ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਢੁੱਡੀਕੇ, 28 ਜੂਨ (ਪ੍ਰਤੀਨਿਧ ਦੇਵ ਗਿੱਲ):
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਚਲਾਈ ਜਾ ਰਹੀ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ ਬਲਾਕ ਢੁੱਡੀਕੇ ਦੇ 50 ਪਿੰਡਾਂ ਵਿੱਚ ਐਤਵਾਰ ਨੂੰ ਉਤਸ਼ਾਹ ਨਾਲ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਮਾਣਯੋਗ ਸਿਵਲ ਸਰਜਨ ਡਾ. ਅਸ਼ੋਕ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਮ.ਓ. ਢੁੱਡੀਕੇ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਨੇ ਢੁੱਡੀਕੇ, ਡਾਲਾ, ਬਾਹੋਨਾਂ, ਮਹਿਰੋਂ, ਬੁੱਘੀਪੁਰਾ, ਮੱਲੀਆਂਵਾਲਾ, ਚੜਿੱਕ, ਰਾਮੂਵਾਲਾ ਸਮੇਤ ਬਲਾਕ ਦੇ ਸਮੂਹ ਪਿੰਡਾਂ ਵਿੱਚ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਕੰਮ ਸ਼ੁਰੂ ਕੀਤਾ।

ਇਸ ਮੌਕੇ ਨੋਡਲ ਅਫ਼ਸਰ ਡਾ. ਸਿਮਰਪਾਲ ਨੇ ਦੱਸਿਆ ਕਿ “ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ” ਦੇ ਸੰਦੇਸ਼ ਨਾਲ ਚਲਾਈ ਜਾ ਰਹੀ ਇਸ ਤਿੰਨ ਦਿਨਾਂ ਮੁਹਿੰਮ ਦਾ ਉਦੇਸ਼ ਨਵਜਨਮੇ ਬੱਚੇ ਤੋਂ ਲੈ ਕੇ ਪੰਜ ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਪੋਲੀਓ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ।

ਹੈਲਥ ਸੁਪਰਵਾਈਜ਼ਰ ਕੁਲਬੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਿੰਡ ਬੁੱਘੀਪੁਰਾ, ਬੁੱਘੀਪੁਰਾ ਚੌਂਕ ਅਤੇ ਡਾਲਾ ਵਿਖੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਬੁੱਘੀਪੁਰਾ ਬੂਥ ਦਾ ਉਦਘਾਟਨ ਸਰਪੰਚ ਮਨਜੀਤ ਸਿੰਘ ਵੱਲੋਂ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਬੱਚਿਆਂ ਨੂੰ ਪਹਿਲੇ ਦਿਨ ਪੋਲੀਓ ਰੋਕੂ ਬੂੰਦਾਂ ਨਹੀਂ ਮਿਲ ਸਕੀਆਂ, ਉਹ ਅਗਲੇ ਦੋ ਦਿਨਾਂ ਦੌਰਾਨ ਘਰ-ਘਰ ਪਹੁੰਚਣ ਵਾਲੀਆਂ ਸਿਹਤ ਟੀਮਾਂ ਨਾਲ ਜ਼ਰੂਰ ਸਹਿਯੋਗ ਕਰਨ।

ਦਿਨ ਦੀ ਅੰਤਿਮ ਰਿਪੋਰਟ ਜਾਰੀ ਕਰਦਿਆਂ ਕੁਲਬੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਬਲਾਕ ਢੁੱਡੀਕੇ ਦੀਆਂ ਸਮੂਹ ਸਿਹਤ ਟੀਮਾਂ ਵੱਲੋਂ ਪਹਿਲੇ ਦਿਨ 9,752 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਬਾਕੀ ਰਹਿ ਗਏ ਬੱਚਿਆਂ ਨੂੰ ਅਗਲੇ ਦੋ ਦਿਨਾਂ ਦੌਰਾਨ ਘਰ-ਘਰ ਜਾ ਕੇ ਪੋਲੀਓ ਦੀ ਖੁਰਾਕ ਦਿੱਤੀ ਜਾਵੇਗੀ, ਤਾਂ ਜੋ ਕੋਈ ਵੀ ਬੱਚਾ ਇਸ ਜੀਵਨ-ਰੱਖਿਅਕ ਮੁਹਿੰਮ ਤੋਂ ਵਾਂਝਾ ਨਾ ਰਹੇ।

ਇਸ ਮੌਕੇ ਡਾ. ਸਿਮਰਪਾਲ, ਚਮਕੌਰ ਸਿੰਘ, ਜਗਰੂਪ ਸਿੰਘ, ਸੁਮਨਦੀਪ ਸਿੰਘ, ਰਣਜੀਤ ਸਿੰਘ, ਗੁਰਅਮਰਪ੍ਰੀਤ ਸਿੰਘ, ਮਨਜੋਤ ਸਿੰਘ, ਜਗਤਾਰ ਸਿੰਘ, ਜਸਵੀਰ ਕੌਰ, ਮਨਦੀਪ ਸਿੰਘ, ਨਿਰਪਾਲ ਕੌਰ, ਕਮਲਜੀਤ ਕੌਰ ਸਮੇਤ ਬਲਾਕ ਢੁੱਡੀਕੇ ਦੀਆਂ ਸਮੂਹ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਹਾਜ਼ਰ ਸਨ।

  • Related Posts

    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    ਪੱਖੋਕੇ (ਝਬਾਲ), 28 ਜੂਨ (ਪ੍ਰਤੀਨਿਧ ਦੇਵ ਗਿੱਲ):ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਚਲਾਈ ਜਾ ਰਹੀ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪੱਖੋਕੇ ਵਿਖੇ ਐਤਵਾਰ…

    ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ

    ਸਾਈਆਂਵਾਲਾ, 28 ਜੂਨ (ਪ੍ਰਤੀਨਿਧ ਦੇਵ ਗਿੱਲ):ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਣਯੋਗ ਸਿਵਲ ਸਰਜਨ ਡਾ. ਮੀਨਾਕਸ਼ੀ ਧਿੰਗੜਾ ਅਤੇ ਐਸ.ਐਮ.ਓ. ਡਾ. ਰੇਖਾ ਭੱਟੀ ਦੀ ਯੋਗ ਅਗਵਾਈ ਹੇਠ ਸਬ ਸੈਂਟਰ…

    Leave a Reply

    Your email address will not be published. Required fields are marked *

    You Missed

    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    • By admin
    • July 1, 2026
    • 34 views
    ਤਪਦੀ ਗਰਮੀ ਵੀ ਨਹੀਂ ਡੇਗ ਸਕੀ ਸਿਹਤ ਟੀਮਾਂ ਦੇ ਹੌਸਲੇ, ਘਰ-ਘਰ ਪਹੁੰਚ ਕੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    • By admin
    • June 28, 2026
    • 40 views
    ‘ਦੋ ਬੂੰਦ ਹਰ ਵਾਰ, ਪੋਲੀਓ ‘ਤੇ ਜਿੱਤ ਬਰਕਰਾਰ’ — ਪਿੰਡ ਪੱਖੋਕੇ ਵਿਖੇ ਪਲਸ ਪੋਲੀਓ ਮੁਹਿੰਮ ਦਾ ਸ਼ਾਨਦਾਰ ਆਗਾਜ਼

    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    • By admin
    • June 28, 2026
    • 76 views
    ਹਰ ਬੱਚਾ ਸੁਰੱਖਿਅਤ’ ਦੇ ਟੀਚੇ ਵੱਲ ਬਲਾਕ ਢੁੱਡੀਕੇ ਦੀ ਵੱਡੀ ਉਪਲਬਧੀ, 9,752 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

    ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ

    • By admin
    • June 28, 2026
    • 30 views
    ਸਬ ਸੈਂਟਰ ਸਾਈਆਂਵਾਲਾ ਵਿਖੇ ਪਲਸ ਪੋਲੀਓ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ, ਹਰ ਬੱਚੇ ਤੱਕ ਪਹੁੰਚ ਰਹੀ ਸਿਹਤ ਵਿਭਾਗ ਦੀ ਟੀਮ

    ਹਰ ਬੱਚੇ ਤੱਕ ਪਹੁੰਚਣ ਪੋਲੀਓ ਰੋਕੂ ਬੂੰਦਾਂ, ਪੋਲੀਓ-ਮੁਕਤ ਪੰਜਾਬ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੁਹਿੰਮ

    • By admin
    • June 27, 2026
    • 56 views
    ਹਰ ਬੱਚੇ ਤੱਕ ਪਹੁੰਚਣ ਪੋਲੀਓ ਰੋਕੂ ਬੂੰਦਾਂ, ਪੋਲੀਓ-ਮੁਕਤ ਪੰਜਾਬ ਲਈ ਸਿਹਤ ਵਿਭਾਗ ਦੀ ਵਿਸ਼ੇਸ਼ ਮੁਹਿੰਮ

    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ

    • By admin
    • June 12, 2026
    • 53 views
    ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਕੰਗਨਾ ਰਣੌਤ ਦੀ ਟਿੱਪਣੀ ਦੀ ਸਖ਼ਤ ਨਿੰਦਾਕੰਗਨਾ ਰਣੌਤ ਸਮੁੱਚੇ ਨਰਸਿੰਗ ਭਾਈਚਾਰੇ ਤੋਂ ਮੁਆਫ਼ੀ ਮੰਗੇ – ਕੁਲਬੀਰ ਸਿੰਘ ਮੋਗਾ, ਰਵਿੰਦਰ ਲੂਥਰਾ