ਕਾਸ਼ਤ ਕਰਨ ਦੀ ਮਹੱਤਤਾ ਬਾਰੇ ਦੱਸਿਆ।
ਡਾ. ਪਰਮਿੰਦਰ ਕੌਰ, ਪ੍ਰਮੁੱਖ ਪਸਾਰ ਵਿਗਿਆਨੀ (ਪੌਦਾ ਰੋਗ) ਨੇ ਸਰ੍ਹੋਂ, ਕਣਕ ਅਤੇ ਬਰਸੀਮ ਵਿਚ ਆਉਣ ਵਾਲੀਆਂ ਬਿਮਾਰੀਆਂ ਦੇ ਲੱਛਣ ਅਤੇ ਰੋਕਥਾਮ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ।
ਡਾ. ਪਰਮਿੰਦਰ ਸਿੰਘ ਸੰਧੂ, ਜ਼ਿਲ੍ਹਾ ਪਸਾਰ ਮਾਹਿਰ (ਫਸਲ ਵਿਗਿਆਨ) ਨੇ ਗਰਮ ਰੁੱਤ ਦੀ ਮੂੰਗੀ, ਮਾਂਹ ਅਤੇ ਗੰਨੇ ਦੀ ਕਾਸ਼ਤ ਸਬੰਧੀ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਨੇ ਪਾਣੀ ਦੇ ਡਿੱਗਦੇ ਪੱਧਰ ਨੂੰ ਲੈ ਕੇ ਬਹਾਰ ਰੁੱਤ ਦੀ ਮੱਕੀ ਦੀ ਵੱਡੇ ਪੱਧਰ ‘ਤੇ ਬਿਜਾਈ ਤੋਂ ਗ਼ੁਰੇਜ਼ ਕਰਨ ਲਈ ਕਿਹਾ। ਉਨ੍ਹਾਂ ਇਹ ਵੀ ਜ਼ੋਰ ਦਿੱਤਾ ਕਿ ਕਣਕ ਦੀ ਫ਼ਸਲ ਨੂੰ ਹਲਕੀ ਸਿੰਚਾਈ ਅਤੇ ਪੋਟਾਸ਼ੀਅਮ ਨਾਈਟ੍ਰੇਟ ਦੇ ਛਿੜਕਾਅ ਕਰਨ ਨਾਲ ਵੱਧਦੇ ਤਾਪਮਾਨ ਦੇ ਨੁਕਸਾਨ ਨੂੰ ਘਟਾਇਆ ਜਾ ਸਕਦਾ ਹੈ।
ਇਸ ਪ੍ਰੋਗਰਾਮ ਵਿਚ ਸਰ੍ਹੋਂ ਜਾਤੀ ਦੀਆਂ ਫ਼ਸਲਾਂ ਦੇ ਕੀੜੇ-ਮਕੌੜੇ ਅਤੇ ਬਿਮਾਰੀਆਂ ਸਬੰਧੀ ਚਾਰਟ, ਫਾਰਮ ਸਲਾਹਕਾਰ ਸੇਵਾ ਕੇਂਦਰ ਦੀਆਂ ਗਤੀਵਿਧੀਆਂ, ਇਨਾਮ ਜੇਤੂ ਕਿਸਾਨਾਂ ਅਤੇ ਪੀ.ਏ.ਯੂ ਦੀਆਂ ਕਿਤਾਬਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਅਖ਼ੀਰ ਵਿਚ ਮਾਹਿਰਾਂ ਵੱਲੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ।

  • Related Posts

    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ਦੂਰ-ਦੁਰਾਡੇ ਬਹਿਕਾਂ ਤੱਕ ਪਹੁੰਚੀਆਂ ਸਿਹਤ ਵਿਭਾਗ ਦੀਆਂ ਟੀਮਾਂ; ਹਰ ਬੱਚੇ ਤੱਕ ਪਹੁੰਚ ਬਣਾਉਣ ਲਈ ਵਿਸ਼ੇਸ਼ ਮੁਹਿੰਮ ਜਾਰੀ ਝਬਾਲ (ਤਰਨ ਤਾਰਨ), 1 ਜੁਲਾਈ (ਪ੍ਰਤੀਨਿਧ ਦੇਵ ਗਿੱਲ): ਪੰਜਾਬ ਨੂੰ ਪੋਲੀਓ ਮੁਕਤ ਰੱਖਣ…

    ਡੇਂਗੂ ਰੋਕਥਾਮ ਲਈ ਸਬ ਸੈਂਟਰ ਤੂਤ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

    ਤੂਤ (ਪੀ.ਐਚ.ਸੀ. ਖੇਮਕਰਨ), ਮਿਤੀ: 04 ਜੂਨ 2026 ਪ੍ਰਤੀਨਿਧਿ: ਦੇਵ ਗਿੱਲ ਸਿਵਲ ਸਰਜਨ ਡਾ. ਗੁਰਪ੍ਰੀਤ ਰਾਏ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਘਵ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਤੂਤ ਵਿਖੇ ਡੇਂਗੂ ਜਾਗਰੂਕਤਾ…

    Leave a Reply

    Your email address will not be published. Required fields are marked *

    You Missed

    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    • By admin
    • July 1, 2026
    • 34 views
    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    • By admin
    • June 28, 2026
    • 41 views
    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    • By admin
    • June 28, 2026
    • 77 views
    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ

    • By admin
    • June 28, 2026
    • 32 views
    ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ

    ਹਰ ਬੱਚੇ ਤੱਕ ਪਹੁੰਚਣ ਪੋਲੀਓ ਰੋਕੂ ਬੂੰਦਾਂ, ਪੋਲੀਓ-ਮੁਕਤ ਪੰਜਾਬ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੁਹਿੰਮ

    • By admin
    • June 27, 2026
    • 57 views
    ਹਰ ਬੱਚੇ ਤੱਕ ਪਹੁੰਚਣ ਪੋਲੀਓ ਰੋਕੂ ਬੂੰਦਾਂ, ਪੋਲੀਓ-ਮੁਕਤ ਪੰਜਾਬ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੁਹਿੰਮ

    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ

    • By admin
    • June 12, 2026
    • 53 views
    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ