ਕੋਟ ਈਸੇ ਖਾਂ ਮਿਤੀ: 30 ਅਪ੍ਰੈਲ 2026 ਦੇਵ ਗਿੱਲ ਸੀਨੀਅਰ ਮੈਡੀਕਲ ਅਫਸਰ ਡਾ. ਰਿਪੂ ਦਮਨ ਕੌਰ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਕੋਟ ਈਸੇ ਖਾਂ ਵਿਖੇ “ਡਰਾਈ ਡੇ” ਮਨਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨਿਆ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ।
ਇਸ ਦੌਰਾਨ ਲੋਕਾਂ ਨੂੰ ਸਾਫ ਪਾਣੀ ਉਬਾਲ ਕੇ ਪੀਣ, ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਸਫਾਈ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਟੀਮ ਮੈਂਬਰ ਸ਼੍ਰੀ ਰਜੇਸ਼ ਕੁਮਾਰ ਗਾਬਾ, ਮਲਟੀ ਪਰਪਜ਼ ਹੈਲਥ ਵਰਕਰ (ਮੇਲ), ਨੇ ਦੱਸਿਆ ਕਿ ਮੌਸਮ ਬਦਲਣ ਨਾਲ ਬੁਖਾਰਾਂ ਦੇ ਕੇਸ ਵੱਧ ਰਹੇ ਹਨ, ਇਸ ਲਈ ਲੋਕਾਂ ਨੂੰ ਹੋਰ ਵੀ ਸਾਵਧਾਨ ਰਹਿਣ ਦੀ ਲੋੜ ਹੈ।
ਉਹਨਾਂ ਨੇ ਅਪੀਲ ਕੀਤੀ ਕਿ ਲੋਕ ਪੂਰੀ ਬਾਂਹ ਵਾਲੇ ਕੱਪੜੇ ਪਹਿਨਣ, ਸਾਫ ਪਾਣੀ ਦੀ ਵਰਤੋਂ ਕਰਨ ਅਤੇ ਰਾਤ ਸਮੇਂ ਮੱਛਰਾਂ ਤੋਂ ਬਚਾਅ ਲਈ ਬਾਜ਼ਾਰ ਵਿੱਚ ਉਪਲਬਧ ਸੁਰੱਖਿਆ ਉਪਕਰਣਾਂ ਦੀ ਵਰਤੋਂ ਕਰਨ।
ਇਸ ਮੌਕੇ ਮਲਟੀ ਪਰਪਜ਼ ਹੈਲਥ ਵਰਕਰ ਜਗਮੀਤ ਸਿੰਘ ਸਮੇਤ ਹੋਰ ਸਿਹਤ ਕਰਮਚਾਰੀ ਵੀ ਮੌਜੂਦ ਸਨ।
👉 ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਜਾਗਰੂਕ ਰਹੋ ਅਤੇ ਸਫਾਈ ਨੂੰ ਆਪਣੀ ਰੋਜ਼ਾਨਾ ਦੀ ਆਦਤ ਬਣਾਓ।







